ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸਵਾਲ ਖੜੇ ਕੀਤੇ ਕਿ ਕਿਉਂ ਸਾਰੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਅੱਜ ਨਹੀਂ ਆਏ ਅਤੇ ਸੁਰਜੀਤ ਸਿੰਘ ਡੀ ਆਈ ਜੀ ਦੀ ਥਾਂ ਅੱਜ ਵਿਜੈ ਸਿੰਗਲਾ ਕਿਸ ਇਜਾਜ਼ਤ ਨਾਲ ਆਏ।
ਪਹਿਲੀ ਵਾਰ ਹੈ ਕਿ 307 ਦੇ ਪਰਚੇ ਵਿੱਚ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
13:29 June 22
307 ਦੇ ਪਰਚੇ ਵਿੱਚ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਪਹਿਲੀ ਵਾਰ
ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸਵਾਲ ਖੜੇ ਕੀਤੇ ਕਿ ਕਿਉਂ ਸਾਰੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਅੱਜ ਨਹੀਂ ਆਏ ਅਤੇ ਸੁਰਜੀਤ ਸਿੰਘ ਡੀ ਆਈ ਜੀ ਦੀ ਥਾਂ ਅੱਜ ਵਿਜੈ ਸਿੰਗਲਾ ਕਿਸ ਇਜਾਜ਼ਤ ਨਾਲ ਆਏ।
ਪਹਿਲੀ ਵਾਰ ਹੈ ਕਿ 307 ਦੇ ਪਰਚੇ ਵਿੱਚ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
13:20 June 22
ਮਾਮਲੇ ਦਾ ਰਾਜਨੀਤੀਕਰਨ ਹੋ ਰਿਹਾ ਹੈ:ਮਹੇਸ਼ਇੰਦਰ ਸਿੰਘ ਗਰੇਵਾਲ
ਗੋਲੀ ਚਲਾਉਣ ਦੇ ਆਦੇਸ਼ ਐੱਸਡੀਐੱਮ ਤੋਂ ਹੋਏ ਸਨ ਅਤੇ ਉਸ ਦੇ ਬਾਵਜੂਦ ਵੀ ਸਾਬਕਾ ਮੁੱਖ ਮੰਤਰੀ ਨਾਲ ਜਾਂਚ ਕਰਨੀ ਇਹ ਸਾਬਤ ਕਰਦਾ ਹੈ ਕਿ ਇਹ ਮਾਮਲਾ ਰਾਜਨੀਤੀਕ ਹੈ:ਮਹੇਸ਼ਇੰਦਰ ਸਿੰਘ ਗਰੇਵਾਲ
13:18 June 22
SIT ਦੀ ਪੁੱਛਗਿੱਛ ਮਗਰੋਂ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਪ੍ਰੈਸ ਕਾਨਫਰੰਸ
ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਹੀਰਾ ਸਿੰਘ ਗਾਬੜੀਆ ਮੀਡੀਆ ਨਾਲ ਕਰ ਰਹੇ ਗੱਲਬਾਤ
ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੱਚ ਸਾਹਮਣੇ ਲਿਆਉਣ ਵਾਸਤੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨੇ ਸਾਥ ਦਿੱਤਾ, ਪਰ ਹਮੇਸ਼ਾ ਹੀ ਵਿਸ਼ੇਸ਼ ਜਾਂਚ ਕਮੇਟੀਆਂ ਦਾ ਰਾਜਨੀਤੀਕਰਨ ਕੀਤਾ ਗਿਆ ਹੈ।
13:03 June 22
ਪ੍ਰਕਾਸ਼ ਸਿੰਘ ਬਾਦਲ ਦੇ ਘਰੋਂ SIT ਦੀ ਟੀਮ ਰਵਾਨਾ
ਐਸਆਈਟੀ ਦੀ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ 10:30 ਵਜੇ ਪਹੁੰਚੀ ਸੀ, ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ। ਸੂਤਰਾਂ ਅਨੁਸਾਰ ਐਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ 82 ਪ੍ਰਸ਼ਨਾਂ ਦੀ ਲੰਬੀ ਸੂਚੀ ਤਿਆਰ ਕੀਤੀ ਸੀ। ਹਾਈ ਕੋਰਟ ਦੇ ਆਦੇਸ਼ਾਂ ਦੇ ਅਨੁਸਾਰ, ਜਾਂਚ ਪੂਰੀ ਹੋਣ ਤੱਕ, ਐਸਆਈਟੀ ਜਾਂਚ ਵਿੱਚ ਸਬੰਧਤ ਕੋਈ ਵੀ ਜਾਣਕਾਰੀ ਮੀਡੀਆ ਵਿੱਚ ਸਾਂਝੀ ਨਹੀਂ ਕਰ ਸਕਦੀ।
12:57 June 22
ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਖਤਮ
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਨਵੀਂ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਕੀਤੀ, ਜੋਕਿ ਤਕਰੀਬਨ ਢਾਈ ਘੰਟਿਆਂ ਤੱਕ ਚੱਲੀ।
12:53 June 22
ਸੁਖਬੀਰ ਬਾਦਲ ਨੂੰ ਵੀ ਕੀਤਾ ਜਾ ਸਕਦਾ ਹੈ ਤਲਬ
ਸੂਤਰਾਂ ਅਨੁਸਾਰ ਐਸਆਈਟੀ ਦੇ ਮੁਖੀ ਸੁਖਬੀਰ ਬਾਦਲ ਨੂੰ ਵੀ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ। ਐਸਆਈਟੀ ਨੇ ਹੁਣ ਤੱਕ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਡੀਜੀਪੀ ਇਕਬਾਲਪ੍ਰੀਤ ਸਹੋਤਾ ਅਤੇ ਵਿਸ਼ੇਸ਼ ਡੀਜੀਪੀ ਹੋਮ ਗਾਰਡ ਰੋਹਿਤ ਚੌਧਰੀ ਸਿੰਘ ਤੋਂ ਪੁੱਛਗਿੱਛ ਕੀਤੀ ਹੈ।
12:53 June 22
ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ ਲਗਭਗ 82 ਪ੍ਰਸ਼ਨਾ ਦੀ ਲੰਬੀ ਸੂਚੀ
ਐਸਆਈਟੀ ਦੀ ਅਗਵਾਈ ਕਰ ਰਹੇ ਪੁਲਿਸ ਅਧਿਕਾਰੀ ਰਾਕੇਸ਼ ਅਗਰਵਾਲ ਅਤੇ ਉਨ੍ਹਾਂ ਦੀ ਟੀਮ ਨੇ ਚੰਡੀਗੜ੍ਹ ਸਥਿਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਐਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ ਲਗਭਗ 82 ਪ੍ਰਸ਼ਨਾਂ ਦੀ ਲੰਬੀ ਸੂਚੀ ਤਿਆਰ ਕੀਤੀ ਹੈ।
11:57 June 22
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਲਈ ਪਹੁੰਚੀ SIT
ਬੇਅਦਬੀ ਅਤੇ ਗੋਲੀਕਾਂਡ ਮਾਮਲੇ 'ਚ ਜਾਂਚ ਕਰ ਰਹੀ SIT ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਕੀਤੀ ਜਾਵੇਗੀ। ਜਿਸ ਨੂੰ ਲੈਕੇ SIT ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸੈਕਟਰ 4 ਸਥਿਤ ਰਿਹਾਇਸ਼ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਸਰਕਾਰੀ ਰਿਹਾਇਸ਼ ਦੇ ਬਾਹਰ ਹਲਚਲ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਤਮਾਮ ਲੀਡਰਸ਼ਿਪ ਵੀ ਪਹੁੰਚ ਰਹੀ ਹੈ।
10:17 June 22
ਕੋਟਕਪੂਰਾ ਗੋਲੀਕਾਂਡ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਲਈ ਪਹੁੰਚੀ SIT, LIVE UPDATE
ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਐੱਸਆਈਟੀ(SIT) ਵਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਗੋਲਕਾਂਡ ਮਾਮਲੇ ਵਿੱਚ ਐੱਸਆਈਟੀ (SIT) ਨੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਜਿਸ ਤੋਂ ਮਗਰੋਂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪੁੱਛਗਿੱਛ ਨੂੰ ਮੁਲਤਵੀ ਕਰਨ ਲਈ ਚਿੱਠੀ ਲਿਖੀ ਸੀ। ਜਿਸ ਦੇ ਚੱਲਦਿਆਂ ਅੱਜ ਪ੍ਰਕਾਸ਼ ਸਿੰਘ ਬਾਦਲ (Parkash Singh Badal) ਐੱਸਆਈਟੀ (SIT) ਅੱਗੇ ਪੇਸ਼ ਹੋਣਗੇ।
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ (Parkash Singh Badal) ਚੰਡੀਗੜ੍ਹ ਦੇ ਸੈਕਟਰ 4 'ਚ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਚ ਰਹਿ ਰਹੇ ਹਨ। ਜਿਥੇ ਉਹ ਐੱਸਆਈਟੀ (SIT) ਦੇ ਸਾਹਮਣੇ ਪੇਸ਼ ਹੋ ਕੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਕਹਿਣਾ ਕਿ ਉਨ੍ਹਾਂ ਦੀ ਸਿਹਤ ਅਜੇ ਵੀ ਠੀਕ ਨਹੀਂ ਹੈ ਪਰ ਫਿਰ ਵੀ ਉਹ ਕਾਨੂੰਨ ਦੀ ਪਾਲਣਾ ਕਰਦੇ ਹੋਏ ਐੱਸਆਈਟੀ (SIT) ਅੱਗੇ ਪੇਸ਼ ਹੋਣਗੇ।
ਜਿਕਰਯੋਗ ਹੈ ਕਿ ਐਸਆਈਟੀ (SIT) ਨੇ 16 ਜੂਨ ਲਈ ਸਾਬਕਾ ਮੁੱਖ ਮੰਤਰੀ ਨੂੰ ਸੰਮਨ ਭੇਜੇ ਸਨ, ਪਰ ਆਪਣੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ (Parkash Singh Badal) ਇਸ ਦਿਨ ਪੇਸ਼ ਨਹੀਂ ਹੋ ਸਕੇ। ਉਥੇ ਹੀ ਪ੍ਰਕਾਸ਼ ਸਿੰਘ ਬਾਦਲ ਵਲੋਂ ਵੀ 14 ਜੂਨ ਨੂੰ ਐੱਸਆਈਟੀ (SIT) ਦੇ ਮੁਖੀ ਨੂੰ ਚਿੱਠੀ ਲਿਖੀ ਸੀ ਕਿ ਉਹਨਾਂ ਦੀ ਸਿਹਤ ਠੀਕ ਨਹੀਂ ਹੈ ਤੇ ਡਾਕਟਰਾਂ ਨੇ ਉਹਨਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਉਥੇ ਹੀ ਉਹਨਾਂ ਨੇ ਲਿਖਿਆ ਸੀ ਕਿ ਜਦੋਂ ਹੀ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਜਾਵੇਗਾ ਤਾਂ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।