ਚੰਡੀਗੜ੍ਹ: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਅੱਜ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਇਕਰੋ ਅਬਜਰਵਰ ਨਿਯੁਕਤ ਕੀਤੇ ਜਾਣ।
ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਹਲਕਿਆਂ 'ਚ ਵੋਟਾਂ ਦੀ ਗਿਣਤੀ ਲਈ ਮਾਇਕਰੋ ਅਬਜ਼ਰਵਰ ਲਗਾਉਣ ਦੇ ਹੁਕਮ - Submit your report through Observers
ਹੁਕਮਾਂ ਅਨੁਸਾਰ ਮਾਈਕਰੋ ਅਬਜਰਵਰ ਕਮਿਸ਼ਨ ਵੱਲੋਂ ਪਹਿਲਾਂ ਤੋਂ ਨਿਯੁਕਤ ਅਬਜਰਵਰਾਂ ਰਾਹੀਂ ਆਪਣੀ ਰਿਪੋਰਟ ਪੇਸ਼ ਕਰਨਗੇ।
ਮਾਇਕਰੋ ਅਬਜ਼ਰਵਰ ਲਗਾਉਣ ਦੇ ਹੁਕਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਆਈ.ਏ.ਐਸ./ ਪੀ.ਸੀ.ਐਸ./ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਮਾਇਕਰੋ ਅਬਜਰਵਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ।
ਜਾਰੀ ਹੁਕਮਾਂ ਅਨੁਸਾਰ ਮਾਈਕਰੋ ਅਬਜਰਵਰ ਕਮਿਸ਼ਨ ਵੱਲੋਂ ਪਹਿਲਾਂ ਤੋਂ ਨਿਯੁਕਤ ਅਬਜਰਵਰਾਂ ਰਾਹੀਂ ਆਪਣੀ ਰਿਪੋਰਟ ਪੇਸ਼ ਕਰਨਗੇ।