ਚੰਡੀਗੜ੍ਹ: ਪੰਜਾਬ 'ਚ ਕਾਂਗਰਸ ਸਰਕਾਰ ਦੀ ਸਿਆਸਤ ਗਰਮਾਈ ਹੋਈ ਹੈ। ਇੱਕ ਪਾਸੇ ਤਾਂ ਨਵਜੋਤ ਸਿੰਘ ਸਿੱਧੂ ਕੈਪਟਨ ਉੱਤੇ ਨਿਸ਼ਾਨਾ ਸਾਧ ਰਹੇ ਹਨ ਤੇ ਦੂਜੇ ਪਾਸੇ ਕੈਪਟਨ ਦੇ ਹੀ ਕੁਝ ਵਜ਼ੀਰ ਉਨ੍ਹਾਂ ਦੇ ਵਿਰੁੱਧ ਖੜ੍ਹੇ ਹੋ ਗਏ ਹਨ। ਕਾਂਗਰਸ ਸਰਕਾਰ ਵਿਚਾਲੇ ਚੱਲ ਰਹੀ ਲੜਾਈ ਉੱਤੇ ਅੱਜ ਆਪ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਟਵੀਟ ਕੀਤਾ।
ਭਗਵੰਤ ਮਾਨ ਨੇ ਟਵੀਟ ਕਰਕੇ ਲਿੱਖਿਆ ਕਿ ਪੰਜਾਬ 'ਚ ਲੋਕ ਕੋਰੋਨਾ ਨਾਲ ਲੜ ਰਹੇ ਹਨ ਤੇ ਕਾਂਗਰਸ ਕੁਰਸੀ ਦੀ ਲੜਾਈ ਲੜ ਰਹੀ ਹੈ।
ਲੰਘੇ ਦਿਨੀਂ ਭਗਵੰਤ ਮਾਨ ਟਵੀਟ ਕਰਕੇ ਇੱਕ ਨਿੱਜੀ ਚੈਨਲ ਦਾ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਪਿੰਡਾਂ ਵਿੱਚ ਸਿਹਤ ਸੁਵਿਧਾ ਦਾ ਹਾਲ ਦਿਖਾਇਆ ਸੀ।
ਇਸ ਤੋਂ ਪਿਛਲੇ ਦਿਨ ਭਗਵੰਤ ਮਾਨ ਨੇ ਟਵੀਟ ਵਿੱਚ ਆਪਣੀ ਵੀਡੀਓ ਸਾਝੀ ਕਰ ਲਿੱਖਿਆ ਸੀ ਕਿ ਪੰਜਾਬ ਸਰਕਾਰ ਨੇ ਮੁਸੀਬਤ ਵੇਲੇ ਲੋਕਾਂ ਨੂੰ ਲਾਵਾਰਿਸ ਛੱਡ ਦਿਤਾ ਹੈ। ਉਨ੍ਹਾਂ ਨੇ ਇਸ ਵੀਡੀਓ ਵਿੱਚ ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੋਰੋਨਾ ਵਿੱਚ ਪਿੰਡਾਂ ਦੇ ਲੋਕਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਪਿੰਡਾਂ ਵਿੱਚ ਸਿਹਤ ਸੇਵਾਵਾਂ ਲਈ ਕੀ ਕੀਤਾ? ਉਨ੍ਹਾਂ ਦੋਸ਼ ਲਾਇਆ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲਾਵਾਰਸ ਛੱਡ ਦਿੱਤਾ ਹੈ।
ਪੰਜਾਬ ਵਿੱਚ ਰੋਜ਼ਾਨਾਂ ਹਜ਼ਾਰਾਂ ਦੀ ਗਿਣਤੀ ਵਿੱਚ ਮਾਮਲੇ ਸਾਹਮਣੇ ਆ ਰਹੇ ਹਨ ਤੇ ਸੋ ਦੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ।