ਚੰਡੀਗੜ੍ਹ:ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਬੀਤੇ ਦਿਨ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ 7 ਪੇਜਾਂ ਦਾ ਅਸਤੀਫਾ ਭੇਜਿਆ। ਇਸ ਅਸਤੀਫੇ ਨਾਲ ਕੈਪਟਨ ਅਮਰਿੰਦਰ ਸਿੰਘ (Captain Amarinder Singh resign) ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਆਪਣੇ ਅਸਤੀਫੇ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ (new Party) ਦਾ ਐਲਾਨ ਵੀ ਕਰ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਆਪਣੀ ਨਵੀਂ ਪਾਰਟੀ ਦਾ ਨਾਂ ਐਲਾਨ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਹੈ। ਪਾਰਟੀ ਦੇ ਚੋਣ ਨਿਸ਼ਾਨ ਨੂੰ ਬਾਅਦ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।
ਜਿਵੇਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦਾ ਨਾਂ ਐਲਾਨ ਕੀਤਾ, ਉਸੇ ਤਰ੍ਹਾਂ ਹੀ ਵਿਰੋਧੀਆਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਤੋਂ ਇਲਾਵਾ ਕਾਂਗਰਸ ਦੇ ਲੀਡਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਜਾ ਰਿਹਾ ਹੈ। ਦੱਸ ਦਈਏ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਟਿਪਣੀ ਕੀਤੀ।