ਚੰਡੀਗੜ੍ਹ: ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ । ਸਰੀਆਂ ਵਿਰੋਧੀ ਪਾਰਟੀਆਂ ਕਾਂਗਰਸ ਸਰਕਾਰ ਨੂੰ ਇਸ ਮੁੱਦੇ 'ਤੇ ਘੇਰ ਰਹੀਆਂ ਹਨ। ਉੱਥੇ ਹੀ ਭਾਜਪਾ ਸੂਬੇ ਦੇ ਵਿੱਚ ਨਸ਼ਿਆਂ ਵਿਰੁੱਧ ਮੋਰਚਾ ਖੋਲ੍ਹਣ ਜਾ ਰਹੀ ਹੈ, ਜਿਸ ਦੀ ਜਾਣਕਾਰੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਦਿੱਤੀ ਹੈ।
ਜ਼ਹਿਰੀਲੀ ਸ਼ਰਾਬ ਤਰਾਸਦੀ: ਭਾਜਪਾ ਦੇ ਸੂਬਾ ਪ੍ਰਧਾਨ ਸ਼ਰਮਾ ਨੇ ਘੇਰੀ ਕੈਪਟਨ ਸਰਕਾਰ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧੇ ਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ 'ਚੋਂ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਕਾਂਗਰਸ ਸਰਕਾਰ ਆਈ ਸੀ। ਹੁਣ ਖ਼ੁਦ ਮਹਾਂਮਾਰੀ ਦੇ ਵਿੱਚ ਫਾਇਦਾ ਚੁੱਕ ਨਕਲੀ ਸ਼ਰਾਬ ਵੇਚ ਰਹੇ ਤੇ ਖ਼ਜ਼ਾਨੇ ਨੂੰ ਵੀ ਘਾਟਾ ਇਸ ਕਾਰਨ ਪਿਆ ਕਿਉਂਕਿ ਸ਼ਰਾਬ ਦੇ ਠੇਕਿਆਂ 'ਤੇ ਕੋਈ ਵੀ ਸ਼ਰਾਬ ਨਹੀਂ ਵਿਕੀ ਰਹੀ।
ਜ਼ਹਿਰੀਲੀ ਸ਼ਰਾਬ ਤਰਾਸਦੀ: ਭਾਜਪਾ ਦੇ ਸੂਬਾ ਪ੍ਰਧਾਨ ਸ਼ਰਮਾ ਨੇ ਘੇਰੀ ਕੈਪਟਨ ਸਰਕਾਰ ਅਸ਼ਵਨੀ ਸ਼ਰਮਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਸੂਬੇ ਦੇ ਵਿੱਚੋਂ ਨਸ਼ਾ ਬੇਰੁਜ਼ਗਾਰੀ ਖਤਮ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀਆਂ ਟੀਮਾਂ ਗਠਤ ਕਰ ਲਈ ਗਈਆਂ ਹਨ ਤੇ ਇਸੇ ਅਗਸਤ ਮਹੀਨੇ ਤੱਕ ਸਾਰੇ ਆਪਣੇ ਕੰਮ ਕਰਨ ਲੱਗ ਜਾਣਗੀਆਂ।
ਸ਼ਮਸ਼ੇਰ ਸਿੰਘ ਦੁੱਲੋ ਦੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਨਸ਼ੇ ਦੇ ਮੁੱਦੇ ਦੇ ਖ਼ਿਲਾਫ਼ ਸੱਚ ਬੋਲਣ 'ਤੇ ਸ਼ਰਮਾ ਨੇ ਕਿਹਾ ਕਿ ਸੀਬੀਆਈ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਵਿੱਚ ਕੁੱਝ ਸਿਆਸੀ ਲੋਕਾਂ ਦੀ ਸ਼ਹਿ ਉੱਪਰ ਨਸ਼ਾ ਵਿਕ ਰਿਹਾ ਤੇ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸੇ ਨਾਲ ਹੀ ਸ਼ਰਮਾ ਨੇ ਨਵਜੋਤ ਕੌਰ ਸਿੱਧੂ ਵੱਲੋਂ ਅਕਾਲੀ ਦਲ ਤੋਂ ਗੱਠਜੋੜ ਤੋੜ ਕੇ ਜੇਕਰ ਬੀਜੇਪੀ ਇਕੱਲੀ ਵਿਧਾਨ ਸਭਾ ਚੋਣਾਂ ਲੜੇਗੀ ਤਾਂ ਉਹ ਸ਼ਾਮਲ ਹੋਣਗੇ ਆਖੀ ਗੱਲ ਦਾ ਵੀ ਜਵਾਬ ਗੋਲਮੋਲ ਦਿੰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਲਗਾਤਾਰ ਪੰਜਾਬ ਦੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਨੇ ਤੇ ਹਰ ਇੱਕ ਵਰਗ ਦੇ ਲੋਕਾਂ ਨਾਲ ਗੱਲਬਾਤ ਜਾਰੀ ਹੈ।