ਚੰਡੀਗੜ੍ਹ:5 ਜਨਵਰੀ ਨੂੰ ਨਰਿੰਦਰ ਮੋਦੀ ਜਿੱਥੇ ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ, ਉੱਥੇ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਮੈਡੀਕਲ ਕਾਲਜਾਂ ਦਾ ਵੀ ਨੀਂਹ ਪੱਥਰ ਰੱਖਿਆ ਜਾਵੇਗਾ। ਦਰਅਸਲ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ 18 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ, ਪਰ 17 ਦਸੰਬਰ ਨੂੰ ਹੀ ਸਿਹਤ ਮੰਤਰਾਲੇ ਨੇ ਇਸ ’ਤੇ ਇਤਰਾਜ਼ ਕਰਦਿਆਂ ਇਨ੍ਹਾਂ ਪ੍ਰੋਗਰਾਮਾਂ ਨੂੰ ਰੱਦ ਕਰਨ ਲਈ ਕਿਹਾ ਸੀ।
ਕੇਂਦਰ ਦੀ ਫਟਕਾਰ ਤੋਂ ਬਾਅਦ CM ਚੰਨੀ ਨੇ ਨਹੀਂ ਰੱਖਿਆ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ - lay stone of Kapurthala Hoshiarpur medical
ਪੰਜਾਬ ਸਰਕਾਰ ਵੱਲੋਂ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਨੀਂਹ ਪੱਥਰ ਦੇ ਪ੍ਰੋਗਰਾਮ ਨੂੰ ਕੇਂਦਰ ਸਰਕਾਰ ਦੀ ਫਟਕਾਰ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੀਐਮ ਮੋਦੀ ਵੱਲੋਂ ਪੰਜਾਬ ਦੌੌਰੇ ਦੌਰਾਨ ਇੰਨ੍ਹਾਂ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਦੱਸ ਦਈਏ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਪੰਜਾਬ ਦੇ ਦੋ ਜ਼ਿਲ੍ਹਾ ਹਸਪਤਾਲਾਂ ਨੂੰ ਵੀ ਮੈਡੀਕਲ ਕਾਲਜ ਬਣਾਉਣ ਦੀ ਤਜਵੀਜ਼ ਹੈ, ਜਿਸ ਲਈ 60 ਫ਼ੀਸਦੀ ਰਾਸ਼ੀ ਕੇਂਦਰ ਸਰਕਾਰ ਅਤੇ 40 ਫ਼ੀਸਦੀ ਰਾਜ ਸਰਕਾਰ ਵੱਲੋਂ ਦਿੱਤੀ ਜਾਣੀ ਹੈ। 195 ਕਰੋੜ ਰੁਪਏ ਦੇ ਇੰਨ੍ਹਾਂ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਨੇ ਰਾਜ ਸਰਕਾਰ ਨੂੰ 50-50 ਕਰੋੜ ਰੁਪਏ ਜਾਰੀ ਕੀਤੇ ਹਨ।
ਜਦੋਂ 18 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੰਨ੍ਹਾਂ ਦੋਵਾਂ ਕਾਲਜਾਂ ਦਾ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਰੱਖਿਆ ਸੀ ਤਾਂ ਕੇਂਦਰੀ ਸਿਹਤ ਮੰਤਰਾਲੇ ਨੇ ਇਤਰਾਜ਼ ਕੀਤਾ ਸੀ। ਇੱਕ ਦਿਨ ਪਹਿਲਾਂ ਮੰਤਰਾਲੇ ਦੇ ਸਕੱਤਰ ਰਾਜੇਸ਼ ਭੂਸ਼ਣ ਨੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੂੰ ਪੱਤਰ ਲਿਖ ਕੇ ਪੁੱਛਿਆ ਸੀ ਕਿ ਕੇਂਦਰ ਸਰਕਾਰ ਨੂੰ ਭਰੋਸੇ ਵਿੱਚ ਲਏ ਬਿਨਾਂ ਇਹ ਪ੍ਰੋਗਰਾਮ ਕਿਵੇਂ ਕਰਵਾਏ ਗਏ।
ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਕੋਈ ਪ੍ਰੋਗਰਾਮ ਹਨ ਤਾਂ ਉਨ੍ਹਾਂ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਹੈ। ਇਹ ਵੀ ਲਿਖਿਆ ਗਿਆ ਕਿ ਨੀਂਹ ਪੱਥਰ ਦਾ ਪ੍ਰੋਗਰਾਮ ਕੇਂਦਰੀ ਸਿਹਤ ਮੰਤਰੀ ਨਾਲ ਸਲਾਹ ਕਰਕੇ ਤੈਅ ਕੀਤਾ ਜਾਵੇ। ਹੁਣ ਪਤਾ ਲੱਗਾ ਹੈ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ ਅਤੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਅਸਲ ਵਿੱਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਤੋਂ ਅਸਤੀਫਾ ਲਿਆ ਵਾਪਸ