ਚੰਡੀਗੜ੍ਹ:ਵਿਧਾਨ ਸਭਾ ਚੋਣਾਂ 2022 (Assembly Election 2022) ਲਈ ਭਾਜਪਾ ਦੇ ਚੋਣ ਪ੍ਰਚਾਰ ਦਾ ਆਗਾਜ਼ ਕਰਨ ਪ੍ਰਧਾਨ ਮੰਤਰੀ ਬੁੱਧਵਾਰ ਨੂੰ ਪੰਜਾਬ ਪੰਹੁਚੇ ਸਨ, ਪਰ ਨਰਿੰਦਰ ਮੋਦੀ ਦਾ ਇਹ ਦੌਰਾ ਸੁਰੱਖਿਆ ਪ੍ਰਬੰਧਾਂ 'ਚ ਹੋਈ ਕੌਤਾਹੀ ਕਾਰਨ ਰੱਦ ਹੋ ਗਿਆ ਤੇ ਕੇਂਦਰ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਹੈ।
ਇਹ ਵੀ ਪੜੋ:pm modi security breach: ਅਮਰਿੰਦਰ ਨੇ CM ਚਰਨਜੀਤ ਸਿੰਘ ਚੰਨੀ ਦਾ ਮੰਗਿਆ ਅਸਤੀਫਾ
ਰਾਜਪਾਲ ਨੂੰ ਮਿਲੇਗਾ ਪੰਜਾਬ ਭਾਜਪਾ ਦਾ ਵਫ਼ਦ
ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੌਤਾਹੀ ਕਾਰਨ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਤੇ ਸਿਆਸੀ ਆਗੂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸੇ ਮਸਲੇ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦਾ ਵਫ਼ਦ ਕਰੀਬ 11 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ ਤੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਵਾਪਰੇ ਘਟਨਾਕ੍ਰਮ ਲਈ ਪੰਜਾਬ ਸਰਕਾਰ 'ਤੇ ਕਾਰਵਾਈ ਦੀ ਮੰਗ ਕਰੇਗਾ।
ਬੁੱਧਵਾਰ ਦਾ ਘਟਨਾਕ੍ਰਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਜਾਨੀ 5 ਜਨਵਰੀ ਨੂੰ ਪੰਜਾਬ ਦੌਰੇ ’ਤੇ ਪਹੁੰਚੇ ਸਨ। ਪੀਐਮ ਮੋਦੀ ਦਾ ਜਹਾਜ਼ ਬਠਿੰਡਾ ਏਅਰਪੋਰਟ ਉੱਤੇ ਉੱਤਰਿਆ ਜਿੱਥੇ ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਉਹਨਾਂ ਦਾ ਸਵਾਗਤ ਕੀਤਾ। ਬਠਿੰਡਾ ਏਅਰਪੋਰਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਪਰ ਰਾਹੀਂ ਹੂਸੈਨੀਵਾਲਾ ਸ਼ਹੀਦੀ ਸਮਾਰਕ ਤੇ ਉਸ ਤੋਂ ਮਗਰੋਂ ਫਿਰੋਜ਼ਪੁਰ ਰੈਲੀ ਵਿੱਚ ਜਾਣਾ ਸੀ, ਪਰ ਮੌਸਮ ਖ਼ਰਾਬ ਹੋਣ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਬਾਏ ਰੋਡ ਹੂਸੈਨੀਵਾਲਾ ਜਾਣਾ ਪਿਆ।
ਜਦੋਂ ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਰੈਲੀ ਵਾਲੀ ਥਾਂ ’ਤੇ ਜਾਣ ਲੱਗੇ ਤਾਂ ਰਸਤੇ ਵਿੱਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤਾ ਜਿਸ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਕਰੀਬ 15 ਤੋਂ 20 ਮਿੰਟ ਸੜਕ ’ਤੇ ਹੀ ਰੁਕਨਾ ਪਿਆ ਤੇ ਮੋਦੀ ਨੇ ਆਪਣਾ ਦੌਰਾ ਰੱਦ ਕਰ ਦਿੱਤਾ।