ਚੰਡੀਗੜ੍ਹ: ਪੰਜਾਬ ਦੇ ਮਾਝੇ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਸੋਮਵਾਰ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ।
ਸ਼ਰਾਬ ਮਾਮਲੇ 'ਤੇ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਾਝੇ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲ ਚੁੱਕਣਗੇ। ਬਾਜਵਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦਾ ਨੁਕਸਾਨ ਹੁੰਦਾ ਵੇਖ ਕੇ ਚੁੱਪ ਨਹੀਂ ਬੈਠ ਸਕਦੇ।
ਸ਼ਰਾਬ ਮਾਮਲੇ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸੰਸਦ 'ਚ ਚੁੱਕਣਗੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਕਾਂਗਰਸ ਹਾਈ ਕਮਾਨ ਦੇ ਨਾਲ-ਨਾਲ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਕੋਲ ਵੀ ਚੁੱਕਿਆ ਜਾਵੇਗਾ।
ਪ੍ਰਤਾਪ ਬਾਜਵਾ ਨੇ ਕਿਹਾ ਕਿ ਜਿਹੜੀ ਪਾਰਟੀ ਨੇ ਉਨ੍ਹਾਂ ਨੂੰ ਇੰਨੀ ਇੱਜ਼ਤ ਅਤੇ ਮਾਣ ਬਖ਼ਸ਼ਿਆ ਹੈ, ਉਸ ਦੇ ਅਕਸ ਨੂੰ ਉਹ ਢਾਹ ਲਗਦੀ ਨਹੀਂ ਵੇਖ ਸਕਦੇ ਅਤੇ ਪਾਰਟੀ ਦਾ ਨੁਕਸਾਨ ਹੁੰਦਾ ਵੇਖ ਕੇ ਉਹ ਚੁੱਪ ਨਹੀਂ ਬੈਠ ਸਕਦੇ।