ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੀਟੀਯੂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਅਨਲੌਕ ਹੋਣ 'ਤੇ ਮੁੜ ਤੋਂ ਬੱਸਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਪਹਿਲਾਂ ਇਹ ਬੱਸਾਂ ਸੈਕਟਰ 43 ਦੇ ਬੱਸ ਅੱਡੇ ਤੋਂ ਮਿਲਦੀਆਂ ਸਨ ਪਰ ਹੁਣ ਇਹ ਬੱਸਾਂ ਸੈਕਟਰ 17 ਦੇ ਪਰੇਡ ਗਰਾਊਂਡ ਦੇ ਸਾਹਮਣੇ ਖੜ੍ਹਦੀਆਂ ਹਨ। ਇਸ ਕਾਰਨ ਸੜਕ 'ਤੇ ਜਾਮ ਲੱਗਿਆ ਰਹਿੰਦਾ ਹੈ ਤੇ ਯਾਤਰੀਆਂ ਨੂੰ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਥੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਹਿਲਾਂ ਨਾਲੋਂ ਕਿਰਾਇਆ ਵਧਾ ਦਿੱਤਾ ਗਿਆ ਹੈ ਅਤੇ ਹੁਣ ਇੱਕ ਥਾਂ ਤੋਂ ਸਾਰੇ ਰੂਟ ਦੀਆਂ ਬੱਸਾਂ ਵੀ ਨਹੀਂ ਮਿਲਦੀਆਂ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬੱਸਾਂ ਦੇ ਰਾਹ ਵਿੱਚ ਖੜੇ ਹੋਣ ਕਾਰਨ ਜਾਮ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਆਉਂਦੀਆਂ ਹਨ।