ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਇੱਕ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਵੱਖ ਵੱਖ ਅਦਾਰੇ ਨਾਲ ਸਬੰਧਿਤ ਲੋਕਾਂ ਨੂੰ ਗੈਂਗਸਟਰਾਂ ਨੂੰ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਏ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਮਾਨ ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰਿਆ।
10 ਆਗੂਆਂ ਦੀ ਭੇਜੀ ਗਈ ਹੈ ਲਿਸਟ: ਉੱਥੇ ਹੀ ਦੂਜੇ ਪਾਸੇ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹੁਣ ਪੰਜਾਬ ਦੇ ਆਗੂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਨੇਤਾਵਾਂ ਦੀ ਸੂਚੀ ਭੇਜੀ ਜਿਨ੍ਹਾਂ ਦੀ ਸੁਰੱਖਿਆ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।
ਇਨ੍ਹਾਂ ਨੇਤਾਵਾਂ ਨੂੰ ਸਭ ਤੋਂ ਵੱਧ ਖਤਰਾ:ਮੀਡੀਆ ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਭੇਜੀ ਗਈ ਸੂਚੀ ਚ ਕਾਂਗਰਸ ਪਾਰਟੀ ਦੇ ਅਜਿਹੇ 4 ਆਗੂ ਹਨ ਜਿਨ੍ਹਾਂ ਨੂੰ ਸਭ ਤੋਂ ਜਿਆਦਾ ਖਤਰਾ ਦੱਸਿਆ ਗਿਆ ਹੈ। ਇਨ੍ਹਾਂ ’ਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਗੁਰਕੀਰਤ ਕੋਟਲੀ, ਵਿਜੇਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਦੇ ਨਾਂ ਸ਼ਾਮਲ ਹਨ।
29 ਮਈ ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ: ਕਾਬਿਲੇਗੌਰ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala murder) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ