ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਵੀਡੀਓ ਕਾਲਿੰਗ ਰਾਹੀਂ ਪਾਸਪੋਰਟ ਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਨੂੰ ਰਿਜਨਲ ਪਾਸਪੋਰਟ ਦਫ਼ਤਰ ਆਉਣ ਦੀ ਜ਼ਰੂਰਤ ਨਹੀਂ ਪਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਜਨਲ ਪਾਸਪੋਰਟ ਅਫ਼ਸਰ ਸਿਵਾਸ ਕਵਿਰਾਜ ਨੇ ਦੱਸਿਆ ਕਿ ਬਿਨੈਕਾਰਾਂ ਦੇ ਵੱਲੋਂ ਮੁਲਾਕਾਤ ਲਈ ਜੋ ਸਮਾਂ ਲਿਆ ਗਿਆ ਹੈ ਉਸੇ ਸਮੇਂ 'ਤੇ ਉਨ੍ਹਾਂ ਨੂੰ ਵੀਡੀਓ ਕਾਲ ਕੀਤੀ ਜਾਵੇਗੀ, ਜੋ ਕਿ ਵਟਸਐਪ 'ਤੇ ਹੋਵੇਗੀ।
ਸਿਵਾਸ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਦਸਤਾਵੇਜ਼ਾਂ ਵਿੱਚ ਕੋਈ ਦਿੱਕਤ ਹੁੰਦੀ ਹੈ ਜਾਂ ਦਸਤਾਵੇਜ਼ ਘੱਟ ਹੁੰਦੇ ਹਨ, ਉਨ੍ਹਾਂ ਨੂੰ ਦਫ਼ਤਰ ਆ ਕੇ ਹੀ ਪਾਸਪੋਰਟ ਬਣਵਾਉਣਾ ਪੈਂਦਾ ਹੈ।
ਇਸ ਦੇ ਨਾਲ ਹੀ ਸਿਵਾਸ ਨੇ ਇਹ ਵੀ ਦੱਸਿਆ ਕਿ ਕੋਰੋਨਾ ਵਾਇਰਸ ਦੇ ਮਾਮਲੇ ਚੰਡੀਗੜ੍ਹ ਵਿੱਚ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਰੋਜ਼ਾਨਾ ਪਾਸਪੋਰਟ ਦਫ਼ਤਰ ਦੇ ਵਿੱਚ 300 ਤੋਂ ਵੱਧ ਲੋਕ ਆਉਂਦੇ ਸਨ, ਜਿਸ ਕਰਕੇ ਇਹ ਫੈਸਲਾ ਲਿਆ ਗਿਆ ਹੈ।