ਚੰਡੀਗੜ੍ਹ:ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) 16 ਜੂਨ ਨੂੰ ਪੇਸ਼ ਨਹੀਂ ਹੋਣਗੇ। ਇਸ ਬਾਰੇ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਬਹਿਬਲ ਕਲਾਂ ਗੋਲੀਕਾਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ SIT ਅੱਗੇ ਨਹੀਂ ਹੋਣਗੇ ਪੇਸ਼ ਇਹ ਵੀ ਪੜੋ: ਸਕਾਲਰਸ਼ਿਪ ਘੁਟਾਲਾ: CM ਦੀ ਰਿਹਾਇਸ਼ ਦਾ ਘਿਰਾਓ ਕਰ ਰਹੇ 'ਆਪ' ਆਗੂ ਗ੍ਰਿਫ਼ਤਾਰ
ਡਾ. ਚੀਮਾ ਨੇ ਕਿਹਾ ਕਿ ਇਸ ਵੇਲੇ ਸਾਬਕਾ ਮੁੱਖ ਮੰਤਰੀ ਦੀ ਸਿਹਤ ਠੀਕ ਨਹੀਂ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਜਿਸ ਕਰਕੇ ਉਹ ਫਿਲਹਾਲ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਣਗੇ, ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਹੀ ਉਨ੍ਹਾਂ ਦੀ ਤਬੀਅਤ ਠੀਕ ਹੋਵੇਗੀ ਤਾਂ ਉਹ ਜਾਂਚ ਟੀਮ (SIT) ਅੱਗੇ ਹਰ ਪੱਖੋਂ ਸਹਿਯੋਗ ਦੇਣਗੇ।
ਇਹ ਵੀ ਪੜੋ: ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਪੰਥ 'ਚ ਜੋਸ਼ ਪੈਦਾ ਕੀਤਾ-ਗਿਆਨੀ ਹਰਪ੍ਰੀਤ ਸਿੰਘ