ਮੁਹਾਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ PM Modi inaugurates Homi Bhabha Cancer Hospital ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ।
'ਪੰਜਾਬ ਦੇ ਨੇੜੇ ਦੇ ਸੂਬਿਆਂ ਨੂੰ ਵੀ ਮਿਲੇਗਾ ਲਾਭ':ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੰਜਾਬ ਆਜ਼ਾਦੀ ਘੁਲਾਟੀਆਂ, ਕ੍ਰਾਂਤੀਕਾਰੀਆਂ ਅਤੇ ਦੇਸ਼ ਭਗਤੀ ਨਾਲ ਭਰੀ ਪਰੰਪਰਾ ਦੀ ਧਰਤੀ ਹੈ। ਅੱਜ ਦਾ ਪ੍ਰੋਗਰਾਮ ਦੇਸ਼ ਦੀਆਂ ਸਿਹਤ ਸਹੂਲਤਾਂ ਵਿੱਚ ਸੁਧਾਰ ਦਾ ਪ੍ਰਤੀਬਿੰਬ ਹੈ। ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੀ ਇਸ ਹਸਪਤਾਲ ਦਾ ਲਾਭ ਮਿਲੇਗਾ।
'ਪੀੜਤ ਮਰੀਜ਼ਾਂ ਨੂੰ ਮਿਲੇਗੀ ਵੱਡੀ ਸਹੂਲਤ':ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਦੂਰ-ਦੁਰਾਡੇ ਇਲਾਕਿਆਂ ਤੋਂ ਲੋਕ ਕੈਂਸਰ ਸਮੇਤ ਹੋਰ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਚੰਡੀਗੜ੍ਹ ਪੀਜੀਆਈ ਵਿੱਚ ਆਉਂਦੇ ਹਨ। ਪੀਜੀਆਈ ਵਿੱਚ ਭੀੜ ਹੋਣ ਕਾਰਨ ਮਰੀਜ਼ ਅਤੇ ਪਰਿਵਾਰ ਵਾਲਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਿਮਾਚਲ ਦੇ ਵਿਲਾਸਪੁਰ ਵਿੱਚ ਏਮਜ਼ ਦੀ ਸਥਾਪਨਾ ਕੀਤੀ ਗਈ ਹੈ। ਇੱਥੇ ਕੈਂਸਰ ਦੇ ਇਲਾਜ ਦੀ ਵੱਡੀ ਸਹੂਲਤ ਹੈ।
ਪਿਛਲੇ 8 ਸਾਲਾਂ ’ਚ ਸਿਹਤ ਖੇਤਰ ਵਿੱਚ ਹੋਏ ਕਈ ਵੱਡੇ ਕੰਮ: ਪੀਐੱਮ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਸਿਹਤ ਸੰਭਾਲ ਹੈ। ਪੀਐਮ ਮੋਦੀ ਨੇ ਕਿਹਾ ਕਿ ਜੋ ਵੀ ਕੰਮ ਸਿਹਤ ਖੇਤਰ ਵਿੱਚ ਪਿਛਲੇ 8 ਸਾਲਾਂ ਵਿੱਚ ਹੋਇਆ ਹੈ ਓਨਾ ਕੰਮ ਪਿਛਲੇ 70 ਸਾਲਾਂ ਵਿੱਚ ਨਹੀਂ ਹੋਇਆ ਹੈ।
ਸੁਰੱਖਿਆ ਕੁਤਾਹੀ ’ਤੇ ਸੀਐੱਮ ਮਾਨ ਨੇ ਜਤਾਇਆ ਦੁੱਖ: ਹਸਪਤਾਲ ਦੇ ਉਦਘਾਟਨ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐੱਮ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਸੁਰੱਖਿਆ ਕੁਤਾਹੀ ਦਾ ਮੁੱਦਾ ਚੁੱਕਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨੂੰ ਵਾਪਸ ਪਰਤਣਾ ਪਿਆ। ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਪੂਰਾ ਪ੍ਰਬੰਧ ਕਰਨਾ ਸਾਡਾ ਫਰਜ਼ ਹੈ। ਪੰਜਾਬ ਹਮੇਸ਼ਾ ਹੀ ਆਪਣੀ ਪ੍ਰਾਹੁਣਚਾਰੀ ਲਈ ਜਾਣਿਆ ਜਾਂਦਾ ਹੈ।