ਪੰਜਾਬ

punjab

ETV Bharat / city

NRIs ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ IGI ਏਅਰਪੋਰਟ ’ਤੇ ਸੁਵਿਧਾ ਕੇਂਦਰ ਸਥਾਪਤ - ਪੰਜਾਬ ਸਰਕਾਰ ਦਾ ਸੁਵਿਧਾ ਕੇਂਦਰ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਵਾਪਸ ਆ ਰਹੇ ਲੋਕਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਤੱਕ ਪਹੁੰਚਾਉਣ ਲਈ ਬਿਹਤਰ ਤਾਲਮੇਲ ਅਤੇ ਅਗਲੇਰੇ ਸਫ਼ਰ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ।

ਸੁਵਿਧਾ ਕੇਂਦਰ ਸਥਾਪਤ
ਸੁਵਿਧਾ ਕੇਂਦਰ ਸਥਾਪਤ

By

Published : May 20, 2020, 7:51 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ ਜਿਸ ਨਾਲ ਵਿਸ਼ੇਸ਼ ਉਡਾਣਾਂ ਰਾਹੀਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਸੂਬੇ ਵਿੱਚ ਉਨਾਂ ਦੇ ਸਬੰਧਤ ਜ਼ਿਲਿਆਂ ’ਚ ਭੇਜਣ ਲਈ ਮਦਦ ਕੀਤੀ ਜਾਵੇਗੀ ਜਿੱਥੇ ਉਨਾਂ ਨੂੰ ਸੰਸਥਾਗਤ ਏਕਾਂਤਵਾਸ ਵਿੱਚ ਰਹਿਣਾ ਪਵੇਗਾ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੁਵਿਧਾ ਕੇਂਦਰ ਵਿਖੇ ਆਵਾਜਾਈ ਦੀ ਸਹੂਲਤ ਦਾ ਬੰਦੋਬਸਤ ਕੀਤਾ ਗਿਆ ਤਾਂ ਕਿ ਵਿਦੇਸ਼ਾਂ ’ਚ ਫਸੇ ਐਨ.ਆਰ.ਆਈਜ਼ ਅਤੇ ਪੰਜਾਬੀਆਂ ਦੀ ਉਨ੍ਹਾਂ ਦੇ ਗ੍ਰਹਿ ਜ਼ਿਲਿਆਂ ਵਿੱਚ ਸੁਖਾਲੀ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣ ਰੁਕਣਾ ਪਵੇਗਾ ਅਤੇ ਕੋਵਿਡ ਲਈ ਟੈਸਟ ਵੀ ਲਿਆ ਜਾਵੇਗਾ। ਜਿਨ੍ਹਾਂ ਵਿਅਕਤੀਆਂ ਦੇ ਟੈਸਟ ਨੈਗੇਟਿਵ ਪਾਏ ਜਾਣਗੇ, ਉਨਾਂ ਨੂੰ ਦੋ ਹੋਰ ਹਫਤਿਆਂ ਦੇ ਸਵੈ-ਏਕਾਂਤਵਾਸ ਲਈ ਘਰ ਭੇਜ ਦਿੱਤਾ ਜਾਵੇਗਾ ਜਦਕਿ ਪਾਜ਼ੇਟਿਵ ਪਾਏ ਜਾਣ ਵਾਲਿਆਂ ਨੂੰ ਦੇਖਭਾਲ ਜਾਂ ਇਲਾਜ ਲਈ ਏਕਾਂਤਵਾਸ ਕੇਂਦਰਾਂ ਵਿੱਚ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ‘ਵੰਦੇ ਮਾਤਰਮ ਮਿਸ਼ਨ’ ਤਹਿਤ 20,000 ਪੰਜਾਬੀਆਂ ਅਤੇ ਐਨ.ਆਰ.ਆਈਜ਼ ਦੀ ਘਰ ਵਾਪਸੀ ਦੀ ਉਮੀਦ ਹੈ ਅਤੇ ਇਨ੍ਹਾਂ ਵਿੱਚ ਬਹੁਤੇ ਉਡਾਣਾਂ ਰਾਹੀਂ ਨਵੀਂ ਦਿੱਲੀ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ’ਤੇ ਸਥਾਪਤ ਕੀਤਾ ਸੁਵਿਧਾ ਕੇਂਦਰ ਬਿਨਾਂ ਕਿਸੇ ਹਫੜਾ-ਦਫੜੀ ਜਾਂ ਦੁਬਿਧਾ ਤੋਂ ਬਿਹਤਰ ਤਾਲਮੇਲ ਯਕੀਨੀ ਬਣਾਏਗਾ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚੋਂ ਪੰਜਾਬ ਵਿੱਚ ਆਪਣੀਆਂ ਜੱਦੀ ਥਾਵਾਂ ‘ਤੇ ਵਾਪਸ ਆਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਸੁਰੱਖਿਅਤ ਵਾਪਸੀ ਲਈ ਵੱਖ-ਵੱਖ ਮੁਲਕਾਂ ਵਿੱਚ ਕੋਆਰਡੀਨੇਟਰ ਉਸੇ ਤਰਜ਼ ‘ਤੇ ਨਿਯੁਕਤ ਕੀਤੇ ਗਏ ਹਨ, ਜਿਸ ਤਰਾਂ ਉਨ੍ਹਾਂ ਦੀ ਸਰਕਾਰ ਵੱਲੋਂ ਵਿਸ਼ੇਸ਼ ਸ਼੍ਰਮਿਕ ਰੇਲਾਂ ਰਾਹੀਂ ਪਰਵਾਸੀ ਕਿਰਤੀਆਂ ਦੇ ਆਉਣ-ਜਾਣ ਦੀ ਸਹੂਲਤ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ।

ABOUT THE AUTHOR

...view details