ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰਿਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨੇ ਸਾਧੇ ਹਨ। ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸਾਡਾ ਸਰਵੇ ਦੱਸ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ (Channi is losing to Chamkaur Sahib) ਰਹੇ ਹਨ। ਟੀਵੀ 'ਤੇ ED ਅਫਸਰਾਂ ਨੂੰ ਇੰਨੇ ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ ਹਨ।
ਇਹ ਵੀ ਪੜੋ:ਭਾਜਪਾ 65 ਸੀਟਾਂ ਤੇ ਕੈਪਟਨ 39 ਸੀਟਾਂ ’ਤੇ ਲੜ ਸਕਦੇ ਨੇ ਚੋਣ, ਅੱਜ ਸੂਚੀ ਹੋਵੇਗੀ ਜਾਰੀ !
ਈਡੀ ਨੇ ਮੁੱਖ ਮੰਤਰੀ ਦੇ ਚੰਨੀ ਦੇ ਰਿਸ਼ਤੇਦਾਰਾਂ ਘਰ ਕੀਤੀ ਸੀ ਛਾਪੇਮਾਰੀ
ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ’ਚ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਮੋਹਾਲੀ ਸਥਿਤ ਟਿਕਾਣਿਆਂ 'ਤੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ। ਮੋਹਾਲੀ ਤੋਂ ਇਲਾਵਾ ਲੁਧਿਆਣਾ ਅਤੇ ਪੰਚਕੂਲਾ 'ਚ ਵੀ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੰਘੀ ਏਜੰਸੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ, ਮੋਹਾਲੀ, ਪਠਾਨਕੋਟ ਤੇ ਲੁਧਿਆਣਾ 'ਚ ਦਰਜਨਾਂ ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ।
10.7 ਕਰੋੜ ਰੁਪਏ ਬਰਾਮਦ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ, ਜਦਕਿ ਭੁਪਿੰਦਰ ਸਿੰਘ ਦੇ ਦੋਸਤ ਘਰੋਂ ਕਰੀਬ 2 ਕਰੋੜ ਰੁਪਏ ਬਰਾਮਦ ਕੀਤੇ ਸਨ। ਈਡੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਤੋਂ ਹੁਣ ਤੱਕ ਲਗਭਗ 10.7 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।
ਕਾਂਗਰਸ ਦਾ ਚੋਣ ਕਮਿਸ਼ਨ ਵੱਲ ਰੁਖ਼