ਚੰਡੀਗੜ੍ਹ:ਸ਼ਾਹੀ ਸ਼ਹਿਰ ਪਟਿਆਲਾ 'ਚ ਸ਼ੁੱਕਰਵਾਰ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਨੇ ਗ੍ਰਿਫ਼ਤਾਰ (Barjinder Parwana arrested) ਕਰ ਲਿਆ ਹੈ। ਦੱਸ ਦਈਏ ਕਿ ਪੁਲਿਸ ਨੇ ਬਰਜਿੰਦਰ ਸਿੰਘ ਪਰਵਾਨਾ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ ਜੋ ਜਿਸ ਨੂੰ ਇਸ ਹਿੰਸਾ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜੋ:ਪੰਜਾਬ ਪੁਲਿਸ ਮੁਲਾਜ਼ਮਾਂ 'ਤੇ ਦਿੱਲੀ 'ਚ ਮਾਮਲਾ ਦਰਜ, ਜਾਣੋ ਕੀ ਹੈ ਮਾਮਲਾ
ਪਟਿਆਲਾ ਪੁਲਿਸ ਨੇ ਕੀਤੀ ਸਾਂਝੀ ਪ੍ਰੈਸ ਕਾਨਫਰੰਸ:ਇਸ ਸਬੰਧੀ ਪਟਿਆਲਾ ਪੁਲਿਸ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਗਿਆ ਕਿ ਅਸੀਂ ਪਟਿਆਲਾ ਹਿੰਸਾ ਦੇ ਮੁੱਖ ਸਾਜ਼ਿਸ਼ ਕਰਤਾ ਬਲਜਿੰਦਰ ਪਰਵਾਨਾ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦਾ ਹੁਣ ਰਿਮਾਂਡ ਲਿਆ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਥੇ ਹੀ ਹਰੀਸ਼ ਸਿੰਗਲਾ ਦੇ ਸਾਥੀ ਸ਼ੰਕਰ ਭਾਰਤਵਾਜ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਇਸ ਨਾਲ ਨੇ ਹੀ ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ 3 ਹੋਰ ਸਿੱਖ ਨੌਜਵਾਨਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਨੇ ਦੱਸਿਆ ਕਿ ਪੁਲਿਸ ਨੇ ਇੱਕ ਗੱਗੀ ਪੰਡਿਤ ਨਾਮ ਦੇ ਸ਼ਖ਼ਸ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਸੋਸ਼ਲ ਮੀਡੀਆ ਤੇ ਹੇਟ ਸਪੀਚ ਦਿੱਤੀ ਸੀ ਜਿਸ ਨਾਲ ਮਾਹੌਲ ਖ਼ਰਾਬ ਹੋ ਸਕਦਾ ਸੀ।
6 ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ: ਹੁਣ ਤੱਕ ਇਸ ਮਾਮਲੇ ਵਿੱਚ 6 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਜਾਣਕਾਰੀ ਦੇ ਮੁਤਾਬਿਕ ਇਨ੍ਹਾਂ ਵਿੱਚੋਂ ਹਰੀਸ਼ ਸਿੰਗਲਾ, ਕੁਲਦੀਪ ਸਿੰਘ ਤੇ ਦਲਜੀਤ ਸਿੰਘ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਦੀ ਪੁਸ਼ਟੀ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐੱਸ.ਐੱਸ.ਪੀ. ਦੀਪਕ ਪਾਰਿਕ ਨੇ ਸਾਂਝੇ ਤੌਰ ’ਤੇ ਕੀਤੀ।