ਪੰਜਾਬ

punjab

ETV Bharat / city

ਪੰਚਕੂਲਾ ਪ੍ਰਸ਼ਾਸਨ ਨੇ ਟ੍ਰਾਈਸਿਟੀ 'ਚ ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ - ਟ੍ਰਾਈਸਿਟੀ 'ਚ ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ

ਪੰਜਾਬ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਤਾਰ ਕਰਫਿਊ ਜਾਰੀ ਹੈ। ਕਰਫਿਊ ਦੌਰਾਨ ਮਜ਼ਦੂਰ ਵਰਗ ਦੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚਲਦੇ ਪੰਚਕੂਲਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ ਹੈ।

ਫੋਟੋ
ਫੋਟੋ

By

Published : Apr 1, 2020, 7:31 PM IST

ਪੰਚਕੂਲਾ: ਕਰੋਨਾ ਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਕਰਫਿਊ ਲਾਇਆ ਗਿਆ ਹੈ, ਉੱਥੇ ਹੀ ਇਸ ਦੌਰਾਨ ਰੋਜ਼ਾਨਾ ਕਮਾ ਕੇ ਖਾਣਾ ਖਾਣ ਵਾਲੇ ਮਜ਼ਦੂਰ ਵਰਗ ਦੇ ਲੋਕ ਬੇਹਦ ਪਰੇਸ਼ਾਨ ਹਨ। ਉਨ੍ਹਾਂ ਦੀ ਮਦਦ ਲਈ ਪੰਚਕੂਲਾ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ।

ਕਰਫਿਊ ਤੇ ਲੌਕਡਾਊਨ ਦੀ ਸਥਿਤੀ 'ਚ ਪ੍ਰਸ਼ਾਸਨ ਵੱਲੋਂ ਇਹ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਝੱਲਣੀ ਪਵੇ। ਪੰਚਕੂਲਾ 'ਚ ਪ੍ਰਸ਼ਾਸਨ ਵੱਲੋਂ ਨਿਰੰਕਾਰੀ ਚੈਰੀਟੇਬਲ ਟਰੱਸਟ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਜਾ ਕੇ ਰਾਸ਼ਨ ਦੇ 10 ਹਜ਼ਾਰ ਪੈਕੇਟ ਵੰਡੇ ਗਏ ਹਨ।

ਰਾਈਸਿਟੀ 'ਚ ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ

ਹੋਰ ਪੜ੍ਹੋ : ਰਾਮੋਜੀ ਰਾਓ ਵੱਲੋਂ ਕੋਵਿਡ-19 ਵਿਰੁੱਧ ਲੜਾਈ ਲਈ ਤੇਲਗੂ ਰਾਜਾਂ ਨੂੰ 20 ਕਰੋੜ ਦੀ ਮਦਦ

ਪ੍ਰਸ਼ਾਸਨ ਵੱਲੋਂ ਪਿੰਡ ਖੜਕ ਮੰਗੋਲੀ ਦੇ ਵਿੱਚ ਤਕਰੀਬਨ 700 ਪਰਿਵਾਰਾਂ ਨੂੰ ਵੀ ਰਾਸ਼ਨ ਵੰਡਿਆ ਗਿਆ। ਇਸ ਬਾਰੇ ਗੱਲ ਕਰਦਿਆਂ ਸਮਾਜ ਸੇਵੀ ਪ੍ਰਦੀਪ ਗੋਇਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਪ੍ਰੇਰਣਾ ਸਦਕਾ ਇਹ ਸਮਾਜ ਸੇਵਾ ਦਾ ਕੰਮ ਕੀਤਾ ਜਾ ਰਿਹਾ ਹੈ। ਨਿਰੰਕਾਰੀ ਸਮਾਜ ਦੇ ਖੇਤਰੀ ਸੰਚਾਲਕ ਨੇ ਲੋਕਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪ੍ਰਸ਼ਾਸਨ ਦਾ ਸਾਥ ਦੇਣ ਦੀ ਗੱਲ ਆਖੀ।

ABOUT THE AUTHOR

...view details