ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਜਿੱਥੇ ਪਰਿਵਾਰ ਸਦਮੇ ਚ ਹੈ ਉੱਥੇ ਹੀ ਉਨ੍ਹਾਂ ਦੇ ਸਮਰਥਕ ਵੀ ਸਦਮੇ ਚ ਹਨ। ਪੰਜਾਬੀ ਸਿੱਧੂ ਮੂਸੇਵਾਲਾ ਨੂੰ ਪੰਜਾਬ ਚ ਹੀ ਨਹੀਂ ਸਗੋਂ ਵਿਦੇਸ਼ਾਂ ਚ ਵੀ ਬੇਹੱਦ ਪਸੰਦ ਕੀਤਾ ਜਾਂਦਾ ਸੀ। ਵੱਡੀ ਗਿਣਤੀ ਚ ਨੌਜਵਾਨ ਪੀੜੀ ਉਨ੍ਹਾਂ ਦੇ ਨਾਲ ਜੁੜੀ ਹੋਈ ਸੀ।
ਸਿੱਧੂ ਮੂਸੇਵਾਲਾ ਆਪਣੀ ਗਾਇਕੀ ਦੇ ਕਾਰਨ ਹਰ ਇੱਕ ਦਿਲ ਤੇ ਰਾਜ ਕਰਦੇ ਸੀ। ਜਿਸ ਕਾਰਨ ਭਾਰਤ ਅਤੇ ਵਿਦੇਸ਼ਾਂ ਦੇ ਨਾਲ ਨਾਲ ਪਾਕਿਸਤਾਨ ਚ ਵੀ ਉਨ੍ਹਾਂ ਦੀ ਵੱਡੀ ਫੈਨ ਫੋਲੋਇੰਗ ਸੀ। ਸ਼ਾਇਦ ਇਸੇ ਕਾਰਨ ਪਾਕਿਸਤਾਨ ਚ ਵੀ ਸਿੱਧੂ ਮੂਸੇਵਾਲਾ ਦੀ ਮੌਤ ਦੁਖ ਜਤਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਸਰਹੱਦ ਪਾਰ ਬੈਠੇ ਸਿੱਧੂ ਮੂਸੇਵਾਲਾ ਦੇ ਸਮਰਥਕ ਜੋ ਸਰਹੱਦ ਪਾਰ ਤਾਂ ਨਹੀਂ ਜਾ ਸਕਦੇ ਸੀ ਪਰ ਉਨ੍ਹਾਂ ਨੇ ਸਰਹੱਦ ਪਾਰੋਂ ਸਿੱਧੂ ਮੂਸੇਵਾਲਾ ਲਈ ਪਿਆਰ ਭੇਜਿਆ। ਸੋਸ਼ਲ ਮੀਡੀਆ ’ਤੇ ਆਪਣਾ ਦੁਖ ਜਾਹਿਰ ਕੀਤਾ। ਪਾਕਿਸਤਾਨ ਚ ਸਿੱਧੂ ਮੂਸੇਵਾਲਾ ਦੀ ਇੱਕ ਫੈਨ ਵੱਲੋਂ ਪੰਜਾਬ ਸੂਬੇ ਦੇ ਓਂਕਾਰਾ ’ਚ ਸਿੱਧੂ ਮੂਸੇਵਾਲਾ ਦੇ ਬੈਨਰ ਲਗਵਾ ਦਿੱਤੇ ਹਨ। ਇਨ੍ਹਾਂ ਹੀ ਨਹੀਂ ਉਨ੍ਹਾਂ ਦੇ ਫੈਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਕਾਬੂ ਕਰਨ ਦੀ ਵੀ ਅਪੀਲ ਕੀਤੀ ਹੈ।
ਗਨ ਕਲੱਚਰ ’ਤੇ ਵੀ ਕਹੀ ਵੱਡੀ ਗੱਲ:ਇੱਕ ਪਾਸੇ ਜਿੱਥੇ ਪਾਕਿਸਤਾਨ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁਖ ਜਤਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪਾਕਿਸਤਾਨੀ ਅਦਾਕਾਰਾ ਵੱਲੋਂ ਗਨ ਕਲੱਚਰ ਨੂੰ ਨਾ ਦਿਖਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜੋ:ਪੁੱਤ ਦੀਆਂ ਅਸਤੀਆਂ ਲੈ ਕੇ ਕੀਰਤਪੁਰ ਸਾਹਿਬ ਪੁੱਜੀ ਮਾਂ ਦੀ ਤਬੀਅਤ ਹੋਈ ਖਰਾਬ, ਕਿਹਾ- 'ਸਵਾਹ ਕੀਤਾ ਮੇਰਾ ਪੁੱਤ'
ਇੱਕ ਗ੍ਰਿਫ਼ਤਾਰ, ਪ੍ਰੋਡਕਸ਼ਨ ਵਾਰੰਟ ’ਤੇ 2 ਗੈਂਗਸਟਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੇਹਰਾਦੂਨ ਤੋਂ ਮਨਪ੍ਰੀਤ ਸਿੰਘ ਉਰਫ ਭਾਊ ਨੂੰ ਗ੍ਰਿਫ਼ਤਾਰ (Mansa police have arrested Manpreet Singh alias Bhau) ਕੀਤਾ ਹੈ। ਇਸ ਤੋਂ ਇਲਾਵਾ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਫ਼ਿਰੋਜ਼ਪੁਰ ਜੇਲ੍ਹ ਅਤੇ ਬਠਿੰਡਾ ਜੇਲ੍ਹ ਵਿੱਚ ਬੰਦ ਸਾਰਜ ਮਿੰਟੂ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।
ਇਸ ਤਰ੍ਹਾਂ ਵਾਪਸੀ ਘਟਨਾ:ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।