ਪੰਜਾਬ

punjab

ETV Bharat / city

ਪੇਰੈਂਟ ਐਸੋਸੀਏਸ਼ਨ ਨੇ ਸਕੂਲ ਦੀਆਂ ਫ਼ੀਸਾਂ ਸਬੰਧੀ ਨਿੱਜੀ ਸਕੂਲਾਂ ਨੂੰ ਭੇਜਿਆ ਲੀਗਲ ਨੋਟਿਸ

ਨਿੱਜੀ ਸਕੂਲਾਂ ਵੱਲੋਂ ਫੀਸਾਂ ਲੈਣ ਦਾ ਹਰ ਹਥਕੰਡਾ ਅਪਣਾਇਆ ਜਾ ਰਿਹਾ ਹੈ। ਪੇਰੈਂਟ ਐਸੋਸੀਏਸ਼ਨ ਨੇ ਇਸ ਸਬੰਧੀ ਨਿੱਜੀ ਸਕੂਲਾਂ ਨੂੰ ਲੀਗਲ ਨੋਟਿਸ ਭੇਜਿਆ ਹੈ।

ਫ਼ੋਟੋ
ਫ਼ੋਟੋ

By

Published : May 28, 2020, 4:08 PM IST

ਚੰਡੀਗੜ੍ਹ: ਪਿਛਲੇ 2 ਮਹੀਨਿਆਂ ਤੋਂ ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ ਲੌਕਡਾਊਨ ਜਾਰੀ ਹੈ। ਇਸ ਦੇ ਚੱਲਦੇ ਲੋਕਾਂ ਦੇ ਸਾਰੇ ਕੰਮਕਾਜ ਠੱਪ ਹਨ। ਪ੍ਰਸ਼ਾਸਨ ਵੱਲੋਂ ਸਕੂਲਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਸਨ ਕਿ ਇਸ ਸਮੇਂ ਦੌਰਾਨ ਫੀਸਾਂ ਨਾ ਲਈਆਂ ਜਾਣ ਅਤੇ ਫੀਸਾਂ ਨੂੰ ਘਟਾਇਆ ਜਾਵੇ। ਇਸ ਦੇ ਉਲਟ ਨਿੱਜੀ ਸਕੂਲਾਂ ਵੱਲੋਂ ਫੀਸਾਂ ਲੈਣ ਦਾ ਹਰ ਹਥਕੰਡਾ ਅਪਣਾਇਆ ਜਾ ਰਿਹਾ ਹੈ।

ਵੀਡੀਓ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 31 ਮਈ ਤੱਕ 2 ਮਹੀਨੇ ਦੀ ਫੀਸ ਜਮ੍ਹਾਂ ਕਰਵਾਉਣ ਲਈ ਆਖ ਦਿੱਤਾ ਅਤੇ ਕਈ ਮਾਪਿਆਂ ਨੇ ਫੀਸ ਭਰ ਵੀ ਦਿੱਤੀ ਤਾਂ ਜੋ ਉਨ੍ਹਾਂ ਦੇ ਬੱਚਿਆ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜਦ ਇਸ ਗੱਲ ਦਾ ਪੇਰੈਂਟ ਐਸੋਸੀਏਸ਼ਨ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਸਕੂਲਾਂ ਨੂੰ ਲੀਗਲ ਨੋਟਿਸ ਭੇਜਿਆ ਹੈ ਅਤੇ ਕਿਹਾ ਹੈ ਕਿ ਇਸ ਸਰਕੂਲਰ ਨੂੰ ਵਾਪਿਸ ਲਿਆ ਜਾਵੇ। ਇਸ ਦੇ ਨਾਲ ਹੀ ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਕੂਲ ਅਜਿਹਾ ਨਹੀਂ ਕਰਦੇ ਤਾਂ ਉਹ ਹਾਈ ਕੋਰਟ ਜਾ ਰੁਖ਼ ਕਰਨਗੇ।

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਲੋਕਾਂ ਦੀ ਅਗਵਾਈ ਕਰਨ ਵਾਲੇ ਸ੍ਰੀ ਲੰਕਾ ਦੇ ਨੇਤਾ ਦਾ ਹੋਇਆ ਦੇਹਾਂਤ

ਇਸ ਮੌਕੇ ਪੇਰੈਂਟ ਐਸੋਸੀਏਸ਼ਨ ਦੇ ਪ੍ਰਧਾਨ ਨਿਤਿਨ ਗੋਇਲ ਨੇ ਕਿਹਾ ਕਿ ਸਕੂਲਾਂ ਵੱਲੋਂ ਲਗਾਤਾਰ ਮਾਪਿਆਂ 'ਤੇ ਫੀਸਾਂ ਭਰਨ ਦਾ ਦਬਾਅ ਬਣਾਇਆ ਦਾ ਰਿਹਾ ਹੈ। ਉਨ੍ਹਾਂ ਸਕੂਲਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਅਜਿਹਾ ਕਰਨਾ ਨਾ ਬੰਦ ਕੀਤਾ ਤਾਂ ਉਹ ਹਾਈ ਕੋਰਟ ਜਾਣਗੇ।

ABOUT THE AUTHOR

...view details