ਪੰਜਾਬ

punjab

ETV Bharat / city

ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਨੂੰ ਲੈਕੇ ਪਰਗਟ ਸਿੰਘ ਦਾ ਸੁਖਬੀਰ 'ਤੇ ਨਿਸ਼ਾਨਾ

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ (Minister of Higher Education) ਪਰਗਟ ਸਿੰਘ ਨੇ ਸਰਕਾਰੀ ਕਾਲਜਾਂ 'ਚ ਸਹਾਇਕ ਪ੍ਰੋਫੈਸਰਾਂ ਦੀ ਭਰਤੀ (Recruitment of Assistant Professors in Government Colleges) ਨੂੰ ਲੈਕੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ 15 ਸਾਲਾਂ ਦੇ ਅਕਾਲੀ ਰਾਜ 'ਚ ਇੱਕ ਵੀ ਭਰਤੀ ਸਹਾਇਕ ਪ੍ਰੋਫੈਸਰਾਂ ਦੀ ਨਹੀਂ ਕੀਤੀ ਗਈ।

ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਨੂੰ ਲੈਕੇ ਪਰਗਟ ਸਿੰਘ ਦਾ ਸੁਖਬੀਰ 'ਤੇ ਨਿਸ਼ਾਨਾ
ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਨੂੰ ਲੈਕੇ ਪਰਗਟ ਸਿੰਘ ਦਾ ਸੁਖਬੀਰ 'ਤੇ ਨਿਸ਼ਾਨਾ

By

Published : Dec 6, 2021, 11:39 AM IST

ਚੰਡੀਗੜ੍ਹ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ (Minister of Higher Education) ਪਰਗਟ ਸਿੰਘ ਨੇ ਐਤਵਾਰ ਨੂੰ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀ ਭਰਤੀ (Recruitment of Assistant Professors in Government Colleges) ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਉੱਚ ਸਿੱਖਿਆ ਨੂੰ ਲੈ ਕੇ ਪਰੇਸ਼ਾਨ ਹੋਣਾ ਕੰਗਨਾ ਰਣੌਤ (Kangana Ranaut) ਦੇ ਖੇਤੀ ਕਾਰਕੁੰਨ ਬਣਨ ਵਾਂਗ ਹੈ। ਉਨ੍ਹਾਂ ਕਿਹਾ ਕਿ 15 ਸਾਲਾਂ ਦੇ ਅਕਾਲੀ ਰਾਜ ਦੌਰਾਨ ਇੱਕ ਵੀ ਪੱਕੇ ਸਹਾਇਕ ਪ੍ਰੋਫੈਸਰ ਦੀ ਨਿਯੁਕਤੀ (Appointment of Assistant Professor) ਨਹੀਂ ਕੀਤੀ ਗਈ ਅਤੇ ਸਾਡੇ ਸਰਕਾਰੀ ਕਾਲਜ ਬਰਬਾਦ (Government colleges ruined) ਹੋ ਕੇ ਰਹਿ ਗਏ।

ਪਰਗਟ ਸਿੰਘ ਨੇ ਕਿਹਾ ਕਿ ਮੈਂ 45 ਦਿਨਾਂ ਵਿੱਚ ਪ੍ਰਕਿਰਿਆ ਸ਼ੁਰੂ ਕਰਕੇ ਪੂਰੀ ਕੀਤੀ ਅਤੇ 1158 ਨਵੇਂ ਪ੍ਰੋਫੈਸਰਾਂ ਦੀ ਭਰਤੀ ਕੀਤੀ। ਉਨ੍ਹਾਂ ਕਿਹਾ ਕਿ ਭਰਤੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ UGC ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਸੀ। ਇੰਟਰਵਿਊਆਂ ਨੂੰ ਪੱਖਪਾਤ ਜਾਂ ਭ੍ਰਿਸ਼ਟਾਚਾਰ 'ਤੇ ਨੱਥ ਪਾਉਣ ਲਈ ਰੱਦ ਕਰ ਦਿੱਤਾ ਗਿਆ ਸੀ, ਜਿਵੇਂ ਕਿ ਉਹ ਤੁਹਾਡੇ ਕਾਰਜਕਾਲ ਵਿੱਚ ਹੁੰਦੇ ਸਨ।

ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪੜ੍ਹਾ ਰਹੇ ਉਮੀਦਵਾਰਾਂ ਨੂੰ ਵਾਧੂ 5 ਅੰਕ ਦਿੱਤੇ ਗਏ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਵੇ। ਕੀ ਤੁਸੀਂ ਨਹੀਂ ਚਾਹੁੰਦੇ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਨੌਕਰੀਆਂ ਕਰਨ?

ਪਰਗਟ ਸਿੰਘ ਨੇ ਕਿਹਾ ਕਿ PPSC ਪ੍ਰੀਖਿਆਵਾਂ ਕਰਵਾਉਣ ਲਈ ਬਹੁਤ ਜ਼ਿਆਦਾ ਸਮਾਂ ਲੈ ਰਹੀ ਸੀ। ਇਸ ਲਈ ਸਹਾਇਕ ਪ੍ਰੋਫੈਸਰਾਂ ਦੀ ਫੌਰੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੂੰ ਪ੍ਰੀਖਿਆਵਾਂ ਕਰਵਾਉਣ ਦਾ ਕੰਮ ਸੌਂਪਿਆ, ਜਿਨ੍ਹਾਂ ਨੇ ਬਹੁਤ ਤੇਜ਼ ਅਤੇ ਕੁਸ਼ਲ ਕੰਮ ਕੀਤਾ। ਕੀ ਸਾਨੂੰ ਆਪਣੇ ਕਾਲਜਾਂ ਨੂੰ ਆਪਣੇ ਹੱਥੀਂ ਮਾਰ ਦੇਣਾ ਚਾਹੀਦਾ ਹੈ?

ਉਨ੍ਹਾਂ ਕਿਹਾ ਕਿ ਗੈਸਟ ਫੈਕਲਟੀ ਦੀਆਂ ਨੌਕਰੀਆਂ (Guest Faculty Jobs) ਉਨ੍ਹਾਂ ਨੂੰ ਲਿਖਤੀ ਭਰੋਸਾ ਦੇ ਕੇ ਸੁਰੱਖਿਅਤ ਕੀਤੀਆਂ ਗਈਆਂ ਹਨ। ਅਸੀਂ ਉਨ੍ਹਾਂ ਦੇ ਯੋਗਦਾਨ ਦੇ ਬਦਲੇ ਉਨ੍ਹਾਂ ਨੂੰ ਵਾਧੂ ਅੰਕ ਅਤੇ ਉਮਰ ਵਿੱਚ ਛੋਟ ਵੀ ਦਿੱਤੀ ਹੈ। ਜਦੋਂ ਤੁਸੀਂ ਸੱਤਾ ਵਿੱਚ ਸੀ ਤਾਂ ਤੁਸੀਂ ਉਨ੍ਹਾਂ ਨੂੰ ਪੱਕੇ ਕਿਉਂ ਨਹੀਂ ਕੀਤਾ ਅਤੇ ਹੁਣ ਇਸ 'ਤੇ ਘਟੀਆ ਰਾਜਨੀਤੀ ਖੇਡ ਰਹੇ ਹੋ?

ਇਹ ਵੀ ਪੜ੍ਹੋ :ਅੱਜ ਭਾਰਤ ਦੌਰੇ 'ਤੇ ਰਾਸ਼ਟਰਪਤੀ ਪੁਤਿਨ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਸ਼ਿਖਰ ਬੈਠਕ

ਪਰਗਟ ਸਿੰਘ ਨੇ ਕਿਹਾ ਕਿ ਇਹ ਸਮੁੱਚੀ ਪ੍ਰਕਿਰਿਆ ਬਹੁਤ ਹੀ ਸਾਫ਼-ਸੁਥਰੀ, ਤੇਜ਼ ਅਤੇ ਵਧੀਆ ਨਾਲ ਚੱਲ ਰਹੀ ਹੈ। ਹਾਲਾਂਕਿ ਸਾਨੂੰ ਕੋਈ ਸ਼ਿਕਾਇਤ ਨਹੀਂ ਮਿਲੀ ਪਰ ਕੁਝ ਉਮੀਦਵਾਰਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀ.ਸੀ. 'ਤੇ ਲਗਾਏ ਗਏ ਦੋਸ਼ਾਂ ਸਬੰਧੀ ਇੱਕ ਅਖਬਾਰ ਦੀ ਰਿਪੋਰਟ ਦਾ ਨੋਟਿਸ ਲੈਂਦਿਆਂ, ਸਰਕਾਰ ਨੇ ਪਹਿਲਾਂ ਹੀ ਇੱਕ ਜਾਂਚ ਮਾਰਕ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਰਿਪੋਰਟ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਮੈਂ ਵੀ.ਸੀ. ਪਟਿਆਲਾ ਨੂੰ ਕਿਹਾ ਹੈ ਕਿ ਪੰਜਾਬੀ ਜਾਂਚ ਰਿਪੋਰਟ ਦਾ ਨਤੀਜਾ ਪ੍ਰਕਾਸ਼ਿਤ ਨਾ ਕੀਤਾ ਜਾਵੇ। ਅਸੀਂ ਕਿਸੇ ਅਜਿਹੇ ਵਿਅਕਤੀ ਤੋਂ ਇਮਾਨਦਾਰੀ ਦਾ ਉਪਦੇਸ਼ ਨਹੀਂ ਚਾਹੁੰਦੇ ਜਿਸ ਦੇ ਸਮੇਂ ਵਿੱਚ ਰਵੀ ਸਿੱਧੂ ਵਰਗੇ ਵੱਡੇ ਘਪਲੇ ਹੁੰਦੇ ਸਨ?

ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਹਾਈਕੋਰਟ ਨੇ ਸਿਰਫ ਵਾਧੂ 5 ਅੰਕਾਂ ਬਾਰੇ ਸਵਾਲ ਪੁੱਛੇ ਹਨ ਜੋ ਅਸੀਂ ਅਗਲੀ ਸੁਣਵਾਈ ਵਿੱਚ ਦੱਸਾਂਗੇ। ਉਨ੍ਹਾਂ ਕਿਹਾ ਕਿ ਕਰੋੜਾਂ ਦੇ ਘਪਲੇ ਦੇ ਤੁਹਾਡੇ ਬੇਬੁਨਿਆਦ ਅਤੇ ਮਨਘੜਤ ਦੋਸ਼ ਤੁਹਾਡੀ ਮਨ ਦੀ ਕਲਪਨਾ ਹਨ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਤੁਸੀਂ ਸਟੈਂਡ ਅੱਪ ਕਾਮੇਡੀ ਲਈ ਰਾਜਨੀਤੀ ਛੱਡ ਦਿੱਤੀ ਹੈ।

ਇਹ ਵੀ ਪੜ੍ਹੋ :Punjab Assembly Election 2022: ਕੀ ਸਿੱਧੂ ਮੂਸੇਵਾਲਾ ਕਾਂਗਰਸ ਦੀ ਝੋਲੀ ਪਵਾ ਸਕੇਗਾ ਮਾਨਸਾ ਦੀ ਸੀਟ, ਜਾਣੋ ਇਥੋਂ ਦਾ ਸਿਆਸੀ ਹਾਲ...

ABOUT THE AUTHOR

...view details