ਪੰਜਾਬ

punjab

ETV Bharat / city

ਪੰਜਾਬ ਸਰਕਾਰ ਦਾ ਐਲਾਨ, 10 ਜੂਨ ਤੋਂ ਕਿਸਾਨ ਕਰ ਸਕਦੇ ਹਨ ਝੋਨੇ ਦੀ ਬਿਜਾਈ

ਪੰਜਾਬ ਸਰਕਾਰ ਨੇ ਕੋਰੋਨਾ ਸਕੰਟ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਝੋਨੇ ਦੀ ਲੁਆਈ ਤਰੀਖ਼ ਨੂੰ 10 ਦਿਨ ਅਗੇਤ ਕਰਦੇ ਹੋਏ 10 ਜੂਨ ਕਰ ਦਿੱਤਾ ਹੈ। ਇਸੇ ਨਾਲ ਹੀ ਕਿਸਾਨ ਝੋਨੇ ਦੀ ਪਨੀਰੀ ਦੀ ਬਜਾਈ 10 ਮਈ ਤੋਂ ਸ਼ੁਰੂ ਕਰ ਸਕਣਗੇ।

10 ਜੂਨ ਤੋਂ ਝੋਨੇ ਦੀ ਲੁਆਈ ਤੇ 20 ਮਈ ਤੋਂ ਪਨੀਰੀ ਲੁਆਈ ਹੋਵੇਗੀ ਸ਼ੁਰੂ, ਪੰਜਾਬ ਸਰਕਾਰ ਨੇ ਕੀਤਾ ਐਲਾਨ
10 ਜੂਨ ਤੋਂ ਝੋਨੇ ਦੀ ਲੁਆਈ ਤੇ 20 ਮਈ ਤੋਂ ਪਨੀਰੀ ਲੁਆਈ ਹੋਵੇਗੀ ਸ਼ੁਰੂ, ਪੰਜਾਬ ਸਰਕਾਰ ਨੇ ਕੀਤਾ ਐਲਾਨ

By

Published : May 9, 2020, 6:00 PM IST

ਚੰਡੀਗੜ੍ਹ : ਕੋਰੋਨਾ ਕਾਰਨ ਲੱਗੇ ਕਰਫਿਊ ਤੋਂ ਬਾਅਦ ਪੰਜਾਬ ਵਿੱਚ ਮਜ਼ਦੂਰਾਂ ਦੀ ਗੰਭੀਰ ਸਮੱਸਿਆ ਪੈਦਾ ਜੋ ਚੁੱਕੀ ਹੈ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿੱਚ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਵਿੱਚ ਬਦਲਾਅ ਕੀਤਾ ਹੈ। ਇਸ ਵਾਰ ਸਰਕਾਰ ਨੇ ਝੋਨੇ ਦੀ ਲੁਆਈ ਦੀ ਤਰੀਕ ਨੂੰ 10 ਦਿਨ ਪਹਿਲੋ ਕਰ ਦਿੱਤਾ ਹੈ, ਜਿਸ ਨਾਲ ਇਸ ਵਾਰ ਕਿਸਾਨ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰ ਸਕਣਗੇ। ਸਰਕਾਰ ਬਿਜਲੀ ਵਿਭਾਗ ਅਤੇ ਸਾਰੇ ਸਬੰਧਤ ਵਿਭਾਗਾਂ ਨੂੰ ਸਹਿਯੋਗ ਦੇਣ ਲਈ ਕਿਹਾ ਹੈ।

ਸਰਕਾਰ ਨੇ ਇਹ ਫੈਸਲਾ ਕਿਸਾਨਾਂ ਵੱਲੋਂ ਮਜ਼ਦੂਰਾਂ ਦੀ ਘਾਟ ਦੇ ਸਬੰਧ ਵਿੱਚ ਜ਼ਾਹਰ ਕੀਤੀਆਂ ਚਿੰਤਾਵਾਂ ਦੇ ਅਦਾਰ 'ਤੇ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਝੋਨੇ ਦੀ ਲੁਆਈ ਅਤੇ ਪਨੀਰੀ ਦੀ ਬਿਜਾਈ ਦੇ ਸਮਾਂ 10 ਦਿਨ ਅਗੇਤਾ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਪਨੀਰੀ ਦੀ ਬਿਜਾਈ ਹੁਣ 10 ਮਈ ਤੋਂ ਅਤੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ ਜਦੋ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ’ਤੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਨੀਰੀ ਬੀਜਣ ਦੀ ਸ਼ੁਰੂਆਤ ਕਰਨ ਲਈ 20 ਮਈ ਅਤੇ ਝੋਨੇ ਦੀ ਲੁਆਈ ਲਈ 20 ਜੂਨ ਦੀ ਤਰੀਕ ਮਿੱਥੀ ਸੀ।

ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਘਰਾਂ ਨੂੰ ਵਾਪਸੀ ਕਰਨ ਨਾਲ ਮਜ਼ਦੂਰਾਂ ਦੀ ਘਾਟ ਦੇ ਕਾਰਨ ਕਿਸਾਨਾਂ ਨੇ ਝੋਨੇ ਦੀ ਲੁਆਈ ਦੀਆਂ ਲੋੜਾਂ ਦੀ ਪੂਰਤੀ ਲਈ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਸਨ। ਇਨਾਂ ਚਿੰਤਾਵਾਂ ਨੂੰ ਭਲੀ ਭਾਂਤ ਸਮਝਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਲੁਆਈ ਦਾ ਸਮਾਂ ਅਗੇਤਾ ਕਰਨਾ ਕਿਸਾਨਾਂ ਦੇ ਹਿੱਤ ਵਿੱਚ ਹੋਵੇਗਾ। ਝੋਨੇ ਦੀ ਸਿੱਧੀ ਬਿਜਾਈ ਦੇ ਆਧੁਨਿਕ ਅਮਲ ਦੇ ਨਾਲ-ਨਾਲ ਝੋਨੇ ਦੀ ਲੁਆਈ ਦੀਆਂ ਮਸ਼ੀਨੀ ਤਕਨੀਕਾਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਹਰੇਕ ਤਰ੍ਹਾਂ ਦੀ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਸਟਾਫ ਦੀਆਂ ਸੇਵਾਵਾਂ ਲਈਆਂ ਜਾਣ।

ਉਨਾਂ ਕਿਹਾ ਕਿ ਝੋਨੇ ਦੀ ਲੁਆਈ ਅਤੇ ਸਿੱਧੀ ਬਿਜਾਈ ਦੀ ਮਸ਼ੀਨਰੀ ਨੂੰ ਪ੍ਰਭਾਵ ਢੰਗ ਨਾਲ ਵਰਤੋਂ ਵਿੱਚ ਲਿਆਉਣ ਲਈ ਕਿਸਾਨਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਹ ਅਗਾਂਹਵਧੂ ਤਕਨਾਲੋਜੀ ਮਜ਼ਦੂਰਾਂ ਦੀ ਘਾਟ ਨਾਲ ਪੈਦਾ ਹੋਏ ਖਲਾਅ ਨੂੰ ਪੂਰਨ ਵਿੱਚ ਬਹੁਤ ਸਹਾਈ ਹੋਵੇਗੀ। ਝੋਨੇ ਦੀ ਸਮੇਂ ਸਿਰ ਬਿਜਾਈ ਨੂੰ ਯਕੀਨੀ ਬਣਾਉਣ ਖਾਤਰ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਇਸ ਸਮੇਂ ਦੌਰਾਨ ਖੇਤੀਬਾੜੀ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਸਹੂਲਤ ਲਈ ਜ਼ਰੂਰੀ ਪ੍ਰਬੰਧ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।

ABOUT THE AUTHOR

...view details