ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵਲੋਂ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਸੱਤ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਿਆ ਹੈ। ਕੇਂਦਰ ਵਲੋਂ ਕਿਹਾ ਤਾਂ ਜਾਂਦਾ ਕਿ ਉਹ ਮੀਟਿੰਗ ਲਈ ਤਿਆਰ ਹਨ, ਪਰ ਨਾ ਤਾਂ ਕਿਸੇ ਤਰ੍ਹਾਂ ਦਾ ਸੱਦਾ ਭੇਜਿਆ ਜਾਂਦਾ ਹੈ ਅਤੇ ਨਾ ਹੀ ਆਪਣੀ ਜਿੱਦ ਛੱਡਣ ਨੂੰ ਤਿਆਰ ਹੈ। ਇਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵਲੋਂ ਆਪਣੀ ਰਣਨੀਤੀ ਉਲੀਕੀ ਜਾ ਰਹੀ ਹੈ। ਜਿਸ ਨੂੰ ਲੈਕੇ ਕਿਸਾਨਾਂ ਵਲੋਂ ਵੱਧ ਰਹੀ ਮਹਿੰਗਾਈ ਨੂੰ ਲੈਕੇ ਦੋ ਘੰਟੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਉਥੇ ਹੀ ਸੰਸਦ ਮੈਂਬਰਾਂ ਨੂੰ ਪਾਰਲੀਮੈਂਟ ਦੇ ਇਜ਼ਲਾਸ ਦੌਰਾਨ ਕਿਸਾਨਾਂ ਦੀ ਅਵਾਜ ਚੁੱਕਣ ਦੀ ਗੱਲ ਕੀਤੀ ਹੈ।
ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਵਲੋਂ 17 ਜੁਲਾਈ ਨੂੰ ਦੇਸ਼ ਭਰ 'ਚ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਚਿਤਾਵਨੀ ਪੱਤਰ ਰਾਹੀ 19 ਜੁਲਾਈ ਨੂੰ ਸ਼ੁਰੂ ਹੋਣ ਵਾਲੇ ਇਜ਼ਲਾਸ 'ਚ ਕਿਸਾਨਾਂ ਦੀ ਅਵਾਜ਼ ਬੁਲੰਦ ਕਰਨ ਦੀ ਗੱਲ ਕੀਤੀ ਜਾਵੇਗੀ। ਰਾਜੇਵਾਲ ਦਾ ਕਹਿਣਾ ਕਿ ਵਿਰੋਧੀ ਪਾਰਟੀਆਂ ਚੁੱਪ ਬੈਠੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੋਈ ਸੰਸਦ ਮੈਂਬਰ ਕਿਸਾਨਾਂ ਦੀ ਅਵਾਜ਼ ਨਹੀਂ ਚੁੱਕੇਗਾ ਤਾਂ ਭਾਜਪਾ ਵਾਂਗ ਉਨ੍ਹਾਂ ਦਾ ਵੀ ਵਿਰੋਧ ਕੀਤਾ ਜਾਵੇਗਾ।
ਸੰਸਦ ਵੱਲ ਕੀਤਾ ਜਾਣਾ ਮਾਰਚ
ਇਸ ਦੇ ਨਾਲ ਹੀ ਬਲਬੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਜੁਲਾਈ ਤੋਂ ਰੋਜ਼ਾਨਾ 200 ਕਿਸਾਨਾਂ ਦਾ ਜਥਾ ਆਪਣੇ ਆਈ.ਡੀ ਕਾਰਡ ਗਲਾਂ 'ਚ ਪਾ ਕੇ ਸੰਸਦ ਵੱਲ ਮਾਰਚ ਕਰੇਗਾ। ਉਨ੍ਹਾਂ ਦਾ ਕਹਿਣਾ ਕਿ ਜਿਥੇ ਸੰਸਦ ਮੈਂਬਰ ਕਿਸਾਨਾਂ ਦੀ ਅਵਾਜ ਅੰਦਰ ਚੁੱਕਣਗੇ, ਉਥੇ ਹੀ ਕਿਸਾਨ ਬਾਹਰ ਖੜ੍ਹ ਕੇ ਆਪਣੀ ਅਵਾਜ਼ ਬੁਲੰਦ ਕਰਨਗੇ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਪਾਰਲੀਮੈਂਟ ਦਾ ਸੈਸ਼ਨ ਚੱਲੇਗਾ,ਉਦੋਂ ਤੱਕ ਕਿਸਾਨਾਂ ਦੇ ਜਥੇ ਜਾਂਦੇ ਰਹਿਣਗੇ।
ਕਾਂਗਰਸ ਸਮੇਂ ਪ੍ਰਦਰਸ਼ਨ ਕਰਨ ਵਾਲੇ ਚੁੱਪ