ਬਠਿੰਡਾ: ਨੌਜਵਾਨ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਸੁਖਮੰਦਰ ਦੀ ਪਤਨੀ ਘਰੋਂ ਲੜ ਕੇ ਆਪਣੇ ਪੇਕੇ ਚਲੀ ਗਈ ਸੀ ਉਸ ਦਾ ਪੁੱਤ ਆਪਣੀ ਪਤਨੀ ਨੂੰ ਸਮਝਾਉਣ ਲਈ ਆਪਣੇ ਸਹੁਰੇ ਗਿਆ ਸੀ ਪਰ ਉਸ ਨੇ ਉਸ ਦੀ ਗੱਲ ਨਾ ਮੰਨੀ ਜਿਸ ਤੋਂ ਬਾਅਦ ਦੋਨਾਂ ਤੇ ਕਾਫੀ ਲੜਾਈ ਵੀ ਹੋਈ।
ਇਸ ਤੋਂ ਬਾਅਦ ਲੜਕੀ ਨੇ ਆਪਣੇ ਘਰ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਪਤਨੀ ਸਮੇਤ ਚਾਰ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।