ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 ( Punjab Assembly Election 2022) ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣ ਵਾਲੇ ਹਨ। ਜਿਸ ਦੇ ਚੱਲਦੇ ਉਮੀਦਵਾਰਾਂ ਦੀਆਂ ਦਿਲ ਦੀਆਂ ਧੜਕਨਾਂ ਤੇਜ਼ ਹੋਈਆਂ ਪਈਆਂ ਹਨ। ਇਸਦੇ ਹੀ ਦੂਜੇ ਪਾਸੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੀ ਸਿਆਸੀ ਅਖਾੜਾ ਭਖਿਆ ਹੋਇਆ ਨਜਰ ਆ ਰਿਹਾ ਹੈ। ਦੱਸ ਦਈਏ ਕਿ ਕਾਂਗਰਸ ਉਮੀਦਵਾਰਾਂ ਦੇ ਰਾਜਸਥਾਨ ’ਤੇ ਕੈਪਟਨ ਅਮਰਿੰਦਰ ਦੀ ਪਾਰਟੀ ਵੱਲੋਂ ਸਵਾਲ ਪੁੱਛੇ ਗਏ ਹਨ।
ਦਰਅਸਲ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਆਪਣੇ ਪੁੱਤਰ ਦੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ ਫੁਰਸਤ ਦੇ ਕੁੱਝ ਪਲ ਪੁੱਤਰ ਨਾਲ। ਇਸ ਤੋਂ ਬਾਅਦ ਪੰਜਾਬ ਲੋਕ ਕਾਂਗਰਸ ਵੱਲੋਂ ਇਸ ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਪਰਿਵਾਰ ਸਣੇ ਰਾਜਸਥਾਨ ਚ ਕਿਉਂ ਹਨ।
ਉਨ੍ਹਾਂ ਨੇ ਆਪਣੇ ਟਵੀਟ ਚ ਅੱਗੇ ਕਿਹਾ ਕਿ ਕੀ ਨਤੀਜੇ ਤੋਂ ਪਹਿਲਾਂ ਹੀ ਰੈਸਕਿਊ ਦਾ ਕੰਮ ਸ਼ੁਰੂ ਹੋ ਗਿਆ ਹੈ। ਗਿਣਤੀ ਸ਼ੁਰੂ ਹੋ ਗਈ ਹੈ। ਆਪਣੇ ਟਵੀਟ ਦੇ ਨਾਲ ਪ੍ਰਿਤਪਾਲ ਨੇ ਪੰਜਾਬ ਚੋਣਾਂ ਦਾ ਹੈਸ਼ਟੈਗ ਵੀ ਬਣਾਇਆ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਕਾਂਗਰਸ ਉਮੀਦਵਾਰਾਂ ਦੀ ਤਸਵੀਰਾਂ ਰਾਜਸਥਾਨ ਚ ਨਜਰ ਆਉਣਗੀਆਂ। ਇਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਰਾਜਨੀਤੀ ਇੱਕ ਵਾਰ ਫਿਰ ਤੋਂ ਗਰਮਾ ਗਈ ਹੈ।
ਕਿਹੜੇ ਉਮੀਦਵਾਰ ਕਿੱਥੇ ਹਨ ?