ਪੰਜਾਬ

punjab

ETV Bharat / city

ਪੁਲਿਸ ਨੇ ਲਸ਼ਕਰ-ਏ-ਤੋਇਬਾ ਦਾ 1 ਹੋਰ ਅੱਤਵਾਦੀ ਕੀਤਾ ਗ੍ਰਿਫਤਾਰ: ਡੀਜੀਪੀ ਗੁਪਤਾ - Lashkar-e-Toiba terrorists arrest in pathankot

ਕਸ਼ਮੀਰ ਵਾਦੀ ਵਿੱਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ, ਜੰਮੂ-ਕਸ਼ਮੀਰ ਨਾਲ ਸਬੰਧਤ 2 ਲਸ਼ਕਰ-ਏ-ਤੋਇਬਾ ਦੇ ਕਾਰਕੁੰਨ ਆਮਿਰ ਹੁਸੈਨ ਵਾਨੀ ਤੇ ਵਸੀਮ ਹਸਨ ਵਾਨੀ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਤੀਜੇ ਸਾਥੀ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ, ਜਦੋਂ ਉਹ ਕਸ਼ਮੀਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

dgp dinkar gupta, Lashkar-e-Toiba terrorists,Police arrest Lashkar-e-Toiba terrorists, pathankot
ਪੁਲਿਸ ਨੇ ਲਸ਼ਕਰ-ਏ-ਤੋਇਬਾ ਦਾ 1 ਹੋਰ ਅੱਤਵਾਦੀ ਕੀਤਾ ਗ੍ਰਿਫਤਾਰ: ਡੀਜੀਪੀ ਗੁਪਤਾ

By

Published : Jun 13, 2020, 9:29 PM IST

ਚੰਡੀਗੜ: 12 ਜੂਨ ਨੂੰ ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਪਠਾਨਕੋਟ ਵਿੱਚੋਂ ਗ੍ਰਿਫਤਾਰ ਕੀਤਾ ਸੀ। ਇਸੇ ਮਾਮਲੇ ਵਿੱਚ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਇਨ੍ਹਾਂ ਦੋਵਾਂ ਦੇ ਤੀਜੇ ਸਾਥੀ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਜਦੋਂ ਉਹ ਕਸ਼ਮੀਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।

ਤੀਜੇ ਸ਼ੱਕੀ ਅੱਤਵਾਦੀ ਦੀ ਪਛਾਣ ਜਾਵੇਦ ਅਹਿਮਦ ਭੱਟ (29 ਸਾਲ) ਪੁੱਤਰ ਗੁਲਾਮ ਅਹਿਮਦ ਭੱਟ ਵਾਸੀ ਪਿੰਡ ਸ਼ਰਮਲ, ਜ਼ਿਲ੍ਹਾ ਸ਼ੋਪੀਆਂ (ਜੰਮੂ ਅਤੇ ਕਸ਼ਮੀਰ) ਵਜੋਂ ਹੋਈ ਹੈ। ਪਠਾਨਕੋਟ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ-ਜੰਮੂ ਹਾਈਵੇਅ 'ਤੇ ਧੋਬੜਾ ਪੁਲ 'ਤੇ ਉਸੇ ਦੇ ਹੀ ਟਰੱਕ ਨੰਬਰ ਜੇ.ਕੇ.-22- 8711 ਸਮੇਤ ਰੋਕਿਆ ਗਿਆ ਅਤੇ ਗ੍ਰਿਫ਼ਤਾਰ ਕਰ ਲਿਆ। ਜਦੋਂ ਉਹ ਆਪਣੇ ਸਾਥੀਆਂ ਗ੍ਰਿਫ਼ਤਾਰੀ ਦੀ ਜਾਣਕਾਰੀ ਮਿਲਣ 'ਤੇ ਕਸ਼ਮੀਰ ਵਾਦੀ ਵੱਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

ਡੀਜੀਪੀ ਦਿਨਕਰ ਗੁਪਤਾ ਅਨੁਸਾਰ, ਜਾਵੇਦ ਉਸੇ ਹੀ ਪਿੰਡ ਦਾ ਰਹਿਣ ਵਾਲਾ ਹੈ, ਜਿੱਥੋਂ ਦੇ ਪਹਿਲਾਂ ਫੜੇ ਲਸ਼ਕਰ ਦੇ 2 ਹੋਰ ਕਾਰਕੁਨ ਹਨ ਅਤੇ ਇਹ ਉਨ੍ਹਾਂ ਦਾ ਬਚਪਨ ਦਾ ਦੋਸਤ ਹੈ। ਇਹ ਤਿਕੜੀ ਪਿਛਲੇ 2-3 ਸਾਲਾਂ ਤੋਂ ਇਕੱਠੇ ਟਰਾਂਸਪੋਰਟ ਦਾ ਕਾਰੋਬਾਰ ਕਰ ਰਹੀ ਸੀ ਅਤੇ ਉਹ ਦਿੱਲੀ, ਅੰਮ੍ਰਿਤਸਰ ਅਤੇ ਜਲੰਧਰ ਆਉਣ ਜਾਣ ਲੱਗਿਆ ਰਹਿੰਦਾ ਸੀ। ਜੰਮੂ-ਕਸ਼ਮੀਰ ਦੇ ਹੋਮਗਾਰਡ ਜਵਾਨ ਆਰਿਫ ਅਹਿਮਦ ਭੱਟ, ਦਾ ਭਰਾ ਜਾਵੇਦ, ਖੁਦ 2012 ਵਿੱਚ ਯੂਨਿਟ ਦੁਆਰਾ ਚੁਣਿਆ ਗਿਆ ਸੀ ਪਰ ਬਾਅਦ ਵਿੱਚ ਇਸ ਨੇ ਨੌਕਰੀ ਛੱਡ ਦਿੱਤੀ ਸੀ।

ਜਾਵੇਦ ਦੀ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਿਆ ਹੈ ਕਿ ਉਹ ਦੂਸਰੇ ਸਾਥੀਆਂ ਆਮਿਰ ਅਤੇ ਵਸੀਮ ਦੇ ਨਾਲ ਕਸ਼ਮੀਰ ਘਾਟੀ ਤੋਂ ਅੰਮਿ੍ਰਤਸਰ ਆਇਆ ਸੀ, ਫਲ ਅਤੇ ਸਬਜ਼ੀਆਂ ਲਿਆਉਣ ਦੀ ਆੜ ਵਿਚ ਹਥਿਆਰਾਂ ਦੀ ਖੇਪ ਇਕੱਠੀ ਕਰਨ ਲਈ ਉਹ ਦੋ ਟਰੱਕਾਂ ਵਿਚ ਆਏ ਸਨ ਅਤੇ 11 ਜੂਨ ਨੂੰ ਵੱਲਾ ਰੋਡ ਦੇ ਕੋਲੋਂ ਖੇਪ ਚੁੱਕ ਕੇ , ਆਮਿਰ ਅਤੇ ਵਸੀਮ ਨੇ ਜਾਵੇਦ ਨੂੰ ਅੰਮ੍ਰਿਤਸਰ ਵਿੱਚ ਪਿੱਛੇ ਰਹਿਣ ਲਈ ਕਿਹਾ ਸੀ ਤਾਂ ਜੋ ਕਿ ਲਸ਼ਕਰ ਦੇ ਇਸ਼ਫਾਕ ਅਹਿਮਦ ਡਾਰ ਉਰਫ ਬਸ਼ੀਰ ਅਹਿਮਦ ਖਾਨ ਦੇ ਨਿਰਦੇਸ਼ਾਂ ਤੇ ਅੰਮ੍ਰਿਤਸਰ ਵਿੱਚ ਰਹਿ ਕੇ ਹਥਿਆਰਾਂ ਦੇ ਵਪਾਰੀ ਨਾਲ ਸੰਪਰਕ ਬਣਾਇਆ ਜਾ ਸਕੇ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਦੇ ਪੰਜਾਬ, ਜੰਮੂ ਤੇ ਕਸ਼ਮੀਰ ਵਿਚ ਮੌਜੂਦ ਹੋਰ ਕੜੀਆਂ ਤੇ ਸਬੰਧਾਂ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਨੇ ਇਨ੍ਹਾਂ ਗਿ੍ਰਫ਼ਤਾਰੀਆਂ ਨੂੰ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੇ ਸਮਰਥਨ ਵਾਲੇ ਵਿਸ਼ਾਲ ਅੱਤਵਾਦੀ ਨੈੱਟਵਰਕ ਦਾ ਹਿੱਸਾ ਦੱਸਿਆ ਹੈ। ਗੁਪਤਾ ਨੇ ਕਿਹਾ ਕਿ ਪ੍ਰਾਪਤ ਖੁਫੀਆ ਜਾਣਕਾਰੀ ਤੋਂ ਇਹ ਸੰਕੇਤ ਮਿਲਦਾ ਹੈ ਕਿ ਪਾਕਿ ਦੀ ਏਜੰਸੀ ਆਈਐਸਆਈ, ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਪੰਜਾਬ ਅਤੇ ਕਸ਼ਮੀਰ ਦੀ ਸਰਹੱਦ ਤੋਂ ਹਥਿਆਰਾਂ ਦੀ ਖੇਪ ਅਤੇ ਘੁਸਪੈਠ ਕਰਨ ਵਾਲੇ ਅੱਤਵਾਦੀ ਭੇਜ ਰਹੀ ਹੈ।

ਤੁਨਾਨੂੰ ਦੱਸ ਦਈਏ ਕਿ ਪੁਲਿਸ ਨੇ 12 ਜੂਨ ਨੂੰ ਲਸ਼ਕਰ-ਏ- ਤੋਇਬਾ ਦੇ ਅੱਤਵਾਦੀ ਆਮਿਰ ਹੁਸੈਨ ਵਾਨੀ ਅਤੇ ਵਸੀਮ ਹਸਨ ਵਾਨੀ ਵੱਡੀ ਹਥਿਆਰਾ ਦੀ ਖੇਪ ਸਮੇਤ ਕਾਬੂ ਕੀਤਾ ਸੀ। ਇਸੇ ਤਰ੍ਹਾਂ ਹੀ ਪਹਿਲਾਂ 25 ਅਪ੍ਰੈਲ, 2020 ਨੂੰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਦੇ ਇਕ ਹੋਰ ਨੌਜਵਾਨ, ਹਿਲਾਲ ਅਹਿਮਦ ਵਾਗੇ, ਜੋ ਕਿ ਮਾਰੇ ਗਏ ਹਿਜ਼ਬੁਲ ਮੁਜਾਹਾਦੀਨ ਦੇ ਕਮਾਂਡਰ ਰਿਆਜ਼ ਅਹਿਮਦ ਨਾਇਕੂ ਦੇ ਨਿਰਦੇਸ਼ਾਂ 'ਤੇ ਅੰਮ੍ਰਿਤਸਰ ਤੋਂ ਨਸ਼ੀਲੇ ਪਦਾਰਥ ਲੈਣ ਲਈ ਆਇਆ ਸੀ ਨੂੰ ਗਿ੍ਰਫ਼ਤਾਰ ਕੀਤਾ ਸੀ। ਉਸ ਕੇਸ ਵਿੱਚ ਵੀ, ਹਿਲਾਲ ਅਹਿਮਦ ਨੇ ਇੱਕ ਟਰੱਕ ਦੀ ਵਰਤੋਂ ਨਸ਼ੇ ਦੇ ਪੈਸੇ ਖੜਣ ਲਈ ਕੀਤੀ ਸੀ।

ABOUT THE AUTHOR

...view details