ਚੰਡੀਗੜ੍ਹ :ਕਿਸਾਨ ਆਗੂ ਰਾਜੇਵਾਲ ਦੀ ਪ੍ਰੈਸ ਕਾਨਫੰਰਸ ਖਤਮ ਹੋ ਗਈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਕਿਸਾਨਾਂ ਤੇ ਖੇਤ ਮਜਦੂਰਾਂ ਲਈ ਪੈਨਸ਼ਨ ਸਕੀਮ ਲਿਆਉਣ ਦੀਗੱਲ ਕਹੀਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਝੋਨਾ ਖਰੀਦਣ ਦਾ ਸਰਕਾਰ ਨੇ ਭਰੋਸਾ ਦਿੱਤਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਕਿਸਾਨਾਂ ਨੂੰ ਇੱਕ ਸਾਰ ਮੁਆਵਜ਼ਾ ਦਿੱਤਾ ਜਾਵੇਗਾ। ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਪੈਨਸ਼ਨ ਹੋਵੇਗੀ।
ਚੜੂਨੀ ਦੇ ਮਿਸ਼ਨ ਪੰਜਾਬ ਨਾਲ 32 ਕਿਸਾਨ ਜਥੇਬੰਦੀਆਂ ਸਹਿਮਤ ਨਹੀਂ ਚੜੂਨੀ ਨਾਲ ਓਹੋ ਜਿਹਾ ਹੀ ਸਲੂਕ ਹੋਵੇਗਾ ਜਿਵੇ ਬਾਕੀ ਸਿਆਸੀ ਪਾਰਟੀਆਂ ਨਾਲ ਹੋ ਰਿਹਾ ਹੈ। ਉ਼ਹਨਾਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਸੰਬਧੀ ਵੀ ਅਹਿਮ ਗੱਲ ਆਖੀ। ਉਹਨਾਂ ਕਿਹਾ ਕਿ ਹਰ ਵਾਰ ਬਲੀ ਦਾ ਬੱਕਰਾ ਕਿਸਾਨਾਂ ਨੂੰ ਹੀ ਬਣਾਇਆ ਜਾਂਦਾ ਹੈ। ਕਿਸਾਨ ਕਦੇ ਵੀ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ।
ਹੋਰ ਕਿਸਾਨੀ ਮੁੱਦਿਆਂ ਬਾਰੇ ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਸਰਕਾਰ ਨੇ ਮੰਡੀਆਂ ਨੂੰ ਰੈਗੁਲੇਟ ਕਰਨ ਦੀ ਮੰਗ ਮੰਨ ਲਈ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਜਿਸਟਰਾਰ ਦੀ ਭਰਤੀ ਲਈ ਇੰਟਰਵਿਊ ਰੱਦ ਕਰਕੇ ਦੁਬਾਰਾ ਇੰਟਰਵਿਊ ਕਰਨ ਦੀ ਮੰਗ ਵੀ ਰੱਖੀ ਗਈ ਹੈ। ਰਾਜੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਬਿਜਲੀ ਬੋਰਡ ਵਿੱਚ 80 ਫੀਸਦੀ ਨੌਕਰੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ।
ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਰਜਦਾਰ ਕਿਸਾਨਾਂ ਦੀ ਜਾਇਦਾਦਾਂ ਕੁਰਕ ਕਰਨੀਆਂ ਬੰਦ ਕਰ ਦਿੱਤੀਆਂ ਜਾਣਗੀਆਂ ਤੇ ਕਿਸਾਨ ਅੰਦੋਲਨ ਦੌਰਾਨ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜਾ ਸਰਕਾਰ ਵੱਲੋਂ ਛੇਤੀ ਦੇਣ ਦਾ ਵਾਅਦਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਕਲੀ ਬੀਜ ਮਾਮਲੇ ਵਿੱਚ ਜਾਂਚ ਕਰਵਾ ਕੇ ਛੇਤੀ ਕਾਰਵਾਈ ਕਰਨ ਦਾ ਭਰੋਸਾ ਵੀ ਮੁੱਖ ਮੰਤਰੀ ਨੇ ਦਿੱਤਾ ਹੈ। ਰਾਜੇਵਾਲ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੀ ਮੰਗ ’ਤੇ ਨਰਮਨੇ ਦੀ ਖੇਤੀ ਦੇ ਨੁਕਸਾਨ ਦਾ ਮੁਆਵਜਾ 12 ਹਜਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 17 ਹਜਾਰ ਰੁਪਏ ਕਰਨ ਦਾ ਐਲਾਨ ਕੀਤਾ ਤੇ ਨਾਲ ਹੀ ਕਿਹਾ ਕਿ ਨਰਮਾ ਚੁਗਣ ਵਾਲੇ ਖੇਤ ਮਜਦੂਰਾਂ ਨੂੰ ਵੀ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ। ਜਥੇਬੰਦੀਆਂ ਨੇ ਕਿਹਾ ਕਿ ਜਿਹੜੀਆਂ ਮੰਗਾਂ ਮੰਨੀਆਂ ਗਈਆਂ ਹਨ, ਉਨ੍ਹਾਂ ਨਾਲ ਕਿਸਾਨ ਸਹਿਮਤ ਹਨ।