ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਰਿੰਦਰ ਮੋਦੀ ਦੀ ਪੰਜਾਬ ਫੇਰੀ 'ਤੇ ਸੁਰੱਖਿਆ ਨੂੰ ਲੈ ਕੇ ਕਾਫੀ ਸਵਾਲ ਖੜ੍ਹੇ ਕੀਤੇ। ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁਸੈਨੀਵਾਲਾ ਜਾਣ ਸਮੇਂ ਰਾਹ ਵਿੱਚ ਸੁਰੱਖਿਆ ਨੇ ਸਾਬਤ ਕੀਤਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ, ਮਸ਼ੀਨਰੀ ਢਹਿ ਢੇਰੀ ਹੋ ਗਈ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੀ ਇਸ ਲਈ ਜ਼ਿੰਮੇਵਾਰ ਹਨ।
ਤੁਹਾਨੂੰ ਦੱਸ ਦਈਏ ਕਿ ਜਾਰੀ ਕੀਤੇ ਇੱਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਨੇ ਸਪਸ਼ੱਟ ਕੀਤਾ ਕਿ ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।
ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਨੇ ਮੁੱਖ ਮੰਤਰੀ ਨੂੰ ਪੂਰੀ ਤਰ੍ਹਾਂ ਪ੍ਰਭਾਵਹੀਣ ਬਣਾ ਦਿੱਤਾ ਹੈ ਤੇ ਹਾਲਾਤ ਇਹ ਬਣ ਗਏ ਹਨ ਕਿ ਕਾਨੂੰਨ ਲਾਗੂ ਕਰਨ ਵਾਲੀ ਮਸ਼ੀਨਰੀ ਨੂੰ ਕੋਈ ਸਪਸ਼ੱਟ ਹੁਕਮ ਨਹੀਂ ਦਿੱਤੇ ਜਾ ਰਹੇ। ਕਿਉਂਕਿ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇੱਕੋ ਘਟਨਾ ’ਤੇ ਵੱਖੋ ਵੱਖ ਬੋਲੀ ਬੋਲ ਰਹੇ ਹਨ।
ਅੱਗੇ ਉਹਨਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹਾਲਾਤ ਪੰਜਾਬ ਕਾਂਗਰਸ ਪਾਰਟੀ ਨੇ ਆਪ ਬਣਾਏ ਹਨ। ਉਹਨਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਖਿਲਾਫ਼ ਬਦਲਾਖੋਰੀ ਵਾਸਤੇ ਝੂਠੇ ਮੁਕੱਦਮੇ ਦਰਜ ਕਰਨ ਦੇ ਚੱਕਰ ਵਿੱਚ ਕਾਂਗਰਸ ਪਾਰਟੀ ਨੇ ਪੁਲਿਸ ਫੋਰਸ ਅਤੇ ਇਸਦੀ ਕਮਾਂਡਚੇਨ ਹੀ ਤਬਾਹ ਕਰ ਲਈ ਹੈ।
ਸੁਖਬੀਰ ਬਾਦਲ ਨੇ ਡੀਜੀਪੀ ਨੂੰ ਦੱਸਿਆ ਆਯੋਗ