ਪੰਜਾਬ

punjab

ETV Bharat / city

ਪੰਜਾਬ ਦੇ 1377 ਹੋਰ ਸਕੂਲ ਬਣਨਗੇ ਸਮਾਰਟ ਸਕੂਲ: ਵਿਜੈਇੰਦਰ ਸਿੰਗਲਾ - 1377 more schools upgaraded to smart schools

ਬੁੱਧਵਾਰ ਨੂੰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਐਲਾਨ ਕੀਤਾ ਹੈ ਕਿ ਸਕੂਲੀ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਪੰਜਾਬ ਦੇ 1377 ਹੋਰਨਾਂ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕੀਤਾ ਜਾਵੇਗਾ।

ਪੰਜਾਬ ਦੇ 1377 ਹੋਰ ਸਕੂਲ ਬਣਨਗੇ ਸਮਾਰਟ ਸਕੂਲ: ਵਿਜੈਇੰਦਰ ਸਿੰਗਲਾ
ਪੰਜਾਬ ਦੇ 1377 ਹੋਰ ਸਕੂਲ ਬਣਨਗੇ ਸਮਾਰਟ ਸਕੂਲ: ਵਿਜੈਇੰਦਰ ਸਿੰਗਲਾ

By

Published : Dec 2, 2020, 5:00 PM IST

ਚੰਡੀਗੜ੍ਹ: ਪੰਜਾਬ ਦੇ ਹੋਰ 1377 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ, ਇਸ ਦਾ ਐਲਾਨ ਬੁੱਧਵਾਰ ਨੂੰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਡਿਜੀਟਲ ਕਰਨ ਦੇ ਲਈ 357.74 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹੁਣ ਤੱਕ 7,823 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਸੁਧਾਰ ਕਰਕੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਪੰਜਾਬ ਦੇ ਕੁੱਲ 19130 ਸਰਕਾਰੀ ਸਕੂਲਾਂ ਵਿੱਚੋਂ 41 ਫ਼ੀਸਦੀ ਸਕੂਲ ਪਹਿਲਾਂ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ ਅਤੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਟੀਚਾ ਮਿੱਥਿਆ ਹੈ।

ਸਕੂਲਾਂ ਦੀ ਨਵੀਨੀਕਰਨ ਪ੍ਰਕਿਰਿਆ ਇਸ ਵਿੱਤੀ ਸਾਲ ਦੇ ਅੰਦਰ ਮੁਕੰਮਲ

ਸਿੰਗਲਾ ਨੇ ਦੱਸਿਆ ਕਿ ਕੁੱਲ 1377 ਸਕੂਲਾਂ ਵਿੱਚੋਂ 817 ਪੇਂਡੂ ਖੇਤਰਾਂ ਅਤੇ 560 ਰਾਜ ਦੇ ਸ਼ਹਿਰੀ ਖੇਤਰਾਂ ਨਾਲ ਸਬੰਧਿਤ ਹਨ, ਜਿੱਥੇ ਸਿੱਖਿਆ ਵਿਭਾਗ ਨੇ ਕ੍ਰਮਵਾਰ 209.77 ਕਰੋੜ ਰੁਪਏ ਅਤੇ 147.56 ਕਰੋੜ ਰੁਪਏ ਖਰਚਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚੋਂ 605 ਪ੍ਰਾਇਮਰੀ ਸਕੂਲ, 80 ਮਿਡਲ, 159 ਹਾਈ ਸਕੂਲ ਅਤੇ ਬਾਕੀ 533 ਸੀਨੀਅਰ ਸੈਕੰਡਰੀ ਸਕੂਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 1377 ਸਕੂਲਾਂ ਦੀ ਨਵੀਨੀਕਰਨ ਪ੍ਰਕਿਰਿਆ ਇਸ ਵਿੱਤੀ ਸਾਲ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ।

ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਪ੍ਰਕਿਰਿਆ

ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵਿੱਚ ਵਾਧੂ ਕਲਾਸਰੂਮ, ਸੰਗਠਿਤ ਸਾਇੰਸ ਲੈਬਾਂ, ਲਾਇਬ੍ਰੇਰੀਆਂ, ਡਿਊਲ ਡੈਸਕ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ-ਵੱਖਰੇ ਪਖਾਨੇ, ਪੀਣ ਯੋਗ ਪਾਣੀ ਦੀ ਸੁਵਿਧਾ, ਉੱਚੀਆਂ ਚਾਰਦਿਵਾਰੀਆਂ, ਗਰੀਨ ਬੋਰਡ, ਪ੍ਰੋਜੈਕਟਰਾਂ, ਮਿਡ-ਡੇਅ-ਮੀਲ ਲਈ ਖਾਣਾ ਖਾਣ ਵਾਲੀ ਥਾਂ ਅਤੇ ਕਲਰ ਕੋਡਿੰਗ ਵਰਗੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਲਈ ਲੋੜੀਂਦੇ ਕੰਮਾਂ ਲਈ ਵਿਸ਼ੇਸ਼ ਮੁਰੰਮਤ ਅਤੇ ਰੱਖ-ਰਖਾਅ ਦਾ ਬਜਟ ਵੀ ਰੱਖਿਆ ਜਾਵੇਗਾ।

ABOUT THE AUTHOR

...view details