ਚੰਡੀਗੜ੍ਹ: ਜਲੰਧਰ ਦੇ ਪਾਦਰੀ ਦੇ ਗੁੰਮ ਹੋਏ ਪੈਸਿਆਂ ਦੇ ਮਾਮਲੇ 'ਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ 2.38 ਕਰੋੜ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਪੈਸਿਆਂ ਦੀ ਧੋਖਾਧੜੀ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਪਾਦਰੀ ਦੀ ਗੁੰਮ ਹੋਈ ਰਕਮ ਬਰਾਮਦ, ਪੁਲਿਸ ਨੇ ਬਰਾਮਦ ਕੀਤੇ 2.38 ਕਰੋੜ ਰੁਪਏ - punjab police
ਪੁਲਿਸ ਨੇ ਪਾਦਰੀ ਦੀ ਗੁੰਮਸ਼ੁਦਾ ਰਕਮ ਦੇ ਮਾਮਲੇ 'ਚ 2.38 ਕਰੋੜ ਰੁਪਏ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 5 ਦੋਸ਼ੀਆਂ ਨੂੰ ਵੀ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਕੋਚੀ ਤੋਂ ਗ੍ਰਿਫ਼ਤਾਰ ਕੀਤੇ 2 ਏਐੱਸਆਈਜ਼ ਨੂੰ ਰਿਮਾਂਡ 'ਤੇ ਲਿਆ ਗਿਆ।
ਫ਼ਾਇਲ ਫ਼ੋਟੋ
ਇਸ ਸਬੰਧੀ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀਆਂ ਪਾਸੋਂ ਉਕਤ ਰਾਸ਼ੀ ਉਨ੍ਹਾਂ 2 ਏਐਸਆਈਜ਼ ਦੀ ਨਿਸ਼ਾਨਦੇਹੀ 'ਤੇ ਬਰਾਮਦ ਕੀਤੀ ਗਈ। ਇਨ੍ਹਾਂ ਨੂੰ ਮੰਗਲਵਾਰ ਨੂੰ ਕੋਚੀ ਤੋਂ ਪੰਜਾਬ ਪੁਲਿਸ ਦੀ ਪੁੱਛ-ਗਿੱਛ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਟਵੀਟ ਕਰਕੇ ਉਕਤ ਬਰਾਮਦਗੀ ਸਬੰਧੀ ਜਾਣਕਾਰੀ ਦਿੱਤੀ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।