ਚੰਡੀਗੜ੍ਹ: ਪਦਮ ਸ਼੍ਰੀ ਪੁਰਸਕਾਰ ਪ੍ਰੋਫੈਸਰ ਕਰਤਾਰ ਸਿੰਘ ਦਾ ਦੇਹਾਂਤ (Professor Kartar Singh passed away) ਹੋ ਗਿਆ ਹੈ। ਉਨ੍ਹਾਂ ਵੱਲੋਂ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿੱਚ ਆਖਰੀ ਸਾਹ ਲਏ ਹਨ। ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋਫੈਸਰ ਕਰਤਾਰ ਸਿੰਘ ਜੀ ਜਿੰਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ ਉਨ੍ਹਾਂ ਦਾ ਤੜਕਸਾਰ ਸਵਾ ਦੋ ਵਜੇ ਸਥਾਨਕ ਦਯਾ ਨੰਦ ਹਸਪਤਾਲ ਵਿੱਚ ਦੇਹਾਂਤ ਹੋਇਆ ਹੈ। 94 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦੇਹਾਂਤ ਹੋਇਆ ਹੈ।
ਕਾਫੀ ਸਮੇਂ ਤੋਂ ਉਹ ਬਿਮਾਰ ਚੱਲ ਰਹੇ ਸਨ ਜਿਸ ਕਰਕੇ ਉਨ੍ਹਾਂ ਇਲਾਜ ਲਈ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ ਕਰੀਬ 4 ਵਜੇ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ 2021 ਵਿੱਚ ਪਦਮ ਸ੍ਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਸੀ। ਦੱਸ ਦਈਏ ਕਿ ਪ੍ਰੋ. ਕਰਤਾਰ ਸਿੰਘ ਗੁਰਮਤਿ ਸਬੰਧੀ ਕਈ ਕਿਤਾਬਾਂ ਵੀ ਲਿਖ ਚੁੱਕੇ ਹਨ।
ਪ੍ਰੋਫੈਸਰ ਕਰਤਾਰ ਸਿੰਘ ਦਾ ਜਨਮ 1928 ਵਿੱਚ ਲਾਹੌਰ ਜ਼ਿਲ੍ਹੇ ਦੇ ਪਿੰਡ ਘੁੰਮਣਕੇ ਵਿੱਚ ਹੋਇਆ। ਉਨ੍ਹਾਂ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਭਾਈ ਗੁਰਚਰਨ ਸਿੰਘ, ਭਾਈ ਸੁੰਦਰ ਸਿੰਘ ਕਸੂਰ ਵਾਲਿਆਂ ਤੋਂ ਪ੍ਰਾਪਤ ਕੀਤੀ ਅਤੇ ਤਬਲਾ ਵਾਦਕ ਭਾਈ ਦਲੀਪ ਸਿੰਘ, ਬਲਵੰਤ ਰਾਏ ਜਸਵਾਲ ਅਤੇ ਉਸਤਾਦ ਜਸਵੰਤ ਭੰਵਰਾ ਤੋਂ ਉਨ੍ਹਾਂ ਨੇ ਸ਼ਾਸਤਰੀ ਸੰਗੀਤ ਸਿੱਖਿਆ।
ਇਹ ਵੀ ਪੜ੍ਹੋ:Padma Shri: 93 ਵਰ੍ਹਿਆਂ ਦੇ ਪ੍ਰੋ. ਕਰਤਾਰ ਸਿੰਘ ਨੂੰ ਮਿਲਿਆ ਪਦਮ ਸ੍ਰੀ ਐਵਾਰਡ, ਕਿਹਾ...
ਇਨ੍ਹਾਂ ਪੁਰਸਕਾਰਾਂ ਨਾਲ ਹੋਏ ਸਨ ਸਨਮਾਨਿਤ
1. ਸੰਗੀਤ ਨਾਟਕ ਅਕਾਦਮੀ ਦਾ ਟੈਗੋਰ ਰਤਨ ਐਵਾਰਡ
2. ਰਾਸ਼ਟਰਪਤੀ ਵਲੋਂ ਪ੍ਰਤਿਭਾ ਦੇਵੀ ਸਿੰਘ ਪਾਟਿਲ ਪੁਰਸਕਾਰ ਪ੍ਰਾਪਤ