ਚੰਡੀਗੜ੍ਹ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਤੇ ਦਿਨ ਸੁਰੱਖਿਆ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ। ਰੈਲੀ ਰੱਦ ਹੋਣ ਤੋਂ ਬਾਅਦ ਕੇਂਦਰ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕਿ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।
ਇਹ ਵੀ ਪੜੋ:PM's Security breach: ਪੰਜਾਬ ਭਾਜਪਾ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ 3 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਪੰਜਾਬ ਸਰਕਾਰ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੀ.ਐਮ. ਦੇ ਦੌਰੇ ਦੌਰਾਨ ਹੋਈਆਂ ਗਲਤੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਜਸੇਵਾਮੁਕਤ ਜਸਟਿਸ ਮਹਿਤਾਬ ਸਿੰਘ, ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਜਸਟਿਸ ਅਨੁਰਾਗ ਵਰਮਾ ਦੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ (PUNJAB GOVERNMENT CONSTITUTES HIGH LEVEL COMMITTEE) ਕੀਤਾ ਹੈ।