ਚੰਡੀਗੜ੍ਹ:ਕਾਂਗਰਸ ਹਾਈਕਮਾਨ ਨੇ ਵਿਧਾਇਕ ਪਰਗਟ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਥੇ ਹੀ ਹੁਣ ਵਿਰੋਧੀਆਂ ਨੇ ਉਹਨਾਂ ’ਤੇ ਨਿਸ਼ਾਨੇ ਸਾਧਨੇ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਨਵਜੋਤ ਸਿੱਧੂ ਵਾਂਗ ਪਰਗਟ ਸਿੰਘ ਨੇ ਵੀ ਕੁਝ ਨਹੀਂ ਕਰਨਾ। ਉਹਨਾਂ ਨੇ ਕਿਹਾ ਕਿ ਹੁਣ ਸਿਰਫ਼ ਆਪਣਿਆਂ ਨੂੰ ਖੁਸ਼ ਕਰਨ ਲਈ ਇਹ ਤਰੀਕੇ ਵਰਤੇ ਜਾ ਰਹੇ ਹਨ।
ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਵਿਰੋਧੀਆਂ ਨੇ ਘੇਰੇ ਵਿਧਾਇਕ ਪਰਗਟ ਸਿੰਘ - ਨਵਜੋਤ ਸਿੱਧੂ ਵਾਂਗ ਪਰਗਟ ਸਿੰਘ
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਨਵਜੋਤ ਸਿੱਧੂ ਵਾਂਗ ਪਰਗਟ ਸਿੰਘ ਨੇ ਵੀ ਕੁਝ ਨਹੀਂ ਕਰਨਾ। ਉਹਨਾਂ ਨੇ ਕਿਹਾ ਕਿ ਹੁਣ ਸਿਰਫ਼ ਆਪਣਿਆਂ ਨੂੰ ਖੁਸ਼ ਕਰਨ ਲਈ ਇਹ ਤਰੀਕੇ ਵਰਤੇ ਜਾ ਰਹੇ ਹਨ।
ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਵਿਰੋਧੀਆਂ ਨੇ ਘੇਰੇ ਵਿਧਾਇਕ ਪਰਗਟ ਸਿੰਘ
ਦੱਸ ਦਈਏ ਕਿ ਜਲੰਧਰ ਕੈਂਟ ਤੋਂ ਵਿਧਾਇਕ ਹਨ ਪਰਗਟ ਸਿੰਘ ਨਵਜੋਤ ਸਿੱਧੂ ਦੇ ਖੇਮੇ ਦੇ ਹਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਨੇ ਪਰਗਟ ਦੇ ਨਾਂਅ ਦਾ ਐਲਾਨ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਨੂੰ ਮਨਜ਼ੂਰੀ ਸਿੱਧੂ ਅਤੇ ਉਨ੍ਹਾਂ ਦੇ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਨਿਯੁਕਤੀ ਦੇ ਕੁਝ ਦਿਨਾਂ ਬਾਅਦ ਆਈ ਹੈ।
ਇਹ ਵੀ ਪੜੋ: ਅਫ਼ਗਾਨਿਸਤਾਨ ਦੇ ਹਾਲਾਤ ਦੇਖ ਕੈਪਟਨ ਨੇ ਭਾਰਤ ਲਈ ਕਹੀ ਵੱਡੀ ਗੱਲ