ਪੰਜਾਬ

punjab

ETV Bharat / city

ਪ੍ਰਕਾਸ਼ ਸਿੰਘ ਬਾਦਲ ਨੇ ਛੱਡੀ ਪੈਨਸ਼ਨ - parkash singh badals big announcement said i will not take pension

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨਸਭਾ ਚੋਣ ਹਾਰਨ ਤੋਂ ਬਾਅਦ ਤੋਂ ਸਾਬਕਾ ਵਿਧਾਇਕ ਵਜੋਂ ਮਿਲਣ ਵਾਲੀ ਪੈਨਸ਼ਨ ਛੱਡਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਉਨ੍ਹਾਂ ਸਪੀਕਰ ਨੂੰ ਲਿਖਿਆ ਹੈ ਅਤੇ ਆਪਣੀ ਪੈਨਸ਼ਨ ਲੋਕ ਹਿੱਤ ਵਿੱਚ ਵਰਤਣ ਲਈ ਕਿਹਾ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਛੱਡਣ ਦਾ ਲਿਆ ਫੈਸਲਾ
ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਛੱਡਣ ਦਾ ਲਿਆ ਫੈਸਲਾ

By

Published : Mar 17, 2022, 2:36 PM IST

Updated : Mar 17, 2022, 2:54 PM IST

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨਸਭਾ ਚੋਣ ਹਾਰਨ ਤੋਂ ਬਾਅਦ ਤੋਂ ਮਿਲਣ ਵਾਲੀ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਸਪੀਕਰ ਨੂੰ ਲਿਖਿਆ ਹੈ। ਉਨ੍ਹਾਂ ਵੱਲੋਂ ਮਿਲਣ ਵਾਲੀ ਆਪਣੀ ਪੈਨਸ਼ਨ ਲੋਕ ਹਿੱਤ ਵਿੱਚ ਵਰਤਣ ਦੀ ਗੱਲ ਕਹੀ ਗਈ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਪੈਨਸ਼ਨ ਛੱਡਣ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀ ਗਈ ਹੈ। ਇਸ ਸਬੰਧੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਉੱਪਰ ਜਾਣਕਾਰੀ ਸਾਂਝੀ ਕਰਦੇ ਹੋਏ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਮੁਕਤਸਰ ਦੇ ਵਿਧਾਨਸਭਾ ਹਲਕਾ ਲੰਬੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ ਜਿਸਦੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਤੋਂ ਹਾਰ ਗਏ। ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ ਚੋਣ ਹਾਰੇ ਹਨ। ਇਸ ਹਾਰ ਤੋਂ ਬਾਅਦ ਉਨ੍ਹਾਂ ਅਹਿਮ ਫੈਸਲਾ ਲਿਆ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਵਜੋਂ ਮਿਲਣ ਵਾਲੀ ਪੈਨਸ਼ਨ ਨਾ ਲੈਣ ਦਾ ਫੈਸਲਾ ਕੀਤਾ ਹੈ। ਇਸ ਪੈਨਸ਼ਨ ਨੂੰ ਉਨ੍ਹਾਂ ਪੰਜਾਬ ਸਰਕਾਰ ਨੂੰ ਲੋਕ ਹਿੱਤ ਵਿੱਚ ਵਰਤਣ ਦੀ ਗੱਲ ਕਹੀ ਗਈ ਹੈ।

94 ਸਾਲ ਦੀ ਉਮਰ ’ਚ ਪ੍ਰਕਾਸ਼ ਸਿੰਘ ਬਾਦਲ ਚੋਣ ਮੈਦਾਨ ’ਚ

94 ਸਾਲ ਦੀ ਉਮਰ ਵਿੱਚ ਇੱਕ ਵਾਰ ਪ੍ਰਕਾਸ਼ ਸਿੰਘ ਬਾਦਲ ( Parkash Singh Badal ) ਆਪਣੀ ਕਿਸਮਤ ਅਜ਼ਮਾ ਰਹੇ ਹਨ। ਪਿਛਲੇ ਦਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦੇਸ਼ ਵਿੱਚ ਕਿਸੇ ਵੀ ਚੋਣ ਵਿੱਚ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਹੋਣਗੇ। ਇਸ ਤੋਂ ਪਹਿਲਾਂ ਇਹ ਰਿਕਾਰਡ ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀਐਸ ਅਚੁਤਾਨੰਦਨ ਦੇ ਨਾਂ ਸੀ। ਉਨ੍ਹਾਂ ਨੇ 92 ਸਾਲ ਦੀ ਉਮਰ ਵਿੱਚ 2016 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।

ਪੰਜਾਬ ਦੀ ਸਿਆਸਤ ਦੇ ਤਜਰਬੇਕਾਰ ਖਿਡਾਰੀ

ਅਕਸਰ ਹੀ ਪੰਜਾਬ ਦੇ ਸਿਆਸੀ ਗਲਿਆਰਿਆਂ ਤੇ ਪਿੰਡਾਂ ਦੀਆਂ ਸੱਥਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਵੱਡੀ ਗਿਣਤੀ ਵਿੱਚ ਸੂਬੇ ਦੇ ਲੋਕ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦਾ ਤਜ਼ਰਬੇਕਾਰ ਖਿਡਾਰੀ ਮੰਨਦੇ ਹਨ।

ਅਕਾਲੀ ਦਲ ਨੂੰ 2017 ਦੀਆਂ ਵਿਧਾਨਸਭਾ ਚੋਣਾਂ ਚ ਕਰਨਾ ਪਿਆ ਸੀ ਹਾਰ ਦਾ ਸਾਹਮਣਾ

2017 ਦੀਆਂ ਵਿਧਾਨਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹਾਰ ਦਾ ਵੱਡਾ ਕਾਰਨ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਸਾਲ 2015 ਵਿੱਚ ਵਾਪਰੀ ਬੇਅਦਬੀ ਦਾ ਘਟਨਾ ਨੂੰ ਮੰਨਿਆ ਜਾ ਰਿਹਾ ਹੈ। ਜਿਸਦੇ ਚੱਲਦੇ 2017 ਦੀਆਂ ਚੋਣਾਂ ਵਿੱਚ 15 ਸੀਟਾਂ ਨਾਲ ਹੀ ਸਾਰਨਾ ਪਿਆ ਸੀ। ਸੀਟਾਂ ਘੱਟ ਮਿਲਣ ਦੇ ਚੱਲਦੇ ਅਕਾਲੀ ਦਲ ਨੂੰ ਵਿਰੋਧੀ ਧਿਰ ਵੀ ਨਸੀਬ ਨਹੀਂ ਹੋਈ।

ਖੁੱਸਦਾ ਆਧਾਰ ਪਾਉਣ ਲਈ ਉਤਾਰਿਆ ਸੀ ਚੋਣ ਮੈਦਾਨ ’ਚ ?

ਇਸ ਹਾਰ ਤੋਂ ਬਾਅਦ ਅਕਾਲੀ ਦਲ ਨੂੰ ਲਗਾਤਾਰ ਮੁਸ਼ਕਿਲ ਦੇ ਦੌਰ ਵਿੱਚ ਗੁਜਰਨਾ ਪਿਆ। ਇਸਦੇ ਚੱਲਦੇ ਹੀ ਹੁਣ ਅਕਾਲੀ ਦਲ ਨੇ ਆਪਣਾ ਖੁੱਸਦਾ ਆਧਾਰ ਦੁਬਾਰਾ ਤੋਂ ਪਾਉਣ ਦੇ ਮਕਸਦ ਨਾਲ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਤਾਂ ਕਿ ਆਪਣਾ ਖੁੱਸਿਆ ਆਧਾਰ ਵਾਪਸ ਹਾਸਿਲ ਕੀਤਾ ਜਾ ਸਕੇ।

5 ਵਾਰ ਰਹਿ ਚੁੱਕੇ ਨੇ ਮੁੱਖ ਮੰਤਰੀ

ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਦਹਾਕਿਆਂ ਤੋਂ ਉਹ ਪਾਰਟੀ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਕਾਫੀ ਉੱਭਰ ਕੇ ਵੀ ਸਾਹਮਣੇ ਆਇਆ।

10 ਵਾਰ ਜਿੱਤ ਚੁੱਕੇ ਨੇ ਵਿਧਾਨਸਭਾ ਚੋਣਾਂ

ਪ੍ਰਕਾਸ਼ ਸਿੰਘ ਬਾਦਲ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਉਹ 1957 ਦੀਆਂ ਚੋਣਾਂ ਜਿੱਤਣ ਤੋਂ ਇਲਾਵਾ 1969 ਤੋਂ ਲਗਾਤਾਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿੱਤਦੇ ਆ ਰਹੇ ਹਨ। ਉਹ 1992 ਵਿੱਚ ਸਿਰਫ ਇੱਕ ਵਾਰ ਵਿਧਾਨ ਸਭਾ ਦੇ ਮੈਂਬਰ ਨਹੀਂ ਬਣੇ ਸਨ। ਇਸਦੇ ਨਾਲ ਹੀ ਉਨ੍ਹਾਂ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ।

ਇੱਥੇ ਇਹ ਵੀ ਦੱਸ ਦਈਏ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਉੱਪਰ ਵੱਧ ਪੈਨਸ਼ਨਾਂ ਲੈਣ ਦੇ ਇਲਜ਼ਾਮ ਲਗਾਉਂਦੇ ਰਹੇ ਹਨ। ਇਸ ਤੋਂ ਬਾਅਦ ਹੁਣ ਉਨ੍ਹਾਂ ਇਹ ਫੈਸਲਾ ਲਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਆਗੂ ਚਰਨਜੀਤ ਬਰਾੜ ਵੱਲੋਂ ਵਿਰੋਧੀਆਂ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਕਿਹਾ ਕਿ ਵਿਰੋਧੀ ਝੂਠਾ ਪ੍ਰਚਾਰ ਕਰਦੇ ਹਨ ਕਿ ਪ੍ਰਕਾਸ਼ ਸਿੰਘ ਬਾਦਲ ਜ਼ਿਆਦਾ ਪੈਨਸ਼ਨਾਂ ਲੈਂਦੇ ਰਹੇ ਹਨ।

ਇਹ ਵੀ ਪੜ੍ਹੋ:ਵਿਧਾਨਸਭਾ ਦੀ ਕਾਰਵਾਈ 21 ਮਾਰਚ ਤੱਕ ਮੁਲਤਵੀ

Last Updated : Mar 17, 2022, 2:54 PM IST

ABOUT THE AUTHOR

...view details