ਪੰਜਾਬ

punjab

ETV Bharat / city

CAA ਪਾਸ ਹੋਣ 'ਤੇ ਖੁਸ਼ ਹਨ ਪੰਜਾਬ 'ਚ ਬਸੇ ਪਾਕਿਸਤਾਨੀ ਸ਼ਰਨਾਰਥੀ

ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ 'ਤੇ ਪੰਜਾਬ 'ਚ ਬਸੇ ਪਾਕਿਸਤਾਨੀ ਸ਼ਰਨਾਰਥੀ ਬੇਹਦ ਖੁਸ਼ ਹਨ। ਈਟੀਵੀ ਭਾਰਤ ਦੀ ਟੀਮ ਨਾਲ ਖ਼ਾਸ ਗੱਲਬਾਤ ਕਰਦਿਆਂ ਸ਼ਰਨਾਰਥੀ ਨੇ ਬਿਆਨ ਕੀਤਾ ਆਪਣਾ ਦਰਦ।

ਨਾਗਰਿਕਤਾ ਸੋਧ ਬਿੱਲ
ਨਾਗਰਿਕਤਾ ਸੋਧ ਬਿੱਲ

By

Published : Dec 28, 2019, 3:59 PM IST

ਚੰਡੀਗੜ੍ਹ: ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ ਦੇਸ਼ ਵਿੱਚ ਤਣਾਅਪੂਰਨ ਮਾਹੌਲ ਹੈ। ਕੁਝ ਪਰਿਵਾਰ ਜੋ ਕਿ ਪਾਕਿਸਤਾਨ ਤੋਂ ਆ ਕੇ ਪੰਜਾਬ 'ਚ ਬਸੇ ਹਨ ਉਨ੍ਹਾਂ ਨੂੰ ਇਸ ਬਿੱਲ ਦੇ ਪਾਸ ਹੋਣ ਨਾਲ ਭਾਰਤ ਦੀ ਨਾਗਰਿਕਤਾ ਆਸਾਨੀ ਨਾਲ ਮਿਲ ਜਾਵੇਗੀ। ਉਨ੍ਹਾਂ ਸ਼ਰਨਾਰਥੀਆਂ ਨੇ ਇਸ ਬਿੱਲ ਦੇ ਆਉਣ 'ਤੇ ਖੁਸ਼ੀ ਜਾਹਰ ਕੀਤੀ ਹੈ।

ਨਾਗਰਿਕਤਾ ਸੋਧ ਬਿੱਲ

ਈਟੀਵੀ ਭਾਰਤ ਦੀ ਟੀਮ ਨਾਲ ਖ਼ਾਸ ਗੱਲਬਾਤ ਕਰਦਿਆਂ ਪਾਕਿਸਤਾਨ ਤੋਂ ਆਏ ਕੇਸਰ ਲਾਲ ਨੇ ਦੱਸਿਆ ਕਿ ਉਹ ਸਾਲ 2008 ਵਿੱਚ ਭਾਰਤ ਆਏ ਸਨ ਅਤੇ ਉਦੋਂ ਤੋਂ ਹੀ ਇੱਥੇ ਰਹਿ ਰਹੇ ਸੀ। ਉਨ੍ਹਾਂ ਕਿਹਾ ਕਿ ਉਹ ਸਬਜ਼ੀ ਵੇਚ ਕੇ ਗੁਜ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇੰਨੇ ਚਿਰ ਤੋਂ ਪਰਿਵਾਰ ਨੂੰ ਕਿਸੇ ਨਾ ਕਿਸੇ ਤਰੀਕੇ ਜੀਵਨ ਵਿਆਪਨ 'ਚ ਦਿੱਕਤ ਆ ਰਹੀ ਸੀ। ਉਨ੍ਹਾਂ ਕਿਹਾ ਕਿ ਕਦੇ ਬੱਚੇ ਦਾ ਐਡਮਿਸ਼ਨ ਨਹੀਂ ਸੀ ਹੁੰਦਾ ਤੇ ਕਦੀ ਕੋਈ ਸਰਟੀਫਿਕੇਟ ਨਹੀਂ ਸੀ ਬਣਦਾ। ਪਰ ਉਹ ਨਾਗਰਿਕਤਾ ਸੋਧ ਬਿੱਲ ਲੈ ਕੇ ਆਉਣ ਤੇ ਮੋਦੀ ਸਰਕਾਰ ਦਾ ਧੰਨਵਾਦ ਕਰਦੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਵਿੱਚ ਹਿੰਦੂ ਪਰਿਵਾਰ ਬਹੁਤ ਹੀ ਮੁਸ਼ਕਲ ਨਾਲ ਰਹਿੰਦੇ ਸੀ ਅਤੇ ਉੱਥੇ ਗੁਜ਼ਾਰਾ ਕਰਨਾ ਮੁਸ਼ਕਿਲ ਸੀ। ਉਹ ਪਾਕਿਸਤਾਨ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਸੀ ਕਰਦੇ ਪਰ ਹੁਣ ਭਾਰਤ ਆ ਕੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਨਾਗਰਿਕਤਾ ਮਿਲ ਜਾਏਗੀ। ਕੇਸਰ ਲਾਲ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਬਿੱਲ ਲਾਗੂ ਕਰ ਦੇਣਾ ਚਾਹੀਦਾ ਹੈ ਤਾਂ ਕਿ ਸਾਰੇ ਸ਼ਰਨਾਰਥੀਆਂ ਨੂੰ ਇਸ ਦਾ ਫਾਇਦਾ ਮਿਲ ਸਕੇ।

ABOUT THE AUTHOR

...view details