ਚੰਡੀਗੜ੍ਹ: ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਭਾਰਤ ਸਰਕਾਰ ਨੇ ਦੇਸ਼ਭਰ ਵਿੱਚ 21 ਦਿਨਾਂ ਲਈ ਲੌਕਡਾਉਨ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ। ਪਰ ਫਿਰ ਵੀ ਕਈ ਲੋਕ ਸੜਕਾਂ ਤੇ ਵਿਖਾਈ ਦੇ ਰਹੇ ਨੇ ਜਿਨ੍ਹਾਂ 'ਤੇ ਪੁਲਿਸ ਸਖ਼ਤ ਕਦਮ ਚੁੱਕ ਰਹੀ ਹੈ।
ਕੋਵਿਡ-19 ਤੋਂ ਬਚਾਅ ਲਈ ਲੋਕ ਘਰ ਵਿੱਚ ਹੀ ਰਹਿਣ ਨੂੰ ਦੇ ਰਹੇ ਤਰਜੀਹ
ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਲੋਕ ਆਪਣੇ ਘਰ ਵਿੱਚ ਹੀ ਰਹਿਣ ਨੂੰ ਤਰਜੀਹ ਦੇ ਰਹੇ ਹਨ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਸ ਬਾਰੇ ਗੱਲ ਕਰਦਿਆਂ ਸੈਕਟਰ 15 ਵਿੱਚ ਸਬ ਇੰਸਪੈਕਟਰ ਸੰਜੇ ਨੇ ਦੱਸਿਆ ਕਿ ਹੁਣ ਲੋਕ ਇਸ ਵਾਇਰਸ ਤੋਂ ਬਚਾਅ ਦੇ ਲਈ ਜਾਗਰੂਕ ਹੋ ਗਏ ਹਨ ਅਤੇ ਘਰ ਵਿੱਚ ਹੀ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਕੋਈ ਵੀ ਵਾਹਨ ਇੰਪਾਊਂਡ ਕਰਨ ਦੀ ਜਾਂ ਫਿਰ ਹਿਰਾਸਤ ਵਿੱਚ ਲਏ ਜਾਣ ਦੀ ਅਜੇ ਤੱਕ ਜ਼ਰੂਰਤ ਨਹੀਂ ਪਈ ਹੈ, ਜੇ ਕੋਈ ਹੋਰ ਸੜਕ 'ਤੇ ਆਉਂਦਾ ਹੈ ਤਾਂ ਉਸ ਨੂੰ ਸਮਝਾ ਬੁਝਾ ਕੇ ਵਾਪਸ ਘਰ ਭੇਜਿਆ ਜਾ ਰਿਹਾ ਹੈ।
ਦੱਸ ਦਇਏ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਘਰ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਵਿੱਚ ਹੁਣ ਤੱਕ ਇਸ ਵਾਇਰਸ ਨਾਲ ਪੀੜਤ 29 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਚੁੱਕੀ ਹੈ।