ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।
ਇਹ ਵੀ ਪੜੋ:IND vs ENG, 1st ODI: ਭਾਰਤ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ, ਬੁਮਰਾਹ-ਰੋਹਿਤ ਦਾ ਜ਼ਬਰਦਸਤ ਪ੍ਰਦਰਸ਼ਨ
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 46 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 76 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਘੱਟੀਆਂ ਹਨ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 09 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 45 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।