ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕਾਂ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਜਲੰਧਰ ’ਚ ਕੀ ਕੁਝ ਬਦਲਾਅ:ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 56 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 25 ਪੈਸੇ ਹੈ। ਜਲੰਧਰ ’ਚ ਤੇਲ ਦੀਆਂ ਕੀਮਤਾਂ ’ਚ ਕੁਝ ਵੀ ਫਰਕ ਨਹੀਂ ਪਿਆ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 49 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 17 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ। ਜੋ ਆਮ ਲੋਕਾਂ ਦੀਆਂ ਜੇਬਾਂ ਤੇ ਭਾਰੀ ਪੈ ਸਕਦਾ ਹੈ।