ਪੰਜਾਬ

punjab

ETV Bharat / city

ਪ੍ਰਤਾਪ ਸਿੰਘ ਬਾਜਵਾ ਨੇ CM ਚੰਨੀ ਦਾ ਕੀਤਾ ਧੰਨਵਾਦ - CM Channi

ਸੀਐਮ ਚੰਨੀ ਵੱਲੋਂ ਪੰਜਾਬ ਜੂਡੋ ਐਸੋਸੀਏਸ਼ਨ ਨੂੰ ਜੂਡੋ ਖੇਡ ਦੀ ਵਿਕਾਸ ਲਈ 20 ਲੱਖ ਰੁਪਏ ਜਾਰੀ ਕੀਤੇ ਗਏ ਹਨ। ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ (Rajya Sabha Member Partap Singh Bajwa) ਦੇ ਵੱਲੋਂ ਜੂ਼ਡੋ (Judo) ਖੇਡ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦਾ ਟਵੀਟ ਕਰਕੇ ਧੰਨਵਾਦ ਕੀਤਾ ਹੈ।

ਪ੍ਰਤਾਪ ਸਿੰਘ ਬਾਜਵਾ ਨੇ CM ਚੰਨੀ ਦਾ ਕੀਤਾ ਧੰਨਵਾਦ
ਪ੍ਰਤਾਪ ਸਿੰਘ ਬਾਜਵਾ ਨੇ CM ਚੰਨੀ ਦਾ ਕੀਤਾ ਧੰਨਵਾਦ

By

Published : Nov 9, 2021, 2:05 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਸਰਕਾਰ ਵਿਚਕਾਰ ਚੱਲ ਰਹੀ ਤਕਰਾਰ ਦੌਰਾਨ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ (Rajya Sabha Member Partap Singh Bajwa) ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਬਾਜਵਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦਾ ਧੰਨਵਾਦ ਕੀਤਾ ਗਿਆ ਹੈ।

ਮੁੱਖ ਮੰਤਰੀ ਚੰਨੀ ਦੇ ਵੱਲੋਂ ਪੰਜਾਬ ਵਿੱਚ ਜੂਡੋ (Judo) ਖੇਡ ਦੇ ਵਿਕਾਸ ਲਈ 20 ਲੱਖ ਰੁਪਏ ਜਾਰੀ ਕੀਤੇ ਗਏ ਹਨ ਜਿਸ ਨੂੰ ਲੈ ਕੇ ਰਾਸ ਸਭਾ ਮੈਂਬਰ ਪ੍ਰਤਾਪ ਬਾਜਵਾ (Rajya Sabha Member Partap Singh Bajwa) ਵੱਲੋਂ ਮੁੱਖ ਮੰਤਰੀ ਦਾ ਟਵੀਟ ਕਰਕੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਇਸ ਖੇਡ ਨੂੰ ਵੱਡੇ ਪੱਧਰ ਉੱਪਰ ਲਿਜਾਣ ਦੇ ਲਈ ਸੂਬੇ ਦੇ ਵਿੱਚ ਇਨਡੋਰ ਸਟੇਡੀਅਮ ਬਣਾਉਣ ਦਾ ਵਾਅਦਾ ਕੀਤਾ ਗਿਆ ਹੈ ਜਿਸ ਕਰਕੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਖੇਡ ਦੇ ਜ਼ਮੀਨੀ ਪੱਧਰ ਦੇ ਵਿਕਾਸ ਨੂੰ ਮੁੜ ਸੁਰਜੀਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਲੱਖਾਂ ਨੌਜਵਾਨ ਉਤਸ਼ਾਹਿਤ ਹੋਣਗੇ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

ਇਹ ਵੀ ਪੜ੍ਹੋ:ਝੋਨੇ ਦੀ ਖਰੀਦ ਮੁੜ ਸ਼ੁਰੂ ਕੀਤੀ ਜਾਵੇ:ਹਰਪਾਲ ਚੀਮਾ

ABOUT THE AUTHOR

...view details