ਚੰਡੀਗੜ੍ਹ: ਪੰਜਾਬ 'ਚ ਲੌਕਡਾਊਨ ਤੋਂ ਬਾਅਦ ਸਥਾਨਕ ਲੋਕਾਂ ਨੂੰ ਵਾਹਨ ਨਾ ਮਿਲਣ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸਥਾਨਕ ਵਾਸੀਆਂ ਨੂੰ ਬਾਹਰ ਜਾਣ ਲਈ ਵਾਹਨ ਲਈ ਸਟਾੱਪ 'ਤੇ ਇੰਤਜ਼ਾਰ ਕਰਨਾ ਪੈ ਰਿਹਾ ਹੈ।
ਸਥਾਨਕ ਵਾਸੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੋਰੋਨਾ ਵਾਇਰਸ ਦੇ ਚੱਲਦੇ ਆਵਾਜਾਈ, ਸਮੂਹਿਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ ਪਰ ਸਰਕਾਰ ਨੇ ਬੈਂਕਾਂ, ਕੈਮਿਸਟ ਦੀ ਦੁਕਾਨਾਂ ਨੂੰ ਖੁੱਲੇ ਰਹਿਣ ਦੇ ਆਦੇਸ਼ ਵੀ ਦਿੱਤੇ ਹਨ। ਸਰਕਾਰ ਨੇ ਇਸ ਦੌਰਾਨ ਲੋਕਾਂ ਲਈ ਸੁਵਿਧਾ ਨੂੰ ਵੀ ਧਿਆਨ 'ਚ ਰੱਖਿਆ ਹੈ ਪਰ ਆਵਾਜਈ ਨੂੰ ਪੂਰਨ ਤੌਰ 'ਤੇ ਬੰਦ ਕਰਨ ਨਾਲ ਸਥਾਨਕ ਵਾਸੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਹਰ ਕਿਸੇ ਜ਼ਰੂਰੀ ਕੰਮ ਲਈ ਜਾਣਾ ਪਿਆ ਸੀ ਪਰ ਰਸਤੇ 'ਚ ਉਨ੍ਹਾਂ ਨੂੰ ਕੋਈ ਵਾਹਨ ਨਹੀਂ ਮਿਲਿਆ।