ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਵਾਰ ਤਿਓਹਾਰ ਵੀ ਫਿੱਕੇ ਹੋ ਗਏ ਹਨ। ਹੋਲੀ ਆਉਣ ਵਾਲੀ ਹੈ ਅਤੇ ਸੋਸ਼ਲ ਮੀਡੀਆ 'ਤੇ ਜਿੱਥੇ-ਜਿੱਥੇ ਹੋਲੀ ਦੇ ਪ੍ਰੋਗਰਾਮ ਹੋਣੇ ਸੀ ਉਨ੍ਹਾਂ ਦੇ ਰੱਦ ਹੋਣ ਦੇ ਮੈਸੇਜ ਖ਼ੂਬ ਵਾਇਰਲ ਹੋ ਰਹੇ ਹਨ। ਇਸ ਤੋਂ ਇਲਾਵਾ ਲੋਕਾਂ ਦੇ ਇਕੱਠ ਕਰਨ 'ਤੇ ਵੀ ਮਨਾਹੀ ਕੀਤੀ ਜਾ ਰਹੀ ਹੈ ਅਤੇ ਦਮਾਮਦ ਹੋਣ ਵਾਲੇ ਰੰਗਾਂ ਨਾਲ ਖੇਡਣ ਲਈ ਵੀ ਮਨ੍ਹਾ ਕੀਤਾ ਜਾ ਰਿਹਾ ਹੈ। ਇਸ ਬਾਰੇ ਈਟੀਵੀ ਭਾਰਤ ਨੇ ਪੀਜੀਆਈ ਦੇ ਸੀਨੀਅਰ ਡਾਕਟਰ ਜੇ ਐੱਸ ਠਾਕੁਰ ਦੇ ਨਾਲ ਖ਼ਾਸ ਗੱਲਬਾਤ ਕੀਤੀ।
ਡਾ. ਜੇ ਐੱਸ ਠਾਕੁਰ ਨੇ ਦੱਸਿਆ ਕਿ ਹੋਲੀ ਦੇ ਵਿੱਚ ਰੰਗਾਂ ਤੋਂ ਬਚਿਆ ਜਾਣਾ ਜ਼ਿਆਦਾ ਜ਼ਰੂਰੀ ਹੈ ਕਿਉਂਕਿ ਕੋਰੋਨਾ ਵਾਇਰਸ ਇੱਕ ਦੂਜੇ ਨੂੰ ਹੱਥ ਲਗਾਉਣ ਨਾਲ ਛਿੱਕਣ ਨਾਲ ਫੈਲਦਾ ਹੈ। ਇਸ ਕਰਕੇ ਜਿੱਥੇ ਲੋਕਾਂ ਦੀ ਭੀੜ ਹੁੰਦੀ ਹੈ ਉੱਥੇ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ ਉੱਥੇ ਹੀ ਜੇਕਰ ਰੰਗਾਂ ਦੀ ਗੱਲ ਕੀਤੀ ਜਾਵੇ ਤਾਂ ਕੈਮੀਕਲ ਯੁਕਤ ਰੰਗਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਕਈ ਰੰਗਾਂ ਦੀ ਦਰਾਮਦ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵਿੱਚ ਵਾਇਰਸ ਹੋ ਸਕਦਾ ਹੈ।