ਪੰਜਾਬ

punjab

ETV Bharat / city

ਬਠਿੰਡਾ 'ਚ ਪੁਲਿਸ ਅਧਿਕਾਰੀਆਂ 'ਤੇ ਹਮਲਾ

ਬਠਿੰਡਾ ਦੇ ਪਿੰਡ ਗਹਿਰੀ ਦੇਵੀ ਨਗਰ ਵਿੱਚ ਪੁਲਿਸ 'ਤੇ ਹਮਲਾ ਹੋਇਆ ਹੈ। ਹਮਲੇ ਦੌਰਾਨ ਇੱਕ ਏ.ਐੱਸ.ਆਈ. ਅਤੇ ਹੈਂਡ ਕਾਂਸਟੇਬਲ ਫੱਟੜ ਹੋ ਗਿਆ ਹੈ।

ਬਠਿੰਡਾ

By

Published : Aug 23, 2019, 9:51 AM IST

ਬਠਿੰਡਾ: ਪਿੰਡ ਗਹਿਰੀ ਦੇਵੀ ਨਗਰ ਵਿੱਚ ਪੁਲਿਸ ਦੇ ਦੋ ਜਵਾਨਾਂ 'ਤੇ ਹਮਲਾ ਹੋਇਆ। ਪੁਲਿਸ 'ਤੇ ਹਮਲਾ ਕਰਨ ਦੇ ਦੋਸ਼ 'ਚ 10 ਤੋਂ ਵੱਧ ਮੁਲਜ਼ਮ ਨਾਮਜ਼ਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਕੁਲਦੀਪ ਸਿੰਘ ਨੇ ਦੱਸਿਆ ਕਿ ਬੁੱਧਵਾਰ ਦੇਰ ਸ਼ਾਮ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਜੰਟ ਸਿੰਘ ਦੇ ਘਰ ਬਾਹਰ ਕੁਝ ਲੋਕ ਖੜ੍ਹੇ ਹੋਏ ਹਨ ਅਤੇ ਉਹ ਉਸ 'ਤੇ ਹਮਲਾ ਕਰ ਸਕਦੇ ਹਨ ਜਿਸ ਦੀ ਸੂਚਨਾ ਮਿਲਣ 'ਤੇ ਥਾਣਾ ਕੋਟਫੱਤਾ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ।

ਵੀਡੀਓ

ਪੁਲਿਸ ਜਦੋਂ ਪਿੰਡ ਵਿੱਚ ਪਹੁੰਚੀ ਤਾਂ ਕੁਝ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਜਿਸ ਕਾਰਨ ਇੱਕ ਏ.ਐੱਸ.ਆਈ. ਅਤੇ ਹੈੱਡ ਕਾਂਸਟੇਬਲ ਫੱਟੜ ਹੋ ਗਿਆ। ਜ਼ਖਮੀਆਂ ਨੂੰ ਬੁੱਧਵਾਰ ਦੀ ਰਾਤ ਨੂੰ ਬਠਿੰਡਾ ਦੇ ਸਿਵਲ ਹਾਸਪਤਾਲ ਵਿੱਚ ਭਰਤੀ ਕਰਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਡੀ.ਐੱਸ.ਪੀ. ਕੁਲਦੀਪ ਸਿੰਘ ਨੇ ਦੱਸਿਆ ਕਿ ਪੀੜਤਾਂ ਦੇ ਬਿਆਨ 'ਤੇ 10 ਤੋਂ ਵੱਧ ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਉੱਥੇ ਸਿਵਲ ਹਾਸਪਤਾਲ ਵਿੱਚ ਭਾਰਤੀ ਮਹਿਲਾ ਸੁਖਜੀਤ ਕੌਰ ਦਾ ਕਹਿਣਾ ਹੈ ਕਿ ਉਸ ਦੇ ਨਾਲ ਵੀ ਕੁਝ ਵਿਅਕਤੀਆਂ ਨੇ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜੋ: ਕੈਪਟਨ ਜੀ, ਲੋਹੀਆਂ ਖ਼ਾਸ ਦੇ ਆਮ ਜਨਤਾ ਦਾ ਦੁੱਖ ਤਾਂ ਸੁਣਿਆਂ ਹੀ ਨਹੀਂ...ਵੇਖੋ ਵੀਡੀਓ

ਆਖ਼ਰਕਾਰ ਪੂਰੇ ਮਾਮਲੇ ਦੀ ਸੱਚਾਈ ਕੀ ਹੈ ਇਸ ਦੀ ਜਾਂਚ ਪੁਲਿਸ ਨੇ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ABOUT THE AUTHOR

...view details