ਚੰਡੀਗੜ੍ਹ:ਦੂਜੇ ਰਾਜਾਂ ਤੋਂ ਝੋਨਾ/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਐਫ.ਆਈ.ਆਰ. (FRI) ਦਰਜ ਕਰਵਾਉਣ ਦੀ ਕਾਰਵਾਈ ਨੂੰ ਤੇਜ਼ ਕਰ ਦਿੱਤੀ ਗਈ ਹੈ। ਝੋਨੇ ਦੇ ਚਾਲੂ ਸੀਜ਼ਨ ਦੌਰਾਨ ਪੰਜਾਬ ਰਾਜ ਵਿਚ ਦੂਜੇ ਰਾਜਾਂ ਤੋਂ ਝੋਨਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਐਫ.ਆਈ.ਆਰ (FRI) ਦਰਜ ਕਰਵਾਈਆਂ ਹਨ।
ਇਹ ਵੀ ਪੜੋ: ਵਿਧਾਇਕ ਦੇ ਘਰ ਅੱਗੇ ਪੁਲਿਸ ’ਤੇ ਕਿਸਾਨਾਂ ਵਿਚਾਲੇ ਝੜਪ
ਇਸ ਸਬੰਧੀ ਮੰਤਰੀ ਆਸ਼ੂ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਤਰਨਤਾਰਨ ਜ਼ਿਲ੍ਹੇ ਹਰੀਕੇ ਕਸਬੇ ਵਿਚ ਪੈਂਦੇ ਰੱਤਾ ਗੁੱਦਾ ਅਨਾਜ ਮੰਡੀ ਵਿੱਚ ਦੂਜੇ ਰਾਜਾਂ ਤੋਂ ਲਿਆਂਦਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਉਤਾਰਿਆ ਜਾ ਰਿਹਾ ਹੈ। ਜਿਸ ’ਤੇ ਕਾਰਵਾਈ ਕਰਦਿਆਂ ਪ੍ਰਤਾਪ ਕਮਿਸ਼ਨ ਏਜੰਟ ਦੇ ਮਾਲਿਕ ਪ੍ਰਤਾਪ ਸਿੰਘ ਅਤੇ ਟਰੱਕ ਡਰਾਈਵਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਐਫ.ਆਈ.ਆਰ. (FRI) ਦਰਜ ਕਰਵਾਈ ਗਈ।
ਝੋਨੇ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਦੂਸਰੇ ਰਾਜਾਂ ਤੋਂ ਝੋਨਾ/ ਚੌਲ ਲਿਆਉਣ ' ਤੇ ਵੀ ਪੂਰਣ ਪਾਬੰਦੀ ਰਹੇਗੀ
ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਝੋਨਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ/ਰੀ-ਸਾਇਕਲਿੰਗ ਲਈ ਝੋਨਾ/ਚੌਲ ਪੰਜਾਬ ਵਿੱਚ ਲਿਆਉਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੰਤਰੀ ਆਸ਼ੂ ਨੇ ਕਿਹਾ ਕਿ ਖਰੀਫ ਸੀਜ਼ਨ 2020-21 ਦੌਰਾਨ ਅਜਿਹੇ ਕੁੱਝ ਕੇਸ ਸਾਹਮਣੇ ਆਏ ਸਨ ਜਿਨ੍ਹਾਂ ਵਿੱਚ ਆੜਤੀਆਂ ਜਾਂ ਰਾਈਸ ਸ਼ੈੱਲਰਾਂ ਮਾਲਕਾਂ ਵੱਲੋਂ ਹੋਰ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ ਪੰਜਾਬ ਵਿੱਚ ਘੱਟੋ-ਘੱਟ ਸਮੱਰਥਨ ਮੁੱਲ ਤੇ ਵੇਚਣ ਲਈ ਲਿਆਂਦਾ ਗਿਆ ਜਾਂ ਪਬਲਿਕ ਡਿਸਟ੍ਰੀਬਿਉਸ਼ਨ ਸਿਸਟਮ ਅਧੀਨ ਵੰਡੇ ਜਾਣ ਵਾਲੇ ਚਾਵਲ ਨੂੰ ਪੰਜਾਬ ਰਾਜ ਵਿੱਚ ਲਿਆ ਕੇ ਉਸ ਵਿਰੁੱਧ ਝੋਨੇ ਦੀ ਬੋਗਸ ਬਿਲਿੰਗ ਕੀਤੀ ਗਈ ਸੀ, ਇਸ ਲਈ ਰਾਜ ਸਰਕਾਰ ਵੱਲੋਂ ਇਸ ਖਰੀਫ ਸੀਜ਼ਨ 2021-22 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਢਦੇ ਹੋਏ, ਸਖਤੀ ਨਾਲ ਕਾਰਵਾਈ ਕਰਣ ਲਈ ਕਮਰ-ਕੱਸ ਲਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ ਸਕੇ।
ਉਥੇ ਹੀ ਇਸ ਸਬੰਧੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਸਬੰਧੀ ਅੰਤਰ ਰਾਜੀ ਸਰਹੱਦਾਂ ਤੇ ਵਿਸ਼ੇਸ਼ ਨਾਕੇ ਸਥਾਪਤ ਕਰਨ ਲਈ ਪੁਲਿਸ ਮੁਖੀ ਨੂੰ ਹੁਕਮ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੀ-ਸਾਇਕਲਿੰਗ ਲਈ ਝੋਨਾ/ ਚੌਲ ਲਿਆਉਣ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਬਿਲਕੁੱਲ ਨਹੀਂ ਬਖਸ਼ਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਫੌਜਦਾਰੀ ਮੁਕੱਦਮੇ ਦਾਇਰ ਕਰਵਾਂਉਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਯਕੀਨੀ ਬਨਾਉਣ ਦੇ ਨਾਲ ਉਨ੍ਹਾਂ ਪਾਸੋਂ ਬਰਾਮਦ ਚਾਵਲ/ਝੋਨਾ ਜਬਤ ਕਰ ਲਿਆ ਜਾਵੇਗਾ।