ਚੰਡੀਗੜ੍ਹ: ਪੰਜਾਬ ਊਰਜਾ ਵਿਕਾਸ ਏਜੰਸੀ (PEDA news) ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਸਹਿਯੋਗ ਨਾਲ ਝੰਜੇੜੀ ਕੈਂਪਸ, ਐੱਸ.ਏ.ਐੱਸ. ਨਗਰ (ਮੁਹਾਲੀ) ਵਿਖੇ ਚਾਰ ਦਿਨਾਂ ਏਸ਼ੀਆ ਦੀ ਸਭ ਤੋਂ ਵੱਡੀ ਇਲੈਕਟ੍ਰਿਕ ਸੋਲਰ ਵਹੀਕਲ ਚੈਂਪੀਅਨਸ਼ਿਪ (Asia's biggest championship) 8.0 ਦਾ ਆਯੋਜਨ ਕੀਤਾ (PEDA and CGC held electric bus championship)। ਜਿਸ ਵਿੱਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕੇਰਲਾ, ਤਾਮਿਲਨਾਡੂ, ਕਰਨਾਟਕ, ਗੋਆ, ਅਤੇ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਚੈਂਪੀਅਨਸ਼ਿਪ ਵਿੱਚ ਕੁੱਲ 21 ਟੀਮਾਂ ਨੇ ਭਾਗ ਲਿਆ ਹੈ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੀ ਈ-ਕਾਰਟ ਅਤੇ ਈ-ਬਾਈਕ ਦੇ ਰੂਪ ਵਿੱਚ ਵਿਲੱਖਣ ਰਚਨਾਵਾਂ ਦੀ ਪੇਸ਼ਕਸ਼ ਕੀਤੀ। ਵੱਖ-ਵੱਖ ਮਾਪਦੰਡਾਂ 'ਤੇ ਹਰੇਕ ਵਾਹਨ ਦੀ ਕਾਰਗੁਜ਼ਾਰੀ ਦੀ ਜਾਂਚ ਕਰਨ ਲਈ 14 ਵੱਖ-ਵੱਖ ਸੰਸਥਾਵਾਂ ਦੇ ਜੱਜਾਂ ਨੂੰ ਬੁਲਾਇਆ ਗਿਆ ਸੀ ਅਤੇ ਵੱਖ-ਵੱਖ ਟੈਸਟਾਂ ਲਈ ਟੀਮਾਂ ਲਗਾਈਆਂ ਗਈਆਂ ਸਨ। ਅਜਿਹੀਆਂ ਰਚਨਾਵਾਂ ਤਿਆਰ ਕਰਨਾ ਕੋਈ ਆਸਾਨ ਕੰਮ ਨਹੀਂ ਹੈ ਕਿਉਂਕਿ ਬਹੁਤ ਸਾਰੀਆਂ ਟੀਮਾਂ ਨੂੰ ਅਜਿਹੀਆਂ ਰਚਨਾਵਾਂ ਲਈ ਤਨਦੇਹੀ ਨਾਲ ਕੰਮ ਕਰਕੇ ਦਿਨ-ਰਾਤ ਪਸੀਨਾ ਵਹਾਉਣਾ ਪੈਂਦਾ ਹੈ। ਵੱਖ-ਵੱਖ ਤਕਨੀਕੀ ਟੈਸਟਾਂ ਵਿੱਚ ਵਾਹਨਾਂ ਦੀ ਸਟੀਅਰਿੰਗ ਸਮਰੱਥਾ, ਅਸਮਾਨ ਭੂਮੀ 'ਤੇ ਉਨ੍ਹਾਂ ਦੇ ਚੱਲਣ ਦੀ ਜਾਂਚ ਕੀਤੀ ਗਈ। ਈ-ਬਾਈਕ ਅਤੇ ਈ-ਕਾਰਟ ਨੂੰ ਉੱਚੇ ਹੰਪਸ ਅਤੇ ਜ਼ਿਗ-ਜ਼ੈਗ ਪੈਟਰਨਾਂ 'ਤੇ ਉਨ੍ਹਾਂ ਦੇ ਨਿਯੰਤਰਣ ਅਤੇ ਸਥਿਰਤਾ ਲਈ ਜਾਂਚਿਆ ਗਿਆ। ਵਾਹਨਾਂ ਦੀ ਵੱਧ ਤੋਂ ਵੱਧ ਗਤੀ ਅਤੇ ਉਹਨਾਂ ਦੀ ਬ੍ਰੇਕਿੰਗ ਸਿਸਟਮ ਦੀ ਮਜ਼ਬੂਤੀ ਅਤੇ ਪ੍ਰਭਾਵਸ਼ਾਲਤਾ ਦੀ ਜਾਂਚ ਕੀਤੀ ਗਈ। ਜੇਤੂ ਬਣਨ ਲਈ ਟੀਮਾਂ ਨੂੰ ਆਪਣੇ ਵਾਹਨ ਨੂੰ ਟੈਸਟ ਦੇ ਕਈ ਦੌਰ ਵਿੱਚੋਂ ਲੰਘਣਾ ਪਿਆ।