ਚੰਡੀਗੜ੍ਹ: ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਕੈਬਨਿਟ ਮੰਤਰੀ ਬਣੇ। ਇਸਦੇ ਤਹਿਤ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਮਿਲਿਆ। ਟਰਾਂਸਪੋਰਟ ਮੰਤਰੀ (Transport Minister) ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਿਛਲੇ ਦਿਨ ਤੋਂ ਵੱਖ ਵੱਖ ਥਾਵਾਂ ਤੇ ਬੱਸਾਂ ਵਿੱਚ ਸਫ਼ਰ ਕਰਕੇ ਯਾਤਰੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ।
ਇਸਦੇ ਤਹਿਤ ਉਨ੍ਹਾਂ ਦੁਆਰਾ 30 ਸਤੰਬਰ ਦੀ ਸਵੇਰ ਨੂੰ ਚੰਡੀਗੜ੍ਹ ਤੋਂ ਗਿੱਦੜਬਾਹਾ ਅਤੇ ਕੱਲ੍ਹ 01 ਅਕਤੂਬਰ ਨੂੰ ਗਿੱਦੜਬਾਹਾ ਦੇ ਕਿਸੇ ਪਿੰਡ ਤੋਂ ਬਠਿੰਡਾ ਬਾਈਪਾਸ ਤੱਕ ਦਾ ਸਫ਼ਰ ਕਰਕੇ ਸਫ਼ਰ ਕਰ ਰਹੇ ਯਾਤਰੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ।
ਉਨ੍ਹਾਂ ਨੂੰ ਜਿੱਥੇ ਯਾਤਰੀਆਂ ਨੇ ਸਫ਼ਰ ਦੌਰਾਨ ਆਪਣੀਆਂ ਮੁਸ਼ਕਿਲਾਂ ਦੱਸੀਆਂ ਉੱਥੇ ਹੀ ਸਰਕਾਰੀ ਬੱਸਾਂ ਵਿੱਚ ਆਉਂਣ ਵਾਲੀਆਂ ਔਕੜਾਂ ਨੂੰ, ਲੋਕ ਸੋਸ਼ਲ ਮੀਡੀਏ ਦੇ ਜ਼ਰੀਏ ਰਾਜਾ ਵੜਿੰਗ ਤੱਕ ਪਹੁੰਚਾ ਰਹੇ ਹਨ।