ਚੰਡੀਗੜ੍ਹ:ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਲਈ ਕੋਵੀਸ਼ੀਲਡ ਟੀਕੇ ਦੀ ਦੂਜੀ ਡੋਜ਼ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਇਸ ਸਬੰਧ ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਿਸੇ ਖਾਸ ਉਦੇਸ਼ ਦੇ ਲਈ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਹੁਣ ਕੋਵੀਸ਼ੀਲਡ ਟੀਕੇ ਦੀ ਦੂਜੀ ਖੁਰਾਕ 28 ਦਿਨਾਂ ਤੋਂ ਬਾਅਦ ਦਿੱਤੀ ਜਾ ਸਕੇਗੀ। ਨਾਲ ਹੀ ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕੋਵੀਸ਼ੀਲਡ ਟੀਕੇ ਦੀ ਦੂਜੀ ਖੁਰਾਕ ਦੇ ਨਿਰਧਾਰਤ ਸਮੇਂ ਨੂੰ ਘਟਾਉਣ ਲਈ ਕਈ ਵਾਰ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਸੀ ਨਾਲ ਹੀ ਕਿਹਾ ਗਿਆ ਸੀ ਕਿ ਜੋ ਅੰਤਰਰਾਸ਼ਟਰੀ ਯਾਤਰੀਆਂ ਖਾਸ ਕਰਕੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਟੀਕਾਕਰਨ ਦੀ ਦੂਜੀ ਖੁਰਾਕ ਨਾ ਲੈਣ ਕਾਰਨ ਵਿਦਿਆਰਥੀ ਪੜਾਈ ਲਈ ਵਿਦੇਸ਼ ਨਹੀਂ ਜਾ ਸਕੇ ਹਨ। ਜਿਸ ਕਾਰਨ ਵਿਦਿਆਰਥੀ ਅਤੇ ਉਨ੍ਹਾਂ ਨੇ ਮਾਪਿਆਂ ਵੱਲੋਂ ਇਹ ਵਾਰ ਵਾਰ ਅਪੀਲ ਕੀਤੀ ਜਾ ਰਹੀ ਸੀ ਕਿ ਉਹ ਕੋਵੀਸ਼ੀਲਡ ਦੀ ਦੂਜੀ ਖੁਰਾਕ ਦੇ ਅੰਤਰਾਲ ਨੂੰ 84 ਦਿਨਾਂ ਤੋਂ ਘਟਾਇਆ ਜਾਵੇ।
ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸਿਫਾਰਸ਼ਾ ਜਾਰੀ ਕੀਤੀਆਂ ਹਨ ਜਿਸ ਮੁਤਾਬਿਕ ਪੜਾਈ ਦੇ ਲਈ ਵਿਦੇਸ਼ ਯਾਤਰਾ ਕਰਨ ਵਾਲੇ ਵਿਦਿਆਰਥੀ ਕੋਵੀਸ਼ੀਲਡ ਦੀ ਦੂਜੀ ਡੋਜ਼ ਦੇ ਯੋਗ ਹੋਣਗੇ। ਜਿਨ੍ਹਾਂ ਲਈ ਨਿਰਧਾਰਿਤ ਸਮਾਂ ਅੰਤਰਾਲ 28 ਦਿਨ ਦਾ ਹੋਵੇਗਾ। ਇਸ ਤੋਂ ਇਲਾਵਾ ਟੋਕਿਓ ਵਿੱਚ ਹੋਣ ਵਾਲੀਆਂ ਅੰਤਰਰਾਸ਼ਟਰੀ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ, ਵਿਦੇਸ਼ੀ ਮੁਲਕਾਂ ਵਿੱਚ ਨੌਕਰੀ ਕਰਨ ਵਾਲੇ, ਅਥਲੀਟਾਂ, ਖਿਡਾਰੀਆਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਭਾਰਤ ਸਟਾਫ਼ ਦੇ ਕਰਮਚਾਰੀ ਇਸ ਟੀਕਾਕਰਨ ਲਈ ਯੋਗ ਹੋਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਅਗਲੇਰੀ ਕਾਰਵਾਈ ਲਈ ਜਾਰੀ ਕੀਤੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਟੀਕਾਕਰਨ ਸਰਟੀਫਿਕੇਟ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੁਆਰਾ ਜਾਰੀ ਕੀਤਾ ਜਾ ਸਕਦਾ ਹੈ।
ਇਹ ਵੀ ਪੜੋ: corona tracker: 24 ਘੰਟਿਆਂ 'ਚ 92,596 ਨਵੇਂ ਮਾਮਲੇ, 2219 ਮੌਤਾਂ