ਚੰਡੀਗੜ:ਪੰਜਾਬ ਵਿੱਚ ਅੱਜ ਝੋਨੇ ਦੀ ਖਰੀਦ ਦੇ ਤੇਹਰਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 391130.691 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਦੋ ਹਫਤਿਆਂ ‘ਚ ਸੁਖਬੀਰ ਬਾਦਲ ਦੇ ਲੁਧਿਆਣਾ ‘ਚ ਤੀਜੇ ਗੇੜੇ ਦੇ ਕੀ ਮਾਇਨੇ, ਵੇਖੋ ਸਾਡੀ ਇਸ ਖਾਸ ਰਿਪੋਰਟ ‘ਚ
ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ 2428898.691 ਮੀਟਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵੱਲੋਂ ਅਤੇ 25,090 ਮੀਟਰਿਕ ਟਨ ਮਿਲਰਜ਼ ਵੱਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਤੇਹਰਵੇਂ ਦਿਨ 389055.868 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 2558389.868 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2453988.691 ਮੀਟਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਇਹ ਵੀ ਪੜ੍ਹੋ:ਸਿੱਧੂ ਦੇ ਸਲਾਹਕਾਰ ਮੁਸਤਫਾ ਨੇ ਦਿੱਤੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਲਾਹ, ਅਗਲੇ ਮੁੱਖ ਮੰਤਰੀ ਬਾਰੇ ਵੀ ਕਹੀ ਇਹ ਗੱਲ