ਪੰਜਾਬ

punjab

ETV Bharat / city

ਬਰਡ ਫਲੂ ਨੂੰ ਲੈ ਕੇ ਪੰਜਾਬ ਵਿੱਚ ਚੌਕਸੀ ਰੱਖਣ ਦੇ ਆਦੇਸ਼ ਜਾਰੀ

ਬਰਡ ਫਲੂ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਮਰ ਚੁੱਕੇ ਪੰਛੀਆਂ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਜਲਘਰਾਂ, ਪੰਛੀ ਬਾਜ਼ਾਰ, ਚਿੜੀਆਘਰਾਂ ਅਤੇ ਪੋਲਟਰੀ ਫਾਰਮਾਂ ਦੇ ਆਲੇ- ਦੁਆਲੇ ਨਿਗਰਾਨੀ ਵਧਾਉਣ ਲਈ ਕਿਹਾ ਹੈ। ਇਸ ਦੇ ਨਾਲ ਉਨ੍ਹਾਂ ਲੋਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਬਰਡ ਫਲੂ ਨੂੰ ਲੈ ਕੇ ਪੰਜਾਬ ਵਿੱਚ ਚੌਕਸੀ ਰੱਖਣ ਦੇ ਆਦੇਸ਼ ਜਾਰੀ
ਬਰਡ ਫਲੂ ਨੂੰ ਲੈ ਕੇ ਪੰਜਾਬ ਵਿੱਚ ਚੌਕਸੀ ਰੱਖਣ ਦੇ ਆਦੇਸ਼ ਜਾਰੀ

By

Published : Jan 23, 2021, 11:10 AM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਰਡ ਫਲੂ ਵਜੋਂ ਜਾਣੇ ਜਾਂਦੇ ਏਵੀਅਨ ਇਨਫਲੂਐਂਜਾ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਇਹ ਨਿਰਦੇਸ਼ ਜ਼ਿਲ੍ਹਾ ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਦੇ ਐਵਰਗ੍ਰੀਨ ਪੋਲਟਰੀ ਫਾਰਮ ਵਿਖੇ ਬਰਡ ਫਲੂ ਦੇ ਸ਼ੱਕੀ ਮਾਮਲੇ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਦਿੱਤੇ। ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਪਸ਼ੂ ਪਾਲਣ ਵਿਭਾਗ ਨੂੰ ਮਰ ਚੁੱਕੇ ਪੰਛੀਆਂ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਜਲਘਰਾਂ, ਪੰਛੀ ਬਾਜ਼ਾਰ, ਚਿੜੀਆਘਰਾਂ ਅਤੇ ਪੋਲਟਰੀ ਫਾਰਮਾਂ ਦੇ ਆਲੇ- ਦੁਆਲੇ ਨਿਗਰਾਨੀ ਵਧਾਉਣ ਲਈ ਕਿਹਾ ਹੈ।


ਪੋਲਟਰੀ ਫਾਰਮ ਵਿਖੇ ਸੰਕਰਮਿਤ ਪੰਛੀਆਂ ਦੀ ਕਲਿੰਗ

ਨਾਰਥ ਰੀਜਨਲ ਡਿਜ਼ੀਜ਼ ਡਾਇਗਨਾਸਟਿਕ ਲੈਬ (ਐਨ.ਆਰ.ਡੀ.ਡੀ.ਐਲ), ਜਲੰਧਰ ਤੋਂ ਸ਼ੱਕੀ ਮਾਮਲਿਆਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਿਭਾਗ ਨੇ ਰੋਗਾਂ ਦੀ ਪੁਸ਼ਟੀ ਕਰਨ ਲਈ ਪੰਛੀਆਂ ਦੇ ਨਮੂਨੇ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਉਰਿਟੀ ਐਨੀਮਲ ਡਿਜ਼ੀਜ਼ ਲੈਬ, ਭੋਪਾਲ ਭੇਜੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਬੇਹੜਾ ਦੇ ਅਲਫਾ ਪੋਲਟਰੀ ਫਾਰਮ ਵਿਖੇ ਸੰਕਰਮਿਤ ਪੰਛੀਆਂ ਦੀ ਕਲਿੰਗ ਦਾ ਕੰਮ ਚੱਲ ਰਿਹਾ ਹੈ ਅਤੇ ਪਸੂ ਪਾਲਣ ਵਿਭਾਗ ਦੀਆਂ 5 ਮੈਂਬਰਾਂ ਵਾਲੀਆਂ 25 ਟੀਮਾਂ ਨੇ 11200 ਲਾਗ ਵਾਲੇ ਪੰਛੀਆਂ ਦੀ ਪਹਿਲੇ ਦਿਨ ਕਲਿੰਗ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੀ ਸ਼ੁਰੂਆਤ ਉਕਤ ਪਿੰਡ ਵਿੱਚ ਸਥਿਤ ਰਾਇਲ ਪੋਲਟਰੀ ਫਾਰਮ ਤੋਂ ਕੀਤੀ ਜਾਵੇਗੀ। ਕਲਿੰਗ ਆਪ੍ਰੇਸ਼ਨ ਵਿੱਚ ਲੱਗੀਆਂ ਟੀਮਾਂ ਨੂੰ ਨਿੱਜੀ ਸੁਰੱਖਿਆ ਉਪਕਰਣ ਪ੍ਰਦਾਨ ਕੀਤੇ ਗਏ ਹਨ।


ਲੋਕਾਂ ਨੂੰ ਅਪੀਲ

ਲੋਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਚਿਕਨ ਅਤੇ ਹੋਰ ਪੋਲਟਰੀ ਉਤਪਾਦਾਂ ਦਾ ਸਹੀ ਤਰੀਕੇ ਨਾਲ ਪਕਾਉਣ ਤੋਂ ਬਾਅਦ ਸੇਵਨ ਕਰਨਾ ਸੁਰੱਖਿਅਤ ਹੈ ਅਤੇ ਪੋਲਟਰੀ ਮੀਟ ਜਾਂ ਅੰਡਿਆਂ ਨੂੰ ਬਿਨਾਂ ਪਕਾਏ ਖਾਣਾ ਨਹੀਂ ਚਾਹੀਦਾ। ਉਨ੍ਹਾਂ ਵਿਭਾਗ ਨੂੰ ਜੀਵ-ਸੁਰੱਖਿਆ ਉਪਾਵਾਂ ਦੇ ਮਿਆਰੀ ਪ੍ਰੋਟੋਕੋਲ ਨੂੰ ਯਕੀਨੀ ਬਣਾਉਣ ਲਈ ਪੋਲਟਰੀ ਕਿਸਾਨਾਂ ਅਤੇ ਅਟੈਂਡਿੰਗ ਸਟਾਫ ਨੂੰ ਇਨਾਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਨੂੰ ਗੁਮਰਾਹਕੁੰਨ ਜਾਣਕਾਰੀ ਤੋਂ ਬਚਾਉਣ ਲਈ ਮੁਹਿੰਮ ਤੇਜ਼ ਕਰਨ।

ABOUT THE AUTHOR

...view details