ਚੰਡੀਗੜ੍ਹ: ਇੱਕ ਸਾਬਕਾ ਸੰਸਦ ਮੈਂਬਰ ਅਤੇ ਕੁਝ ਸਾਬਕਾ ਵਿਧਾਇਕਾਂ ਸਮੇਤ ਕਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸੂਬੇ ਭਰ ਵਿੱਚੋਂ ਮਿਲ ਰਹੇ ਹੁੰਗਾਰੇ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਬਹੁਤ ਜਲਦ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਤਿੰਨੇਂ ਸਿਆਸੀ ਪਾਰਟੀਆਂ ਦੇ ਕਈ ਮੌਜੂਦਾ ਅਤੇ ਸਾਬਕਾ ਵਿਧਾਇਕ ਪੀ.ਐਲ.ਸੀ. ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ, "ਅਸੀਂ ਜਲਦੀ ਹੀ ਇੱਕ ਅਜਿਹਾ ਸਮਾਗਮ ਆਯੋਜਿਤ ਕਰਾਂਗੇ ਤੇ ਵੱਡੇ ਪੱਧਰ 'ਤੇ ਕਈ ਨੇਤਾ ਸਾਡੇ ਨਾਲ ਸ਼ਾਮਲ ਹੋਣਗੇ," ਉਨ੍ਹਾਂ ਨੇ ਦਰਸ਼ਕਾਂ ਦੀਆਂ ਤਾੜੀਆਂ ਦੀ ਗੂੰਜ ਦੌਰਾਨ ਕਿਹਾ।
ਕੈਪਟਨ ਨੇ ਕਿਹਾ ਉਹ ਸਿਰਫ ਦੁਬਾਰਾ ਮੁੱਖ ਮੰਤਰੀ ਬਣਨ ਲਈ ਹੀ ਨਹੀਂ ਆਏ
ਪੀਐੱਲਸੀ ਦੇ ਏਜੰਡੇ (PLC Agenda) ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇੱਥੇ ਸਿਰਫ਼ ਇੱਕ ਵਾਰ ਫੇਰ ਮੁੱਖ ਮੰਤਰੀ ਬਣਨ ਲਈ ਨਹੀਂ ਆਏ ਸਨ। ਕੈਪਟਨ ਨੇ ਰਾਜ ਨੂੰ ਇਸ ਸਮੇਂ ਦਰਪੇਸ਼ ਕੁਝ ਗੰਭੀਰ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਜ਼ੋਰ ਦੇ ਕੇ ਕਿਹਾ, “ਮੇਰਾ ਮਿਸ਼ਨ (PLC mission is to form govt.) ਨਾ ਸਿਰਫ ਪੰਜਾਬ ਨੂੰ ਬਚਾਉਣਾ ਹੈ ਬਲਕਿ ਇਸ ਦੀ ਪੁਰਾਣੀ ਸ਼ਾਨ ਨੂੰ ਮੁੜ ਸੁਰਜੀਤ ਕਰਨਾ ਹੈ”। ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਲਗਭਗ ਪੰਜ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ, ਜੋ ਕਿ ਸੂਬੇ ਦੀ ਕੁੱਲ ਘਰੇਲੂ ਪੈਦਾਵਾਰ ਦਾ ਲਗਭਗ 70 ਫੀਸਦੀ ਹੈ। ਉਨ੍ਹਾਂ ਕਿਹਾ, ਇਸ ਦਾ ਭੁਗਤਾਨ ਕਰਨ ਵਿੱਚ ਪੀੜ੍ਹੀਆਂ ਦਾ ਸਮਾਂ ਲੱਗੇਗਾ ਅਤੇ ਸੁਧਾਰਾਤਮਕ ਉਪਾਅ ਤੁਰੰਤ ਕੀਤੇ ਜਾਣ ਦੀ ਲੋੜ ਹੈ।
ਚੰਨੀ ਵਾਅਦਿਆਂ ਲਈ ਕਿੱਥੋਂ ਲਿਆਉਗੇ ਪੈਸਾ:ਕੈਪਟਨ
ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਲੋਕ-ਲੁਭਾਊ ਐਲਾਨਾਂ ਲਈ ਪੈਸਾ ਕਿੱਥੋਂ ਲਿਆਉਣਗੇ। "ਸ਼ਾਇਦ ਉਹ ਜਾਣਦੇ ਹਨ ਕਿ ਕਾਂਗਰਸ ਵਾਪਸ ਨਹੀਂ ਆਉਣ ਵਾਲੀ ਹੈ ਅਤੇ ਅਗਲੀ ਸਰਕਾਰ ਨੂੰ ਇਸ ਦਾ ਨੁਕਸਾਨ ਝੱਲਣ ਨਹੀਂ ਦੇਵੇਗੀ।" ਉਨ੍ਹਾਂ ਕਿਹਾ ਕਿ ਪੰਜਾਬ ਹੁਣ ਖੇਤੀ 'ਤੇ ਨਿਰਭਰ ਨਹੀਂ ਰਹਿ ਸਕਦਾ ਅਤੇ ਇਸ ਨੂੰ ਆਧੁਨਿਕ ਉਦਯੋਗ ਦੀ ਲੋੜ ਹੈ ਜਿਸ ਲਈ ਨਿਵੇਸ਼ ਦੀ ਲੋੜ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਸਤੰਬਰ 2021 ਤੱਕ ਸੂਬੇ ਵਿੱਚ ਇੱਕ ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ।
ਗੁਆਂਢੀ ਦੇਸ਼ ਤੋਂ ਖਤਰਾ
ਗੁਆਂਢੀ ਦੇਸ਼ ਤੋਂ ਖਤਰੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਕਿਸੇ ਵੀ ਦੇਸ਼ ਨਾਲ ਦੁਸ਼ਮਣੀ ਨਹੀਂ ਚਾਹੁੰਦਾ। ਉਨ੍ਹਾਂ ਕਿਹਾ, ਉਨ੍ਹਾਂ ਕੋਲ ਪਾਕਿਸਤਾਨ ਦੇ ਲੋਕਾਂ ਵਿਰੁੱਧ ਨਿੱਜੀ ਤੌਰ 'ਤੇ ਕੁਝ ਨਹੀਂ ਹੈ, ਪਰ ਉਨ੍ਹਾਂ ਨੂੰ ਪਾਕਿਸਤਾਨ ਸਰਕਾਰ ਅਤੇ ਉਸ ਦੀ ਫੌਜੀ ਸਥਾਪਨਾ ਨਾਲ ਸਮੱਸਿਆ ਹੈ ਜੋ ਅੱਤਵਾਦ ਨੂੰ ਸਪਾਂਸਰ ਕਰ ਰਹੇ ਹਨ ਅਤੇ ਸਰਹੱਦਾਂ 'ਤੇ ਸਾਡੇ ਸੈਨਿਕਾਂ ਨੂੰ ਮਾਰ ਰਹੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ 83 ਜਵਾਨ ਸ਼ਹੀਦ ਹੋਏ ਹਨ। "ਦੇਸ਼ ਭਰ ਵਿੱਚ ਮਾਰੇ ਗਏ ਲੋਕਾਂ ਦੀ ਕੁੱਲ ਗਿਣਤੀ ਦੀ ਕਲਪਨਾ ਕਰੋ", ਉਨ੍ਹਾਂ ਨੇ ਕਿਹਾ, ਅਜਿਹੇ ਹਾਲਾਤ ਵਿੱਚ ਕੋਈ ਵੀ ਸੱਚਾ ਭਾਰਤੀ ਇਹ ਦਾਅਵਾ ਨਹੀਂ ਕਰ ਸਕਦਾ ਕਿ ਇਮਰਾਨ ਖਾਨ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਬਾਜਵਾ ਉਸਦੇ ਦੋਸਤ ਹਨ।"ਜੇਕਰ ਤੁਸੀਂ ਅਜਿਹੇ ਲੋਕਾਂ ਦੇ ਦੋਸਤ ਹੋ, ਜਿਨ੍ਹਾਂ ਦਾ ਤੁਸੀਂ ਮਾਣ ਨਾਲ ਦਾਅਵਾ ਕਰਦੇ ਹੋ, ਤਾਂ ਤੁਸੀਂ ਦੇਸ਼ ਦੇ ਸ਼ੁਭਚਿੰਤਕ ਨਹੀਂ ਹੋ", ਉਸਨੇ ਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਮਰਾਨ ਖਾਨ ਨੂੰ ਆਪਣਾ ਦੋਸਤ ਹੋਣ ਦਾ ਦਾਅਵਾ ਕਰਨ ਵਾਲੇ ਜਨਤਕ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ।
ਕਾਂਗਰਸ ਗ੍ਰਹਿ ਯੁੱਧ ਦੀ ਸਥਿਤੀ ਵਿੱਚ