ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦੇ ਹੋਏ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 5,000 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਤਿਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਡਰੋਲੀ ਖੁਰਦ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਕੀਤਾ ਕਾਬੂ - Punjab Vigilance Bureau
ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਡਰੋਲੀ ਖੁਰਦ ਵਿੱਚ ਤਨਾਇਤ ਪਟਵਾਰੀ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ।
ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਕਤ ਪਟਵਾਰੀ ਵੱਲੋਂ ਖਰੀਦ ਕੀਤੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵੱਲੋਂ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁੱਕੇ ਹਨ।
ਵਿਜੀਲੈਂਸ ਬਿਊਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।