ਚੰਡੀਗੜ੍ਹ:ਪੰਜਾਬ ਵਿਧਾਨਸਭਾ ਸੈਸ਼ਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੇ ਖਿਲਾਫ ਮਤਾ ਪਾਸ ਕੀਤਾ ਗਿਆ। ਜਿਸਦਾ ਸਾਥ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤਾ ਗਿਆ ਸੀ। ਉੱਥੇ ਹੀ ਹੁਣ ਅਗਨੀਪਥ ਸਕੀਮ ਨੂੰ ਲੈ ਕੇ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਦੱਸ ਦਈਏ ਕਿ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਿਆ ਹੈ। ਸੁਖਪਾਲ ਖਹਿਰਾ ਨੇ ਸੀਐੱਮ ਮਾਨ ਵੱਲੋਂ ਪਾਸੇ ਕੀਤੇ ਗਏ ਮਤੇ ਨੂੰ ਡਰਾਮਾ ਆਖਿਆ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਫੇਸਬੁੱਕ ਪੋਸਟ ਰਾਹੀ ਸੀਐੱਮ ਮਾਨ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਇੱਕ ਪਾਸੇ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੇ ਖਿਲਾਫ ਵਿਧਾਨਸਭਾ ’ਚ ਮਤਾ ਲਿਆਇਆ ਗਿਆ ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਦੀ ਅਗਵਾਈ ਵਾਲੀ C-Pyte ਅਤੇ Employment Generation ਵਿਭਾਗ ਵੱਲੋਂ ਜ਼ਿਲ੍ਹਿਆ ਦੇ ਮੁੱਖੀਆਂ ਨੂੰ ਸਕੀਮ ਨੂੰ ਲਾਗੂ ਕਰਨ ਦੇ ਲਈ ਲਿਖ ਰਹੇ ਹਨ। ਕੀ ਵਿਧਾਨਸਭਾ ਇੱਕ ਡਰਾਮਾ ਹੈ।
ਉੱਥੇ ਹੀ ਦੂਜੇ ਪਾਸੇ ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਵੀ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਹੈਰਾਨ ਕਰ ਦੇਣ ਵਾਲੀ ਗੱਲ। ਸੀਐੱਮ ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨਸਭਾ ਚ ਅਗਨੀਪਥ ਸਕੀਮ ਦੇ ਖਿਲ਼ਾਫ਼ ਇੱਕ ਮਤਾ ਪਾਸ ਕੀਤਾ ਗਿਆ ਜਦਕਿ ਉਨ੍ਹਾਂ ਦੀ ਸਰਕਾਰ ਦੇ ਵਿਭਾਗ ਸੀਪਾਈਟ ਅਤੇ ਰੁਜ਼ਗਾਰ ਦੇਣ ਵਾਲੇ ਵਿਭਾਗ ਯੋਜਨਾ ਨੂੰ ਲਾਗੂ ਕਰਨ ਦੇ ਲਈ ਜ਼ਿਲ੍ਹਿਆ ਦੇ ਪ੍ਰਮੁੱਖਾਂ ਨੂੰ ਲਿਖ ਰਹੇ ਹਨ। ਜੇਕਰ ਮਾਨ ਸਾਹਿਬ ਅਗਨੀਪਥ ਦੇ ਲਾਭ ਤੋਂ ਹਾਮੀ ਭਰਦੀ ਹਨ ਤਾਂ ਵਿਧਾਨਸਭਾ ਚ ਇਹ ਡਰਾਮਾ ਕਿਉਂ ਕਰ ਰਹੇ ਹਨ।
ਇਹ ਵੀ ਪੜੋ:ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦਾ ਅਹੁਦਾ ਸੰਭਾਲਿਆ